2 Timothy 2:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਸਬਰ ਨਾਲ ਇਨ੍ਹਾਂ ਸਾਰੀਆਂ ਔਕੜਾਂ ਨੂੰ ਝੱਲਦਾ ਹਾਂ। ਅਜਿਹਾ ਮੈਂ ਉਨ੍ਹਾਂ ਲੋਕਾਂ ਦੀ ਸਹਾਇਤਾ ਲਈ ਕਰ ਰਿਹਾ ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ। ਮੈਂ ਇਹ ਔਕੜਾਂ ਇਸ ਲਈ ਸਹਾਰ ਰਿਹਾ ਤਾਂ ਜੋ ਇਹ ਲੋਕ ਮਸੀਹ ਯਿਸੂ ਰਾਹੀਂ ਮੁਕਤੀ ਪ੍ਰਾਪਤ ਕਰ ਸੱਕਣ। ਉਸ ਮੁਕਤੀ ਨਾਲ ਸਦੀਵੀ ਮਹਿਮਾ ਆਉਂਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਪਰਮੇਸ਼ਰ ਦੇ ਚੁਣੇ ਹੋਏ ਲੋਕਾਂ ਦੀ ਖ਼ਾਤਰ ਮੈਂ ਹਰ ਤਰ੍ਹਾਂ ਦਾ ਦੁੱਖ ਸਹਿ ਸਕਦਾ ਹਾਂ ਤਾਂ ਜੋ ਉਹ ਵੀ ਉਸ ਮਹਿਮਾ ਵਾਲੀ ਅਤੇ ਅਨੰਤਕਾਲ ਤੱਕ ਰਹਿਣ ਵਾਲੀ ਮੁਕਤੀ ਨੂੰ ਜੋ ਮਸੀਹ ਯਿਸੂ ਵਿੱਚ ਮਿਲਦੀ ਹੈ ਪ੍ਰਾਪਤ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਮੈਂ ਪਰਮੇਸ਼ਵਰ ਦੇ ਹਰ ਚੁਣੇ ਹੋਏ ਜਨ ਲਈ ਸਹਾਰਦਾ ਹਾਂ, ਤਾਂ ਜੋ ਉਹ ਵੀ ਮੁਕਤੀ ਪ੍ਰਾਪਤ ਕਰ ਸਕਣ ਜੋ ਸਦੀਪਕ ਮਹਿਮਾ ਨਾਲ ਮਸੀਹ ਯਿਸ਼ੂ ਵਿੱਚ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਮੈਂ ਚੁਣਿਆਂ ਹੋਇਆ ਲੋਕਾਂ ਲਈ ਸੱਭੋ ਕੁਝ ਸਹਿੰਦਾ ਹਾਂ ਭਈ ਓਹ ਭੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ ਸਦੀਪਕ ਤੇਜ ਸਣੇ ਪਰਾਪਤ ਕਰਨ
Punjabi ERV
ਇਸ ਲਈ ਮੈਂ ਸਬਰ ਨਾਲ ਇਨ੍ਹਾਂ ਸਾਰੀਆਂ ਔਕਡ਼ਾਂ ਨੂੰ ਝੱਲਦਾ ਹਾਂ। ਅਜਿਹਾ ਮੈਂ ਉਨ੍ਹਾਂ ਲੋਕਾਂ ਦੀ ਸਹਾਇਤਾ ਲਈ ਕਰ ਰਿਹਾ ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ। ਮੈਂ ਇਹ ਔਕਡ਼ਾਂ ਇਸ ਲਈ ਸਹਾਰ ਰਿਹਾ ਤਾਂ ਜੋ ਇਹ ਲੋਕ ਮਸੀਹ ਯਿਸੂ ਰਾਹੀਂ ਮੁਕਤੀ ਪ੍ਰਾਪਤ ਕਰ ਸਕਣ। ਉਸ ਮੁਕਤੀ ਨਾਲ ਸਦੀਵੀ ਮਹਿਮਾ ਆਉਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے سبّب مَیں چُنیاں ہویاں لوکاں دی خاطر سبھ کُجھ سہنا آں پئی اوہناں نُوں وی اوہ نجات جیہڑی مسِیح یِسُوع وِچ اے۔ سدا دے جلال نال مِل جائے۔
Punjabi Standard Bible (Punjabi Standard Bible) 2023
ਇਸੇ ਕਾਰਨ ਮੈਂ ਚੁਣੇ ਹੋਇਆਂ ਦੀ ਖਾਤਰ ਸਭ ਕੁਝ ਸਹਿੰਦਾ ਹਾਂ, ਤਾਂਕਿ ਉਹ ਵੀ ਮਸੀਹ ਯਿਸੂ ਵਿੱਚ ਸਦੀਪਕ ਮਹਿਮਾ ਸਹਿਤ ਮੁਕਤੀ ਨੂੰ ਪ੍ਰਾਪਤ ਕਰਨ।