2 Timothy 2:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਅਜਿਹੀਆਂ ਵਿਹਲੀਆਂ ਗੱਲਾਂ ਕਰਦੇ ਹਨ ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਇਹ ਗੱਲਾਂ ਲੋਕਾਂ ਨੂੰ ਪਰਮੇਸ਼ੁਰ ਤੋਂ ਹੋਰ ਵੱਧੇਰੇ ਦੂਰ ਲੈ ਜਾਣਗੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੂੰ ਅਪਵਿੱਤਰ ਅਤੇ ਮੂਰਖਤਾ ਵਾਲੀਆਂ ਬਹਿਸਾਂ ਕਰਨ ਵਾਲੇ ਲੋਕਾਂ ਤੋਂ ਦੂਰ ਰਹਿ । ਜੋ ਇਹਨਾਂ ਵਿੱਚ ਹਿੱਸਾ ਲੈਂਦੇ ਹਨ, ਉਹ ਪਰਮੇਸ਼ਰ ਤੋਂ ਦੂਰ ਹੁੰਦੇ ਜਾਂਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੰਸਾਰਿਕ ਗੱਲਾਂ ਤੋਂ ਬਚੋ, ਕਿਉਂਕਿ ਇਹ ਲੋਕਾਂ ਨੂੰ ਜੋ ਇਸ ਵਿੱਚ ਉਲਝਦੇ ਹਨ ਅਗਾਹਾਂ ਹੀ ਅਗਾਹਾਂ ਅਭਗਤੀ ਵਿੱਚ ਲੈ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਕੁਧਰਮ ਦੀ ਬੁੜ ਬੁੜਾਟ ਤੋਂ ਲਾਂਭੇ ਰਹੁ ਕਿਉਂ ਜੋ ਏਹ ਲੋਕਾਂ ਨੂੰ ਅਭਗਤੀ ਦੇ ਰਾਹ ਵਿੱਚ ਅਗਾਹਾਂ ਲੈ ਹੀ ਅਗਾਹਾਂ ਜਾਵੇਗੀ
Punjabi ERV
ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹਡ਼ੇ ਅਜਿਹੀਆਂ ਵਿਹਲੀਆਂ ਗੱਲਾਂ ਕਰਦੇ ਹਨ ਜਿਹਡ਼ੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਇਹ ਗੱਲਾਂ ਲੋਕਾਂ ਨੂੰ ਪਰਮੇਸ਼ੁਰ ਤੋਂ ਹੋਰ ਵਧੇਰੇ ਦੂਰ ਲੈ ਜਾਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸੰਸਾਰਕ ਅਤੇ ਵਿਅਰਥ ਬੁੜ ਬੁੜਾਹਟ ਤੋਂ ਲਾਂਭੇ ਰਹਿ ਕਿਉਂ ਜੋ ਇਹ ਲੋਕਾਂ ਨੂੰ ਅਧਰਮ ਦੇ ਰਾਹ ਵਿੱਚ ਅਗਾਹਾਂ ਹੀ ਅਗਾਹਾਂ ਲੈ ਜਾਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر واہیات بکواس توں پرہیز کر۔ کیوں جو اجیہے بندے ہور وی بیدینی وِچ وَدھن گے۔
Punjabi Standard Bible (Punjabi Standard Bible) 2023
ਵਿਅਰਥ ਦੀਆਂ ਸੰਸਾਰਕ ਗੱਲਾਂ ਤੋਂ ਦੂਰ ਰਹਿ, ਕਿਉਂਕਿ ਇਸ ਨਾਲ ਲੋਕ ਕੁਧਰਮ ਵਿੱਚ ਹੋਰ ਵੀ ਜ਼ਿਆਦਾ ਵਧਣਗੇ