2 Timothy 2:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਵੱਡੇ ਘਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਬਣੀਆਂ ਹੋਈਆਂ ਕੁਝ ਵਸਤਾਂ ਹਨ। ਪਰ ਕੁਝ ਵਸਤਾਂ ਲਕੜੀ ਤੇ ਮਿੱਟੀ ਦੀਆਂ ਵੀ ਬਣੀਆਂ ਹੋਈਆਂ ਹਨ। ਕੁਝ ਚੀਜ਼ਾਂ ਨੂੰ ਖਾਸ ਮੌਕਿਆਂ ਤੇ ਇਸਤੇਮਾਲ ਕੀਤਾ ਜਾਂਦਾ ਹੈ। ਹੋਰ ਕਈ ਚੀਜ਼ਾਂ ਮੰਦੇ ਕੰਮਾਂ ਲਈ ਵੀ ਇਸਤੇਮਾਲ ਕੀਤੀਆਂ ਜਾਂਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਵੱਡੇ ਘਰ ਵਿੱਚ ਕੇਵਲ ਸੋਨੇ ਅਤੇ ਚਾਂਦੀ ਦੇ ਹੀ ਬਰਤਨ ਨਹੀਂ ਹੁੰਦੇ ਸਗੋਂ ਲੱਕੜੀ ਅਤੇ ਮਿੱਟੀ ਦੇ ਵੀ ਹੁੰਦੇ ਹਨ । ਕੁਝ ਖ਼ਾਸ ਮੌਕਿਆਂ ਦੇ ਲਈ ਅਤੇ ਕੁਝ ਆਮ ਵਰਤੋਂ ਦੇ ਲਈ ਹੁੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਬਰਤਨ ਨਹੀਂ ਸਗੋਂ ਲੱਕੜ ਅਤੇ ਮਿੱਟੀ ਦੇ ਵੀ ਕੁਝ ਬਰਤਨ ਹੁੰਦੇ ਹਨ ਅਤੇ ਕੁਝ ਖਾਸ ਮਕਸਦ ਲਈ ਬਣਾਏ ਜਾਂਦੇ ਹਨ ਅਤੇ ਕੁਝ ਆਮ ਵਰਤੋਂ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਵੱਡੇ ਘਰ ਵਿੱਚ ਨਿਰੇ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਭੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ
Punjabi ERV
ਇੱਕ ਵੱਡੇ ਘਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਬਣੀਆਂ ਹੋਈਆਂ ਕੁਝ ਵਸਤਾਂ ਹਨ। ਪਰ ਕੁਝ ਵਸਤਾਂ ਲਕਡ਼ੀ ਤੇ ਮਿੱਟੀ ਦੀਆਂ ਵੀ ਬਣੀਆਂ ਹੋਈਆਂ ਹਨ। ਕੁਝ ਚੀਜ਼ਾਂ ਨੂੰ ਖਾਸ ਮੌਕਿਆਂ ਤੇ ਇਸਤੇਮਾਲ ਕੀਤਾ ਜਾਂਦਾ ਹੈ। ਹੋਰ ਕਈ ਚੀਜ਼ਾਂ ਮੰਦੇ ਕੰਮਾਂ ਲਈ ਵੀ ਇਸਤੇਮਾਲ ਕੀਤੀਆਂ ਜਾਂਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਵੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
وڈّے گھر وِچ نا نِرے سونے چاندی دے بھانڈے ہوندے نیں سگوں لکڑ تے مِٹّی دے وی بعضے عِزّت تے بعضے بے عِزّتی دے لئی۔
Punjabi Standard Bible (Punjabi Standard Bible) 2023
ਇੱਕ ਵੱਡੇ ਘਰ ਵਿੱਚ ਕੇਵਲ ਸੋਨੇ ਅਤੇ ਚਾਂਦੀ ਦੇ ਹੀ ਨਹੀਂ, ਸਗੋਂ ਲੱਕੜ ਅਤੇ ਮਿੱਟੀ ਦੇ ਬਰਤਨ ਵੀ ਹੁੰਦੇ ਹਨ; ਕੁਝ ਖਾਸ ਇਸਤੇਮਾਲ ਲਈ ਅਤੇ ਕੁਝ ਆਮ ਇਸਤੇਮਾਲ ਲਈ।