2 Timothy 2:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਦੀ ਮਜ਼ਬੂਤ ਬੁਨਿਆਦ ਉਸੇ ਤਰ੍ਹਾਂ ਬਣੀ ਰਹਿੰਦੀ ਹੈ। ਇਹ ਸ਼ਬਦ ਵੀ ਉਸ ਬੁਨਿਆਦ ਉੱਪਰ ਲਿਖੇ ਹੋਏ ਹਨ: “ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਜਾਣਦਾ ਹੈ ਜਿਹੜੇ ਉਸ ਨਾਲ ਸੰਬੰਧਿਤ ਹਨ।” ਇਹ ਸ਼ਬਦ ਵੀ ਉਸ ਬੁਨਿਆਦ ਉੱਤੇ ਲਿਖੇ ਹੋਏ ਹਨ: “ਹਰ ਕੋਈ ਜਿਹੜਾ ਆਖਦਾ ਹੈ ਕਿ ਉਹ ਪ੍ਰਭੂ ਵਿੱਚ ਨਿਹਚਾ ਰੱਖਦਾ ਹੈ ਉਸ ਨੂੰ ਦੁਸ਼ਟ ਗੱਲਾਂ ਕਰਨੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪਰਮੇਸ਼ਰ ਨੇ ਜੋ ਨੀਂਹ ਰੱਖੀ ਹੈ ਉਹ ਹਮੇਸ਼ਾ ਦੇ ਲਈ ਅਟੱਲ ਹੈ । ਇਸ ਦੇ ਉੱਤੇ ਇਹ ਸ਼ਬਦ ਉੱਕਰੇ ਹੋਏ ਹਨ, “ਪ੍ਰਭੂ ਆਪਣਿਆਂ ਨੂੰ ਜਾਣਦੇ ਹਨ,” ਅਤੇ “ਜੋ ਕੋਈ ਪ੍ਰਭੂ ਦਾ ਨਾਮ ਲੈਂਦਾ ਹੈ ਉਹ ਬੁਰਾਈ ਵੱਲੋਂ ਆਪਣਾ ਮੂੰਹ ਮੋੜੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਵੀ, ਪਰਮੇਸ਼ਵਰ ਦੀ ਰੱਖੀ ਹੋਈ ਪੱਕੀ ਨੀਂਹ ਅੱਟਲ ਰਹਿੰਦੀ ਹੈ ਜਿਹਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਕਿ, “ਪਰਮੇਸ਼ਵਰ ਉਹਨਾਂ ਨੂੰ ਜਾਣਦਾ ਹੈ ਜੋ ਉਸ ਦੇ ਹਨ,” ਅਤੇ, “ਹਰੇਕ ਜਿਹੜਾ ਪਰਮੇਸ਼ਵਰ ਦੇ ਨਾਮ ਨੂੰ ਮੰਨਦਾ ਹੈ, ਬੁਰਾਈ ਤੋਂ ਦੂਰ ਹੋਣਾ ਚਾਹੀਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੁ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਭਈ ਹਰੇਕ ਜਿਹੜਾ ਪ੍ਰਭੁ ਦਾ ਨਾਮ ਲੈਂਦਾ ਹੈ, ਕੁਧਰਮ ਤੋਂ ਅੱਡ ਰਹੇ
Punjabi ERV
ਪਰ ਪਰਮੇਸ਼ੁਰ ਦੀ ਮਜ਼ਬੂਤ ਬੁਨਿਆਦ ਉਸੇ ਤਰ੍ਹਾਂ ਬਣੀ ਰਹਿੰਦੀ ਹੈ। ਇਹ ਸ਼ਬਦ ਵੀ ਉਸ ਬੁਨਿਆਦ ਉੱਪਰ ਲਿਖੇ ਹੋਏ ਹਨ; “ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਜਾਣਦਾ ਹੈ ਜਿਹਡ਼ੇ ਉਸ ਨਾਲ ਸੰਬੰਧਿਤ ਹਨ।” ਇਹ ਸ਼ਬਦ ਵੀ ਉਸ ਬੁਨਿਆਦ ਉੱਤੇ ਲਿਖੇ ਹੋਏ ਹਨ; “ਹਰ ਕੋਈ ਜਿਹਡ਼ਾ ਆਖਦਾ ਹੈ ਕਿ ਉਹ ਪ੍ਰਭੂ ਵਿੱਚ ਨਿਹਚਾ ਰਖਦਾ ਹੈ ਉਸ ਨੂੰ ਦੁਸ਼ਟ ਗੱਲਾਂ ਕਰਨੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد وی خُدا دی پَکّی نِینّھ قیم رہندی اے۔ تے اوہدے اُتّے ایہہ مُہر اے پئی خُداوند اپنیاں نُوں پچھاندا اے۔ تاں جو کوئی خُداوند دا ناں لَیندا اے۔ ناراستی توں مُڑ جائے۔
Punjabi Standard Bible (Punjabi Standard Bible) 2023
ਪਰ ਪਰਮੇਸ਼ਰ ਦੀ ਪੱਕੀ ਨੀਂਹ ਕਾਇਮ ਰਹਿੰਦੀ ਹੈ ਜਿਸ ਉੱਤੇ ਇਹ ਮੋਹਰ ਲੱਗੀ ਹੈ: “ਪ੍ਰਭੂ ਆਪਣੇ ਲੋਕਾਂ ਨੂੰ ਜਾਣਦਾ ਹੈ,” ਅਤੇ “ਜੋ ਕੋਈ ਪ੍ਰਭੂ ਦਾ ਨਾਮ ਲੈਂਦਾ ਹੈ ਉਹ ਕੁਧਰਮ ਤੋਂ ਦੂਰ ਰਹੇ।”