2 Timothy 3:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਸਮਿਆਂ ਵਿੱਚ, ਲੋਕ ਸਿਰਫ਼ ਆਪਣੇ ਆਪ ਨੂੰ ਅਤੇ ਧਨ ਨੂੰ ਪਿਆਰ ਕਰਨਗੇ। ਉਹ ਘਮੰਡੀ ਅਤੇ ਅਭਿਮਾਨੀ ਹੋਣਗੇ। ਉਹ ਇੱਕ ਦੂਜੇ ਦੀ ਨਿੰਦਿਆ ਕਰਨਗੇ। ਲੋਕ ਆਪਣੇ ਮਾਪਿਆਂ ਦਾ ਆਖਿਆ ਨਹੀਂ ਮੰਨਣਗੇ। ਲੋਕ ਬੇਸ਼ੁਕਰੇ ਹੋਣਗੇ। ਉਹ ਅਜਿਹੇ ਇਨਸਾਨ ਨਹੀਂ ਹੋਣਗੇ ਜਿਹੇ ਜਿਹੇ ਪਰਮੇਸ਼ੁਰ ਚਾਹੁੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੋਕ ਸਵਾਰਥੀ, ਲਾਲਚੀ, ਘਮੰਡੀ, ਨਿੰਦਕ, ਮਾਤਾ-ਪਿਤਾ ਦੀ ਆਗਿਆ ਨਾ ਮੰਨਣ ਵਾਲੇ, ਨਾਸ਼ੁਕਰੇ ਅਤੇ ਅਪਵਿੱਤਰ ਹੋਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਲੋਕ ਆਪਣੇ ਆਪ ਨੂੰ ਪਿਆਰ ਕਰਨ ਵਾਲੇ, ਪੈਸਿਆਂ ਦੇ ਪ੍ਰੇਮੀ, ਸ਼ੇਖੀ ਮਾਰਨ ਵਾਲੇ, ਹੰਕਾਰੀ, ਬਦਸਲੂਕੀ, ਆਪਣੇ ਮਾਤਾ-ਪਿਤਾ ਦੇ ਅਣ-ਆਗਿਆਕਾਰੀ, ਨਾਸ਼ੁਕਰੇ, ਅਪਵਿੱਤਰ,
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮਨੁੱਖ ਆਪ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ਼, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣਆਗਿਆਕਾਰ, ਨਾਸ਼ੁਕਰੇ, ਅਪਵਿੱਤਰ
Punjabi ERV
ਉਨ੍ਹਾਂ ਸਮਿਆਂ ਵਿੱਚ, ਲੋਕ ਸਿਰਫ਼ ਆਪਣੇ ਆਪ ਨੂੰ ਅਤੇ ਧਨ ਨੂੰ ਪਿਆਰ ਕਰਨਗੇ। ਉਹ ਘਮੰਡੀ ਅਤੇ ਅਭਿਮਾਨੀ ਹੋਣਗੇ। ਉਹ ਇੱਕ ਦੂਜੇ ਦੀ ਨਿੰਦਿਆ ਕਰਨਗੇ। ਲੋਕ ਆਪਣੇ ਮਾਪਿਆਂ ਦਾ ਆਖਿਆ ਨਹੀਂ ਮੰਨਣਗੇ। ਲੋਕ ਨਾ ਸ਼ੁਕਰੇ ਹੋਣਗੇ। ਉਹ ਅਜਿਹੇ ਇਨਸਾਨ ਨਹੀਂ ਹੋਣਗੇ ਜਿਹੇ ਜਿਹੇ ਪਰਮੇਸ਼ੁਰ ਚਾਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی بندے خود غرض پَیسے دے پیارے شیخی مارن والے مغرُور بُرا آکھن والے ماں پئیو دے نافرمان ناشکرے تے ناپاک۔
Punjabi Standard Bible (Punjabi Standard Bible) 2023
ਕਿਉਂਕਿ ਲੋਕ ਸਵੈ-ਪ੍ਰੇਮੀ, ਧਨ ਦੇ ਲੋਭੀ, ਸ਼ੇਖੀਬਾਜ਼, ਘਮੰਡੀ, ਪਰਮੇਸ਼ਰ ਦੀ ਨਿੰਦਾ ਕਰਨ ਵਾਲੇ, ਮਾਤਾ-ਪਿਤਾ ਦੇ ਅਣਆਗਿਆਕਾਰ, ਨਾਸ਼ੁਕਰੇ, ਅਪਵਿੱਤਰ,