2 Timothy 3:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਹਾਨੂੰ ਉਨ੍ਹਾਂ ਉਪਦੇਸ਼ਾਂ ਤੇ ਅਮਲ ਕਰਨਾ ਚਾਹੀਦਾ ਹੈ ਜਿਹੜੇ ਤੁਸੀਂ ਸਿੱਖੇ ਹਨ। ਤੁਸੀਂ ਜਾਣਦੇ ਹੋ ਕਿ ਇਹ ਉਪਦੇਸ਼ ਸੱਚੇ ਹਨ। ਤੁਸੀਂ ਜਾਣਦੇ ਹੋ ਕਿ ਤੁਸੀਂ ਉਨ੍ਹਾਂ ਤੇ ਭਰੋਸਾ ਕਰ ਸੱਕਦੇ ਹੋ ਜਿਨ੍ਹਾਂ ਨੇ ਤੁਹਾਨੂੰ ਉਹ ਗੱਲਾਂ ਸਿੱਖਾਈਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਿੱਥੋਂ ਤੱਕ ਤੇਰਾ ਸੰਬੰਧ ਹੈ, ਜੋ ਸਿੱਖਿਆ ਤੈਨੂੰ ਮਿਲੀ ਹੈ ਅਤੇ ਜਿਸ ਉੱਤੇ ਤੂੰ ਵਿਸ਼ਵਾਸ ਕੀਤਾ ਹੈ, ਉਸ ਦੀ ਪਾਲਣਾ ਕਰਦਾ ਰਹਿ ਕਿਉਂਕਿ ਤੂੰ ਚੰਗੀ ਤਰ੍ਹਾਂ ਜਾਣਦਾ ਹੈਂ ਕਿ ਤੇਰੇ ਸਿੱਖਿਅਕ ਕੌਣ ਹਨ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਤੂੰ ਉਹਨਾਂ ਗੱਲਾਂ ਉੱਤੇ ਜਿਹੜੀਆਂ ਤੂੰ ਸਿੱਖਿਆਂ ਅਤੇ ਸੱਚ ਮੰਨਿਆ ਟਿਕਿਆਂ ਰਹਿ ਕਿਉਂਕਿ ਤੂੰ ਜਾਣਦਾ ਹੈ ਕਿ ਕਿੰਨ੍ਹਾ ਕੋਲੋ ਸਿੱਖੀਆਂ ਹਨ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੂੰ ਉਨ੍ਹਾਂ ਗੱਲਾਂ ਉੱਤੇ ਜਿਹੜੀਆਂ ਤੈਂ ਸਿੱਖੀਆਂ ਅਤੇ ਸਤ ਮੰਨੀਆਂ ਟਿਕਿਆ ਰਹੁ ਕਿਉਂ ਜੋ ਤੂੰ ਜਾਣਦਾ ਹੈਂ ਭਈ ਕਿਨ੍ਹਾਂ ਕੋਲੋਂ ਸਿੱਖੀਆਂ ਸਨ
Punjabi ERV
ਪਰ ਤੁਹਾਨੂੰ ਉਨ੍ਹਾਂ ਉਪਦੇਸ਼ਾਂ ਤੇ ਅਮਲ ਕਰਨਾ ਚਾਹੀਦਾ ਹੈ ਜਿਹਡ਼ੇ ਤੁਸੀਂ ਸਿਖੇ ਹਨ। ਤੁਸੀਂ ਜਾਣਦੇ ਹੋ ਕਿ ਇਹ ਉਪਦੇਸ਼ ਸੱਚੇ ਹਨ। ਤੁਸੀਂ ਜਾਣਦੇ ਹੋ ਕਿ ਤੁਸੀਂ ਉਨ੍ਹਾਂ ਤੇ ਭਰੋਸਾ ਕਰ ਸਕਦੇ ਹੋ ਜਿਨ੍ਹਾਂ ਨੇ ਤੁਹਾਨੂੰ ਉਹ ਗੱਲਾਂ ਸਿਖਾਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ ਉਨ੍ਹਾਂ ਗੱਲਾਂ ਉੱਤੇ ਜਿਹੜੀਆਂ ਤੂੰ ਸਿੱਖੀਆਂ ਅਤੇ ਸੱਚ ਮੰਨੀਆਂ ਟਿਕਿਆ ਰਹਿ ਕਿਉਂ ਜੋ ਤੂੰ ਜਾਣਦਾ ਹੈਂ ਕਿ ਕਿੰਨ੍ਹਾਂ ਕੋਲੋਂ ਸਿੱਖੀਆਂ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُوں اوہناں گلّاں اُتّے جیہڑیاں تُوں سِکھیاں سن۔ تے جِنہاں دا یقِین تینُوں دوایا گیا سی ایہہ جان کے قیم رہ پئی تُوں کِنّاں لوکاں کولوں سِکھیاں سن۔
Punjabi Standard Bible (Punjabi Standard Bible) 2023
ਪਰ ਜਿਨ੍ਹਾਂ ਗੱਲਾਂ ਦੀ ਸਿੱਖਿਆ ਤੂੰ ਪਾਈ ਅਤੇ ਭਰੋਸਾ ਕੀਤਾ ਉਨ੍ਹਾਂ 'ਤੇ ਕਾਇਮ ਰਹਿ। ਤੂੰ ਜਾਣਦਾ ਹੈਂ ਕਿ ਇਹ ਗੱਲਾਂ ਤੂੰ ਕਿਨ੍ਹਾਂ ਤੋਂ ਸਿੱਖੀਆਂ