2 Timothy 3:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿੱਖਾਉਣ ਲਈ ਫ਼ਾਇਦੇਮੰਦ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਰਾ ਪਵਿੱਤਰ-ਗ੍ਰੰਥ ਪਰਮੇਸ਼ਰ ਦੀ ਪ੍ਰੇਰਨਾ ਦੇ ਦੁਆਰਾ ਰਚਿਆ ਗਿਆ ਹੈ ਅਤੇ ਉਹ ਸਿਖਾਉਣ, ਤਾੜਨਾ, ਸੁਧਾਰਣ ਅਤੇ ਨੇਕੀ ਦੀ ਸਿੱਖਿਆ ਦੇ ਲਈ ਲਾਭਦਾਇਕ ਹੈ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰਾ ਪਵਿੱਤਰ ਸ਼ਾਸਤਰ ਪਰਮੇਸ਼ਵਰ ਦੇ ਆਤਮਾ ਦੁਆਰਾ ਰਚਿਆ ਗਿਆ ਹੈ ਅਤੇ ਧਾਰਮਿਕਤਾ ਦੀ ਸਿੱਖਿਆ, ਝਿੜਕਣ, ਸੁਧਾਰਨ ਅਤੇ ਸਿਖਲਾਈ ਲਈ ਲਾਭਦਾਇਕ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਸਾਡੀ ਲਿਖਤ ਪਰਮੇਸ਼ੁਰ ਦੇ ਆਤਮਾ ਤੋਂ ਹੈ ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਰਮ ਦੇ ਗਿਝਾਉਣ ਲਈ ਗੁਣਕਾਰ ਹੈ
Punjabi ERV
ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿਖਾਉਣ ਲਈ ਫ਼ਾਇਦੇਮੰਦ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہر اِک کتاب جیہڑی خُدا دے اِلہام توں اے۔ اوہ تعلِیم تے الزام تے صلاح تے راستبازی دی تعلِیم واسطے فائدہ مند وی اے۔
Punjabi Standard Bible (Punjabi Standard Bible) 2023
ਸਾਰੀ ਲਿਖਤ ਪਰਮੇਸ਼ਰ ਦੀ ਪ੍ਰੇਰਣਾ ਤੋਂ ਹੈ ਅਤੇ ਸਿਖਾਉਣ, ਤਾੜਨਾ ਦੇਣ, ਸੁਧਾਰਨ ਅਤੇ ਧਾਰਮਿਕਤਾ ਦੀ ਸਿੱਖਿਆ ਲਈ ਲਾਭਦਾਇਕ ਹੈ,