2 Timothy 2:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੂੰ ਇਹ ਗੱਲਾਂ ਦੱਸਦੇ ਰਹੋ। ਅਤੇ ਉਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦੇ ਸਨਮੁੱਖ ਚੇਤਾਵਨੀ ਦਿਉ ਕਿ ਸ਼ਬਦਾਂ ਬਾਰੇ ਦਲੀਲਬਾਜ਼ੀ ਕਰਨ ਨਾਲ ਕਿਸੇ ਨੂੰ ਵੀ ਕੋਈ ਲਾਭ ਨਹੀਂ ਹੋਵੇਗਾ, ਬਲਕਿ, ਇਹ ਉਨ੍ਹਾਂ ਨੂੰ ਬਰਬਾਦ ਕਰ ਦੇਵੇਗਾ ਜੋ ਇਸ ਨੂੰ ਸੁਣਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਪਣੇ ਲੋਕਾਂ ਨੂੰ ਇਹ ਯਾਦ ਕਰਵਾਉਂਦਾ ਰਹਿ ਅਤੇ ਗੰਭੀਰਤਾ ਨਾਲ ਉਹਨਾਂ ਨੂੰ ਪਰਮੇਸ਼ਰ ਦੇ ਨਾਮ ਵਿੱਚ ਚਿਤਾਵਨੀ ਦਿੰਦਾ ਰਹਿ ਕਿ ਉਹ ਸ਼ਬਦੀ ਝਗੜਿਆਂ ਤੋਂ ਦੂਰ ਰਹਿਣ । ਇਹਨਾਂ ਤੋਂ ਕੋਈ ਲਾਭ ਨਹੀਂ ਹੁੰਦਾ, ਸਿਵਾਏ ਇਸ ਦੇ ਕਿ ਸੁਣਨ ਵਾਲਿਆਂ ਦਾ ਨਾਸ਼ ਹੁੰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਦੇ ਲੋਕਾਂ ਨੂੰ ਇਨ੍ਹਾਂ ਗੱਲਾਂ ਬਾਰੇ ਯਾਦ ਕਰਵਾਉਂਦਾ ਰਹੀਂ। ਉਹਨਾਂ ਨੂੰ ਪਰਮੇਸ਼ਵਰ ਅੱਗੇ ਸ਼ਬਦਾ ਦੇ ਵਿਰੁੱਧ ਝਗੜਾ ਨਾ ਕਰਨ ਦੀ ਚੇਤਾਵਨੀ ਦੇ। ਇਸ ਤੋਂ ਕੁਝ ਲਾਭ ਨਹੀਂ ਹੁੰਦਾ, ਅਤੇ ਸੁਨਣ ਵਾਲਿਆਂ ਨੂੰ ਬਰਬਾਦ ਕਰ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਗੱਲਾਂ ਉਨ੍ਹਾਂ ਨੂੰ ਚੇਤੇ ਕਰਾ ਅਤੇ ਪ੍ਰਭੁ ਨੂੰ ਗਵਾਹ ਕਰਕੇ ਤਗੀਦ ਕਰ ਭਈ ਓਹ ਸ਼ਬਦਾਂ ਦਾ ਝਗੜਾ ਨਾ ਕਰਨ ਜਿਸ ਤੋਂ ਕੁਝ ਲਾਭ ਨਹੀਂ ਹੁੰਦਾ ਹੈ ਸਗੋਂ ਸੁਣਨ ਵਾਲਿਆਂ ਨੂੰ ਵਿਗਾੜਦਾ ਹੀ ਹੈ
Punjabi ERV
ਲੋਕਾਂ ਨੂੰ ਇਹ ਗੱਲਾਂ ਦੱਸਦੇ ਰਹੋ। ਅਤੇ ਉਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦੇ ਸਨਮੁਖ ਚੇਤਾਵਨੀ ਦਿਉ ਕਿ ਸ਼ਬਦਾਂ ਬਾਰੇ ਦਲੀਲਬਾਜ਼ੀ ਕਰਨ ਨਾਲ ਕਿਸੇ ਨੂੰ ਵੀ ਕੋਈ ਲਾਭ ਨਹੀਂ ਹੋਵੇਗਾ, ਬਲਕਿ, ਇਹ ਉਨ੍ਹਾਂ ਨੂੰ ਬਰਬਾਦ ਕਰ ਦੇਵੇਗਾ ਜੋ ਇਸਨੂੰ ਸੁਣਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹਨਾਂ ਗੱਲਾਂ ਨਾਲ ਉਹਨਾਂ ਨੂੰ ਚੇਤੇ ਕਰਾ, ਪ੍ਰਭੂ ਨੂੰ ਗਵਾਹ ਕਰਕੇ ਬੇਨਤੀ ਕਰ ਕਿ ਉਹ ਸ਼ਬਦਾਂ ਦਾ ਝਗੜਾ ਨਾ ਕਰਨ, ਜਿਸ ਤੋਂ ਕੁਝ ਲਾਭ ਨਹੀਂ ਹੁੰਦਾ ਸਗੋਂ ਸੁਣਨ ਵਾਲਿਆਂ ਦਾ ਵਿਗਾੜ ਹੀ ਹੁੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ گلّاں اوہناں نُوں یاد کرا۔ تے خُداوند دے سامھنے پَکّی کر پئی لفظی تکرار نا کرن جِہدے توں کُجھ وی فائدہ نئیں سگوں سُنن والے وِگڑ جاندے نیں۔
Punjabi Standard Bible (Punjabi Standard Bible) 2023
ਉਨ੍ਹਾਂ ਨੂੰ ਇਹ ਗੱਲਾਂ ਚੇਤੇ ਕਰਾਉਂਦੇ ਹੋਏ ਪਰਮੇਸ਼ਰ ਦੇ ਸਨਮੁੱਖ ਹਿਦਾਇਤ ਕਰ ਕਿ ਉਹ ਸ਼ਬਦਾਂ ਦੇ ਵਿਖੇ ਬਹਿਸ ਨਾ ਕਰਨ, ਕਿਉਂਕਿ ਇਸ ਤੋਂ ਕੋਈ ਲਾਭ ਨਹੀਂ ਹੁੰਦਾ ਸਗੋਂ ਸੁਣਨ ਵਾਲਿਆਂ ਦੀ ਬਰਬਾਦੀ ਹੀ ਹੁੰਦੀ ਹੈ।