2 Timothy 2:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਦੇ ਸੇਵਕ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਨਰਮਾਈ ਨਾਲ ਉਪਦੇਸ਼ ਦੇਵੇ ਜਿਹੜੇ ਉਸ ਨਾਲ ਸਹਿਮਤ ਨਹੀਂ ਹਨ। ਸ਼ਾਇਦ ਪਰਮੇਸ਼ੁਰ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਇਸ ਤਰ੍ਹਾਂ ਤਬਦੀਲ ਕਰ ਦੇਵੇ ਕਿ ਉਹ ਸੱਚ ਨੂੰ ਪ੍ਰਵਾਨ ਕਰ ਲੈਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਆਪਣੇ ਵਿਰੋਧੀਆਂ ਨੂੰ ਤਾੜਨਾ ਕਰਨ ਵਿੱਚ ਨਮ੍ਰ ਹੋਣਾ ਚਾਹੀਦਾ ਹੈ ਕਿਉਂਕਿ ਹੋ ਸਕਦਾ ਹੈ ਕਿ ਪਰਮੇਸ਼ਰ ਉਹਨਾਂ ਨੂੰ ਤੋਬਾ ਕਰਨ ਦਾ ਮੌਕਾ ਦੇਣ ਕਿ ਉਹ ਸੱਚ ਨੂੰ ਜਾਨਣ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਦੇਣੀ ਚਾਹੀਦੀ ਹੈ, ਇਸ ਉਮੀਦ ਵਿੱਚ ਕਿ ਪਰਮੇਸ਼ਵਰ ਉਹਨਾਂ ਨੂੰ ਤੋਬਾ ਵੱਲ ਮੋੜਨ ਤਾਂ ਜੋ ਸੱਚਾਈ ਦਾ ਗਿਆਨ ਪ੍ਰਾਪਤ ਕਰਨ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜੇ ਸਾਹਮਣਾ ਕਰਦੇ ਹਨ ਓਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਓਹਨਾਂ ਨੂੰ ਤੋਬਾ ਕਰਨੀ ਬ਼ਖ਼ਸ਼ੇ ਭਈ ਸਤ ਦੇ ਗਿਆਨ ਨੂੰ ਪਰਾਪਤ ਕਰਨ
Punjabi ERV
ਪ੍ਰਭੂ ਦੇ ਸੇਵਕ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਨਰਮਾਈ ਨਾਲ ਉਪਦੇਸ਼ ਦੇਵੇ ਜਿਹਡ਼ੇ ਉਸ ਨਾਲ ਸਹਿਮਤ ਨਹੀਂ ਹਨ। ਸ਼ਾਇਦ ਪਰਮੇਸ਼ੁਰ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਇਸ ਤਰ੍ਹਾਂ ਤਬਦੀਲ ਕਰ ਦੇਵੇ ਕਿ ਉਹ ਸੱਚ ਨੂੰ ਪ੍ਰਵਾਨ ਕਰ ਲੈਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مخالفت کرن والیاں نُوں حلِیمی نال تعلِیم دے۔ شاید خُدا اوہناں نُوں تَوبہ دی طاقت بخشے پئی اوہ سچیائی نُوں جانن۔
Punjabi Standard Bible (Punjabi Standard Bible) 2023
ਅਤੇ ਵਿਰੋਧ ਕਰਨ ਵਾਲਿਆਂ ਨੂੰ ਨਿਮਰਤਾ ਨਾਲ ਸਮਝਾਉਣ ਵਾਲਾ ਹੋਵੇ। ਹੋ ਸਕਦਾ ਹੈ ਕਿ ਪਰਮੇਸ਼ਰ ਉਨ੍ਹਾਂ ਨੂੰ ਤੋਬਾ ਦਾ ਮੌਕਾ ਬਖਸ਼ੇ ਜਿਸ ਨਾਲ ਉਹ ਸੱਚ ਨੂੰ ਜਾਣ ਲੈਣ