2 Timothy 2:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਸੱਚੇ ਉਪਦੇਸ਼ ਛੱਡ ਦਿੱਤੇ। ਉਹ ਆਖਦੇ ਹਨ ਸਮੂਹ ਲੋਕਾਂ ਦਾ ਮੌਤ ਤੋਂ ਜੀ ਉੱਠਣਾ ਪਹਿਲਾਂ ਹੀ ਵਾਪਰ ਚੁੱਕਿਆ ਹੈ। ਅਤੇ ਇਹ ਦੋਵੇ ਬੰਦੇ ਕੁਝ ਲੋਕਾਂ ਦੇ ਵਿਸ਼ਵਾਸ ਤਬਾਹ ਕਰ ਰਹੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਸੱਚ ਤੋਂ ਦੂਰ ਜਾ ਚੁੱਕੇ ਹਨ । ਉਹ ਦਾਅਵਾ ਕਰਦੇ ਹਨ ਕਿ ਪੁਨਰ-ਉਥਾਨ ਪਹਿਲਾਂ ਹੀ ਹੋ ਚੁੱਕਾ ਹੈ ਅਤੇ ਉਹ ਕਈ ਲੋਕਾਂ ਦੇ ਵਿਸ਼ਵਾਸ ਨੂੰ ਵਿਗਾੜ ਰਹੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜੇ ਸੱਚ ਤੋਂ ਵਿਦਾ ਹੋ ਗਏ ਹਨ। ਉਹ ਕਹਿੰਦੇ ਹਨ ਕਿ ਪੁਨਰ-ਉਥਾਨ ਪਹਿਲਾਂ ਹੀ ਹੋ ਚੁੱਕਾ ਹੈ ਅਤੇ ਉਹਨਾਂ ਨੇ ਕੁਝ ਲੋਕਾਂ ਦੇ ਵਿਸ਼ਵਾਸ ਨੂੰ ਖਤਮ ਕਰ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਇਹ ਕਹਿ ਕੇ ਭਈ ਕਿਆਮਤ ਹੋ ਚੁੱਕੀ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਨਿਹਚਾ ਨੂੰ ਵਿਗਾੜਦੇ ਹਨ
Punjabi ERV
ਉਨ੍ਹਾਂ ਨੇ ਸੱਚੇ ਉਪਦੇਸ਼ ਛੱਡ ਦਿੱਤੇ। ਉਹ ਆਖਦੇ ਹਨ ਸਮੂਹ ਲੋਕਾਂ ਦਾ ਮੌਤ ਤੋਂ ਉਭਰਨਾ ਪਹਿਲਾਂ ਹੀ ਵਾਪਰ ਚੁਕਿਆ ਹੈ। ਅਤੇ ਇਹ ਦੋਵੇ ਬੰਦੇ ਕੁਝ ਲੋਕਾਂ ਦੇ ਵਿਸ਼ਵਾਸ ਤਬਾਹ ਕਰ ਰਹੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇਹ ਕਹਿ ਕੇ ਭਈ ਮੁਰਦਿਆਂ ਦਾ ਜੀ ਉੱਠਣਾ ਹੋ ਚੁੱਕਾ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਵਿਸ਼ਵਾਸ ਨੂੰ ਵਿਗਾੜਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ ایہہ آکھ کے پئی قیامت ہوگئی اے سچیائی توں پھر گئے نیں۔ تے بعضیاں دا اِیمان وگاڑ دے نیں۔
Punjabi Standard Bible (Punjabi Standard Bible) 2023
ਜਿਹੜੇ ਸੱਚ ਤੋਂ ਭਟਕ ਗਏ ਹਨ ਕਿਉਂਕਿ ਉਹ ਕਹਿੰਦੇ ਹਨ ਕਿ ਪੁਨਰ-ਉਥਾਨ ਪਹਿਲਾਂ ਹੀ ਹੋ ਚੁੱਕਾ ਹੈ ਅਤੇ ਕਈਆਂ ਦੇ ਵਿਸ਼ਵਾਸ ਨੂੰ ਵਿਗਾੜਦੇ ਹਨ।