2 Timothy 4:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਔਰ ਪ੍ਰਭੂ ਉੱਥੇ ਮੇਰੇ ਨਾਲ ਸੀ। ਉਸ ਨੇ ਮੈਨੂੰ ਤਾਕਤ ਦਿੱਤੀ ਤਾਂ ਕਿ ਮੈਂ ਪੂਰੀ ਤਰ੍ਹਾਂ ਗੈਰ-ਯਹੂਦੀਆਂ ਨੂੰ ਖੁਸ਼ਖਬਰੀ ਦੱਸ ਸੱਕਾਂ। ਪ੍ਰਭੂ ਚਾਹੁੰਦਾ ਸੀ ਕਿ ਸਾਰੇ ਗੈਰ-ਯਹੂਦੀ ਉਸ ਖੁਸ਼ਖਬਰੀ ਨੂੰ ਸੁਨਣ। ਇਸ ਲਈ ਮੈਂ ਸ਼ੇਰ ਦੇ ਮੂੰਹੋਂ ਬਚਾਇਆ ਗਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪ੍ਰਭੂ ਨੇ ਮੈਨੂੰ ਸਹਾਰਾ ਦਿੱਤਾ ਅਤੇ ਮੈਨੂੰ ਬਲ ਦਿੱਤਾ ਕਿ ਮੈਂ ਸਾਰੀਆਂ ਪਰਾਈਆਂ ਕੌਮਾਂ ਦੇ ਸਾਹਮਣੇ ਸ਼ੁਭ ਸਮਾਚਾਰ ਦਾ ਪ੍ਰਚਾਰ ਕਰਾਂ, ਜਿਸ ਨੂੰ ਉਹ ਸੁਣ ਲੈਣ । ਅਤੇ ਸ਼ੇਰ ਦੇ ਮੂੰਹ ਵਿੱਚੋਂ ਮੇਰਾ ਬਚਾਅ ਹੋਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਰਮੇਸ਼ਵਰ ਮੇਰੇ ਨਾਲ ਖੜ੍ਹੇ ਅਤੇ ਮੈਨੂੰ ਤਾਕਤ ਦਿੱਤੀ, ਤਾਂ ਜੋ ਮੇਰੇ ਰਾਹੀਂ ਪ੍ਰਚਾਰ ਦਾ ਪੂਰਾ ਐਲਾਨ ਹੋ ਸਕੇ ਅਤੇ ਪਰਾਈਆਂ ਕੌਮਾਂ ਇਸ ਨੂੰ ਸੁਣ ਸਕਣ। ਅਤੇ ਮੈ ਸ਼ੇਰ ਦੇ ਮੂੰਹ ਤੋਂ ਛੁਡਾਇਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪ੍ਰਭੁ ਮੇਰੇ ਅੰਗ ਸੰਗ ਖਲੋਤਾ ਅਤੇ ਮੈਨੂੰ ਤਕੜਿਆਂ ਕੀਤਾ ਭਈ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ
Punjabi ERV
ਹਰ ਪ੍ਰਭੂ ਉਥੇ ਮੇਰੇ ਨਾਲ ਸੀ। ਉਸਨੇ ਮੈਨੂੰ ਤਾਕਤ ਦਿੱਤੀ ਤਾਂ ਕਿ ਮੈਂ ਪੂਰੀ ਤਰ੍ਹਾਂ ਗੈਰ-ਯਹੂਦੀਆਂ ਨੂੰ ਖੁਸ਼ਖਬਰੀ ਦੱਸ ਸਕਾਂ। ਪ੍ਰਭੂ ਚਾਹੁੰਦਾ ਸੀ ਕਿ ਸਾਰੇ ਗੈਰ-ਯਹੂਦੀ ਉਸ ਖੁਸ਼ਖਬਰੀ ਨੂੰ ਸੁਨਣ। ਇਸ ਲਈ ਮੈਂ ਸ਼ੇਰ ਦੇ ਮੂੰਹੋਂ ਬਚਾਇਆ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪ੍ਰਭੂ ਮੇਰੇ ਅੰਗ-ਸੰਗ ਰਿਹਾ ਅਤੇ ਮੈਨੂੰ ਤਕੜਿਆਂ ਕੀਤਾ ਕਿ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬੱਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر خُداوند میرا مددگار سی۔ تے مَینُوں ہِمّت دِتّی۔ تاں جو میری راہِیں اِنجِیل دا سنیہا مشہُور ہو جائے تے سارِیاں قوماں سُن لین۔ تے مَیں شیر دے مُنھ وِچوں چھڈایا گیا۔
Punjabi Standard Bible (Punjabi Standard Bible) 2023
ਪਰ ਪ੍ਰਭੂ ਮੇਰੇ ਨਾਲ ਖੜ੍ਹਾ ਹੋਇਆ ਅਤੇ ਮੈਨੂੰ ਬਲ ਦਿੱਤਾ ਤਾਂਕਿ ਮੇਰੇ ਦੁਆਰਾ ਪੂਰਾ ਪ੍ਰਚਾਰ ਕੀਤਾ ਜਾਵੇ ਅਤੇ ਸਭ ਪਰਾਈਆਂ ਕੌਮਾਂ ਸੁਣ ਲੈਣ। ਸੋ ਮੈਂ ਸ਼ੇਰ ਦੇ ਮੂੰਹ ਵਿੱਚੋਂ ਬਚਾਇਆ ਗਿਆ।