2 Timothy 2:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ੈਤਾਨ ਨੇ ਉਨ੍ਹਾਂ ਲੋਕਾਂ ਨੂੰ ਫ਼ਸਾ ਲਿਆ ਹੈ ਅਤੇ ਉਨ੍ਹਾਂ ਪਾਸੋਂ ਉਹੀ ਕਰਾਉਂਦਾ ਜੋ ਉਹ ਚਾਹੁੰਦਾ ਹੈ। ਪਰ ਹੋ ਸੱਕਦਾ ਹੈ ਉਹ ਜਾਗ ਜਾਣ ਅਤੇ ਇਹ ਪਤਾ ਲਾ ਲੈਣ ਕਿ ਸ਼ੈਤਾਨ ਉਨ੍ਹਾਂ ਦੀ ਵਰਤੋਂ ਕਰ ਰਿਹਾ ਹੈ ਅਤੇ ਆਪਣੇ ਆਪ ਨੂੰ ਸ਼ੈਤਾਨ ਦੇ ਸ਼ਿਕੰਜੇ ਤੋਂ ਮੁਕਤ ਕਰਾ ਲੈਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਉਹ ਹੋਸ਼ ਵਿੱਚ ਆਉਣ ਅਤੇ ਸ਼ੈਤਾਨ ਦੇ ਜਾਲ ਵਿੱਚੋਂ ਬਚ ਜਾਣ ਜਿਸ ਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਦੇ ਲਈ ਕੈਦੀ ਬਣਾਇਆ ਹੋਇਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਹੋਸ਼ ਵਿੱਚ ਆਉਣਗੇ ਅਤੇ ਦੁਸ਼ਟ ਦੇ ਜਾਲ ਤੋਂ ਬਚ ਜਾਣਗੇ, ਜਿਸਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਲਈ ਗ਼ੁਲਾਮ ਬਣਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੀ ਇੱਛਿਆ ਨੂੰ ਪੂਰਿਆਂ ਕਰਨ ਲਈ ਸ਼ਤਾਨ ਦੀ ਫਾਹੀ ਵਿੱਚ ਫੱਸ ਕੇ ਹੋਸ਼ ਵਿੱਚ ਆਣ ਕੇ ਬਚ ਨਿੱਕਲਣ।।
Punjabi ERV
ਸ਼ੈਤਾਨ ਨੇ ਉਨ੍ਹਾਂ ਲੋਕਾਂ ਨੂੰ ਫ਼ਸਾ ਲਿਆ ਹੈ ਅਤੇ ਉਨ੍ਹਾਂ ਪਸੋਂ ਉਹੀ ਕਰਾਉਂਦਾ ਜੋ ਉਹ ਚਾਹੁੰਦਾ ਹੈ। ਪਰ ਹੋ ਸਕਦਾ ਹੈ ਉਹ ਜਾਗ ਜਾਣ ਅਤੇ ਇਹ ਪਤਾ ਲਾ ਲੈਣ ਕਿ ਸ਼ੈਤਾਨ ਉਨ੍ਹਾਂ ਦੀ ਵਰਤੋਂ ਕਰ ਰਿਹਾ ਹੈ ਅਤੇ ਆਪਣੇ ਆਪ ਨੂੰ ਸ਼ੈਤਾਨ ਦੇ ਸ਼ਿਕੰਜੇ ਤੋਂ ਮੁਕਤ ਕਰਾ ਲੈਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਚੇਤ ਹੋ ਕੇ ਸ਼ੈਤਾਨ ਦੀ ਫ਼ਾਹੀ ਵਿੱਚੋਂ ਬਚ ਨਿੱਕਲਣ, ਜਿਹਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਦੇ ਲਈ ਬੰਧੀ ਬਣਾਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُداوند دے بندے دے ہتھّوں خُدا دی مرضی دے قیدی ہون تے ابلیس دی پھاہی تُوں چُھٹن۔
Punjabi Standard Bible (Punjabi Standard Bible) 2023
ਅਤੇ ਸੁਰਤ ਵਿੱਚ ਆ ਕੇ ਸ਼ੈਤਾਨ ਦੀ ਫਾਹੀ ਵਿੱਚੋਂ ਨਿੱਕਲ ਆਉਣ ਜਿਸ ਨੇ ਉਨ੍ਹਾਂ ਨੂੰ ਆਪਣੀ ਇੱਛਾ ਪੂਰੀ ਕਰਨ ਲਈ ਬੰਦੀ ਬਣਾ ਰੱਖਿਆ ਹੈ।