2 Timothy 2:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹੋ ਜਿਹਾ ਬਣਨ ਦੀ ਪੂਰਨ ਕੋਸ਼ਿਸ਼ ਕਰੋ ਜਿਸ ਨੂੰ ਪਰਮੇਸ਼ੁਰ ਪ੍ਰਵਾਨ ਕਰੇ ਅਤੇ ਆਪਣੇ ਆਪ ਨੂੰ ਉਸ ਅੱਗੇ ਅਰਪਨ ਕਰ ਦਿਉ। ਇੱਕ ਅਜਿਹਾ ਮਜ਼ਦੂਰ ਬਣੋ ਜਿਹੜਾ ਆਪਣੇ ਕੰਮ ਉੱਤੇ ਸ਼ਰਮਿੰਦਾ ਨਹੀਂ ਅਜਿਹਾ ਮਜ਼ਦੂਰ ਜਿਹੜਾ ਸੱਚੇ ਉਪਦੇਸ਼ ਨੂੰ ਸਹੀ ਢੰਗ ਨਾਲ ਇਸਤੇਮਾਲ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਪਣੇ ਆਪ ਨੂੰ ਪਰਮੇਸ਼ਰ ਦੇ ਸਾਹਮਣੇ ਪਰਵਾਨ ਕੀਤੇ ਹੋਏ ਕਾਮੇ ਦੀ ਤਰ੍ਹਾਂ ਪੇਸ਼ ਕਰ ਜਿਸ ਨੂੰ ਕਦੀ ਵੀ ਸ਼ਰਮਿੰਦਾ ਨਹੀਂ ਹੋਣਾ ਪੈਂਦਾ, ਅਤੇ ਜੋ ਸੱਚ ਦਾ ਠੀਕ ਸੰਦੇਸ਼ ਦਿੰਦਾ ਹੈ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਆਪ ਨੂੰ ਪਰਮੇਸ਼ਵਰ ਅੱਗੇ ਪ੍ਰਵਾਨ ਪੇਸ਼ ਕਰਨ ਦੀ ਪੂਰੀ ਕੋਸ਼ਿਸ਼ ਕਰ, ਇੱਕ ਅਜਿਹਾ ਕਰਮਚਾਰੀ ਜਿਸਨੂੰ ਸ਼ਰਮਿੰਦਾ ਹੋਣ ਦੀ ਜ਼ਰੂਰਤ ਨਹੀਂ ਅਤੇ ਜੋ ਸੱਚ ਦੇ ਬਚਨ ਨੂੰ ਸਹੀ ਤਰ੍ਹਾਂ ਸੰਭਾਲਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਹ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦਾ ਜਥਾਰਥ ਵਖਿਆਣ ਕਰਨ ਵਾਲਾ ਹੋਵੇ
Punjabi ERV
ਉਹੋ ਜਿਹਾ ਬਣਨ ਦੀ ਪੂਰਨ ਕੋਸ਼ਿਸ਼ ਕਰੋ ਜਿਸਨੂੰ ਪਰਮੇਸ਼ੁਰ ਪ੍ਰਵਾਨ ਕਰੇ ਅਤੇ ਆਪਣੇ ਆਪ ਨੂੰ ਉਸ ਅੱਗੇ ਅਰਪਨ ਕਰ ਦਿਉ। ਇੱਕ ਅਜਿਹਾ ਮਜ਼ਦੂਰ ਬਣੋ ਜਿਹਡ਼ਾ ਆਪਣੇ ਕੰਮ ਉੱਤੇ ਸ਼ਰਮਿੰਦਾ ਨਹੀਂ ਅਜਿਹਾ ਮਜ਼ਦੂਰ ਜਿਹਡ਼ਾ ਸੱਚੇ ਉਪਦੇਸ਼ ਨੂੰ ਸਹੀ ਢੰਗ ਨਾਲ ਇਸਤੇਮਾਲ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اپنے آپ نُوں خُدا دے سامھنے مقبُول تے اجیہے کمّ کرن والے وانگر پیش کرن دی کوشش کر جِہنُوں شرمندہ ہونا نا پَوے۔ جیہڑا سَچّے کلام نُوں چج نال کمّ وِچ لیاؤندا اے۔
Punjabi Standard Bible (Punjabi Standard Bible) 2023
ਆਪਣੇ ਆਪ ਨੂੰ ਪਰਮੇਸ਼ਰ ਦੇ ਸਨਮੁੱਖ ਇੱਕ ਅਜਿਹੇ ਪਰਵਾਨਯੋਗ ਕਾਮੇ ਦੇ ਤੌਰ 'ਤੇ ਪੇਸ਼ ਕਰਨ ਦਾ ਯਤਨ ਕਰ ਜਿਸ ਨੂੰ ਸ਼ਰਮਿੰਦਾ ਨਾ ਹੋਣਾ ਪਵੇ ਅਤੇ ਜਿਹੜਾ ਸੱਚ ਦੇ ਵਚਨ ਨੂੰ ਠੀਕ-ਠੀਕ ਸਿਖਾਉਂਦਾ ਹੋਵੇ।