2 Timothy 4:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਹੜਾ ਉਨ੍ਹਾਂ ਸਾਰੇ ਲੋਕਾਂ ਦਾ ਨਿਆਂ ਕਰੇਗਾ ਜੋ ਜਿਉਂਦੇ ਹਨ ਅਤੇ ਜਿਹੜੇ ਮਰ ਚੁੱਕੇ ਹਨ। ਉਸ ਕੋਲ ਇੱਕ ਬਾਦਸ਼ਾਹਤ ਹੈ ਅਤੇ ਉਹ ਫ਼ੇਰ ਆ ਰਿਹਾ ਹੈ। ਇਸ ਲਈ ਮੈਂ ਤੁਹਾਨੂੰ ਇਹ ਆਦੇਸ਼ ਦਿੰਦਾ ਹਾਂ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਅਤੇ ਮਸੀਹ ਯਿਸੂ ਨੂੰ ਹਾਜ਼ਰ ਜਾਣ ਕੇ ਜੋ ਸਭ ਜਿਊਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰਨਗੇ ਅਤੇ ਜੋ ਰਾਜਾ ਦੇ ਰੂਪ ਵਿੱਚ ਰਾਜ ਕਰਨ ਦੇ ਲਈ ਆਉਣਗੇ, ਮੈਂ ਤੈਨੂੰ ਇਹ ਤਾਕੀਦ ਕਰਦਾ ਹਾਂ ਕਿ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਪਰਮੇਸ਼ਵਰ ਅਤੇ ਮਸੀਹ ਯਿਸ਼ੂ ਦੀ ਹਜ਼ੂਰੀ ਵਿੱਚ ਹਾਂ, ਜਿਹੜਾ ਜੀਉਂਦੇ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਅਤੇ ਉਸਦੇ ਪ੍ਰਗਟ ਹੋਣ ਅਤੇ ਉਸਦੇ ਰਾਜ ਦੇ ਕਾਰਣ, ਮੈਂ ਤੈਨੂੰ ਇਹ ਹੁਕਮ ਦਿੰਦਾ ਹਾਂ:
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ ਜਿਹੜਾ ਜੀਉਂਦਿਆਂ ਅਤੇ ਮੋਇਆਂ ਦਾ ਨਿਆਉਂ ਕਰੇਗਾ ਗਵਾਹ ਕਰ ਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਤੈਨੂੰ ਤਗੀਦ ਕਰਦਾ ਹਾਂ
Punjabi ERV
ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਹਡ਼ਾ ਉਨ੍ਹਾਂ ਸਾਰੇ ਲੋਕਾਂ ਦਾ ਨਿਰਣਾ ਕਰੇਗਾ ਜੋ ਜਿਉਂਦੇ ਹਨ ਅਤੇ ਜਿਹਡ਼ੇ ਮਰ ਚੁੱਕੇ ਹਨ। ਉਸ ਕੋਲ ਇੱਕ ਬਾਦਸ਼ਾਹਤ ਹੈ ਅਤੇ ਉਹ ਫ਼ੇਰ ਆ ਰਿਹਾ ਹੈ। ਇਸ ਲਈ ਮੈਂ ਤੁਹਾਨੂੰ ਇਹ ਆਦੇਸ਼ ਦਿੰਦਾ ਹਾਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ, ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਗਵਾਹ ਕਰਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਆਗਿਆ ਦਿੰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُدا تے مسِیح یِسُوع نُوں جیہڑا جِیوندیاں تے مویاں ہویاں دی عدالت کرے گا۔ گواہ کر کے تے اوہدے ظاہر ہون توں بادشاہی نُوں یاد دوا کے مَیں تینُوں آکھنا آں۔
Punjabi Standard Bible (Punjabi Standard Bible) 2023
ਮੈਂ ਪਰਮੇਸ਼ਰ ਦੇ ਅਤੇ ਮਸੀਹ ਯਿਸੂ ਦੇ ਸਨਮੁੱਖ ਜੋ ਜੀਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਉਸ ਦੇ ਪਰਗਟ ਹੋਣ ਅਤੇ ਉਸ ਦੇ ਰਾਜ ਦਾ ਹਵਾਲਾ ਦੇ ਕੇ ਤੈਨੂੰ ਇਹ ਹਿਦਾਇਤ ਦਿੰਦਾ ਹਾਂ: