2 Timothy 3:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਵਿੱਚੋਂ ਕੁਝ ਦੂਸਰਿਆਂ ਦੇ ਘਰੀਂ ਵੜ ਜਾਂਦੇ ਹਨ ਅਤੇ ਕਮਜ਼ੋਰ ਔਰਤਾਂ ਉੱਤੇ ਨਿਯੰਤ੍ਰਣ ਕਰ ਲੈਂਦੇ ਹਨ। ਇਹ ਔਰਤਾਂ ਪਾਪ ਨਾਲ ਭਰਪੂਰ ਹਨ ਅਤੇ ਉਨ੍ਹਾਂ ਗੱਲਾਂ ਦੀਆਂ ਗੁਲਾਮ ਹਨ ਜੋ ਉਹ ਕਰਨੀਆਂ ਚਾਹੁੰਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਵਿੱਚ ਕੁਝ ਅਜਿਹੇ ਵੀ ਹਨ ਜੋ ਬਹਾਨੇ ਨਾਲ ਘਰਾਂ ਵਿੱਚ ਜਾ ਕੇ ਕਮਜ਼ੋਰ ਔਰਤਾਂ ਨੂੰ ਕਾਬੂ ਕਰ ਲੈਂਦੇ ਹਨ ਜੋ ਆਪਣੇ ਪਿਛਲੇ ਪਾਪਾਂ ਦੇ ਭਾਰ ਦੇ ਹੇਠਾਂ ਦੱਬੀਆਂ ਹੁੰਦੀਆਂ ਹਨ ਅਤੇ ਹਰ ਤਰ੍ਹਾਂ ਦੀਆਂ ਕਾਮ ਵਾਸ਼ਨਾਵਾਂ ਦੇ ਵੱਸ ਵਿੱਚ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਅਜਿਹੀ ਕਿਸਮ ਦੇ ਲੋਕ ਹਨ ਜੋ ਘਰਾਂ ਵਿੱਚ ਦਾਖਲ ਹੋ ਜਾਂਦੇ ਹਨ ਅਤੇ ਉਹਨਾਂ ਦੁਰਬੱਲ ਔਰਤਾਂ ਨੂੰ ਮੋਹ ਲੈਂਦੇ ਹਨ ਜਿਹੜੀਆਂ ਪਾਪਾਂ ਨਾਲ ਲੱਦੀਆਂ ਹੋਈਆਂ ਹਨ ਅਤੇ ਹਰ ਕਿਸਮ ਦੀਆਂ ਭੈੜੀਆਂ ਇੱਛਾਵਾਂ ਪਿੱਛੇ ਚੱਲਦੀਆਂ ਹਨ,
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਏਹਨਾਂ ਵਿੱਚੋਂ ਓਹ ਹਨ ਜਿਹੜੇ ਘਰੋ ਘਰ ਘੁਸ ਕੇ ਉਨ੍ਹਾਂ ਹੋਛੀਆਂ ਤੀਵੀਆਂ ਨੂੰ ਮੋਹ ਲੈਂਦੇ ਹਨ ਜਿਹੜੀਆਂ ਪਾਪਾਂ ਨਾਲ ਲੱਦੀਆਂ ਹੋਈਆਂ ਹਨ ਅਤੇ ਨਾਨਾ ਪਰਕਾਰ ਦੀਆਂ ਕਾਮਨਾਂ ਦੇ ਪਿੱਛੇ ਵਹਿ ਚਲਦੀਆਂ ਹਨ
Punjabi ERV
ਤਿਮੋਥਿਉਸ ਘਰੀਂ ਵਡ਼ ਜਾਂਦੇ ਹਨ ਅਤੇ ਕਮਜ਼ੋਰ ਔਰਤਾਂ ਉੱਤੇ ਨਿਯਂਤ੍ਰਣ ਕਰ ਲੈਂਦੇ ਹਨ। ਇਹ ਔਰਤਾਂ ਪਾਪ ਨਾਲ ਭਰਪੂਰ ਹਨ ਅਤੇ ਉਨ੍ਹਾਂ ਗੱਲਾਂ ਦੀਆਂ ਗੁਲਾਮ ਹਨ ਜੋ ਉਹ ਕਰਨੀਆਂ ਚਾਹੁੰਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇਹਨਾਂ ਵਿੱਚੋਂ ਉਹ ਹਨ, ਜਿਹੜੇ ਘਰੋਂ ਘਰੀਂ ਵੜ ਕੇ ਉਨ੍ਹਾਂ ਦੁਰਬੱਲ ਤੀਵੀਆਂ ਨੂੰ ਮੋਹ ਲੈਂਦੇ ਹਨ ਜਿਹੜੀਆਂ ਪਾਪਾਂ ਨਾਲ ਲੱਦੀਆਂ ਹੋਈਆਂ ਹਨ ਅਤੇ ਅਨੇਕ ਪਰਕਾਰ ਦੀਆਂ ਕਾਮਨਾਂ ਦੇ ਪਿੱਛੇ ਵਹਿ ਚਲਦੀਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں ای وِچوں اوہ لوک نیں جیہڑے گھراں وِچ چُپ چاپ وڑے ہوئے نیں۔ تے اوہناں بَھیڑیاں زنانِیاں نُوں وی وَس وِچ کر لَیندے نیں۔ جیہڑیاں گُناہ وِچ پھسیاں ہویاں نیں۔ تے ہر طرح دی خواہشاں دے وِچ نیں۔
Punjabi Standard Bible (Punjabi Standard Bible) 2023
ਕਿਉਂਕਿ ਇਨ੍ਹਾਂ ਵਿੱਚੋਂ ਕੁਝ ਅਜਿਹੇ ਹਨ ਜਿਹੜੇ ਘਰਾਂ ਵਿੱਚ ਵੜ ਕੇ ਉਨ੍ਹਾਂ ਬੇਸਮਝ ਔਰਤਾਂ ਨੂੰ ਵੱਸ ਵਿੱਚ ਕਰ ਲੈਂਦੇ ਹਨ ਜੋ ਪਾਪਾਂ ਹੇਠ ਦੱਬੀਆਂ ਅਤੇ ਕਈ ਪ੍ਰਕਾਰ ਦੀਆਂ ਕਾਮਨਾਵਾਂ ਵਿੱਚ ਫਸੀਆਂ ਹੋਈਆਂ ਹਨ।