2 Timothy 1:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਸਾਨੂੰ ਬਚਾਇਆ ਅਤੇ ਸਾਨੂੰ ਆਪਣੇ ਪਵਿੱਤਰ ਲੋਕ ਬਣਾਇਆ। ਇਹ ਇਸ ਲਈ ਨਹੀਂ ਕਿ ਅਸੀਂ ਕੁਝ ਕੀਤਾ ਹੈ ਬਲਕਿ ਇਹ ਉਸ ਦੇ ਆਪਣੇ ਇਰਾਦੇ ਅਤੇ ਕਿਰਪਾ ਕਾਰਣ ਹੋਇਆ ਹੈ। ਇਹ ਕਿਰਪਾ ਸਾਨੂੰ ਦੁਨੀਆਂ ਦੇ ਮੁੱਢੋਂ ਮਸੀਹ ਯਿਸੂ ਰਾਹੀਂ ਪ੍ਰਦਾਨ ਕੀਤੀ ਗਈ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਨੇ ਸਾਨੂੰ ਮੁਕਤੀ ਦਿੱਤੀ ਹੈ ਅਤੇ ਪਵਿੱਤਰ ਜੀਵਨ ਬਤੀਤ ਕਰਨ ਦੇ ਲਈ ਸੱਦਿਆ ਹੈ । ਇਹ ਸਾਡੇ ਕੰਮਾਂ ਦੇ ਕਾਰਨ ਨਹੀਂ ਸਗੋਂ ਉਹਨਾਂ ਦੇ ਆਪਣੇ ਉਦੇਸ਼ ਅਤੇ ਕਿਰਪਾ ਦੇ ਕਾਰਨ ਹੈ । ਇਹ ਕਿਰਪਾ ਸਾਨੂੰ ਮਸੀਹ ਯਿਸੂ ਵਿੱਚ ਅਨੰਤ ਕਾਲ ਤੋਂ ਦਿੱਤੀ ਗਈ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਸਾਨੂੰ ਬਚਾਇਆ ਹੈ ਅਤੇ ਸਾਨੂੰ ਇੱਕ ਪਵਿੱਤਰ ਜੀਵਨ ਲਈ ਬੁਲਾਇਆ ਹੈ, ਇਹ ਸਾਡੀ ਕਿਸੇ ਕਰਨੀ ਦੇ ਨਾਲ ਨਹੀਂ ਸਗੋਂ ਉਸਦੇ ਆਪਣੇ ਮਕਸਦ ਅਤੇ ਕਿਰਪਾ ਕਰਕੇ ਜਿਹੜੀ ਮਸੀਹ ਯਿਸ਼ੂ ਵਿੱਚ ਸਦੀਪਕ ਸਮਿਆਂ ਤੋਂ ਪਹਿਲਾਂ ਹੀ ਦਿੱਤੀ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡੀਆਂ ਕਰਨੀਆਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਨਸ਼ਾ ਦੇ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਨਾਤਨ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ
Punjabi ERV
ਪਰਮੇਸ਼ੁਰ ਨੇ ਸਾਨੂੰ ਬਚਾਇਆ ਅਤੇ ਸਾਨੂੰ ਆਪਣੇ ਪਵਿੱਤਰ ਲੋਕ ਬਾਣਾਇਆ। ਇਹ ਇਸ ਲਈ ਨਹੀਂ ਕਿ ਅਸੀਂ ਕੁਝ ਕੀਤਾ ਹੈ ਬਲਕਿ ਇਹ ਉਸਦੇ ਆਪਣੇ ਇਰਾਦੇ ਅਤੇ ਕਿਰਪਾ ਕਾਰਣ ਹੋਇਆ ਹੈ। ਇਹ ਕਿਰਪਾ ਸਾਨੂੰ ਦੁਨੀਆਂ ਦੇ ਮੁਢੋਂ ਮਸੀਹ ਯਿਸੂ ਰਾਹੀਂ ਪ੍ਰਦਾਨ ਕੀਤੀ ਗਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِس سانُوں نجات دِتّی تے پاک بُلاوے نال بُلایا۔ ساڈے کمّاں دے سببّوں نئیں۔ سگوں اپنے خاص اِرادے تے اوس فضل دے سببّوں جیہڑا مسِیح یِسُوع وِچ ساڈے اُتّے مُڈھوں ای ہویا۔
Punjabi Standard Bible (Punjabi Standard Bible) 2023
ਉਸ ਨੇ ਹੀ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਬੁਲਾਇਆ ਹੈ। ਇਹ ਸਾਡੇ ਕੰਮਾਂ ਦੇ ਅਨੁਸਾਰ ਨਹੀਂ, ਸਗੋਂ ਉਸ ਦੇ ਉਦੇਸ਼ ਅਤੇ ਉਸ ਕਿਰਪਾ ਦੇ ਅਨੁਸਾਰ ਹੈ ਜੋ ਅਨੰਤ ਕਾਲ ਤੋਂ ਮਸੀਹ ਯਿਸੂ ਵਿੱਚ ਸਾਨੂੰ ਬਖਸ਼ੀ ਗਈ