2 Timothy 4:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਵੱਧ ਤੋਂ ਵੱਧ ਕੋਸ਼ਿਸ਼ ਕਰਨਾ ਕਿ ਤੁਸੀਂ ਸਰਦੀਆਂ ਤੋਂ ਪਹਿਲਾਂ ਮੇਰੇ ਕੋਲ ਆ ਸੱਕੋਂ। ਯਬੂਲੁਸ, ਪੂਦੇਸ, ਲੀਨੁਸ, ਕਲੋਦੀਆ ਅਤੇ ਮਸੀਹ ਵਿੱਚ ਸਾਰੇ ਭਰਾ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਤੂੰ ਸਿਆਲ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਉਣ ਦੀ ਕੋਸ਼ਿਸ਼ ਕਰਨਾ । ਯਬੂਲੁਸ, ਪੂਦੇਸ, ਲੀਨੁਸ, ਕਲੋਦੀਆ ਅਤੇ ਇੱਥੇ ਦੇ ਸਭ ਭਰਾ ਤੈਨੂੰ ਨਮਸਕਾਰ ਕਹਿੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਰਦੀਆਂ ਤੋਂ ਪਹਿਲਾਂ ਇੱਥੇ ਪਹੁੰਚਣ ਦੀ ਪੂਰੀ ਕੋਸ਼ਿਸ਼ ਕਰਨਾ। ਯੂਬੁਲਸ ਤੈਨੂੰ ਸ਼ੁਭਕਾਮਨਾਵਾਂ ਦਿੰਦਾ ਹੈ, ਅਤੇ ਇਸੇ ਤਰ੍ਹਾਂ ਪੁਦੇਂਸ, ਲੀਨੋਸ, ਕਲੌਦਿਆ ਅਤੇ ਸਾਰੇ ਭੈਣ-ਭਰਾਵਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਸਿਆਲ ਤੋਂ ਪਹਿਲਾਂ ਆਉਣ ਦਾ ਜਤਨ ਕਰ। ਯਬੂਲੁਸ ਤੇਰੀ ਸੁਖ ਸਾਂਦ ਪੁੱਛਦਾ ਹੈ ਨਾਲੇ ਪੂਦੇਸ ਅਤੇ ਲੀਨੁਸ ਅਤੇ ਕਲੋਦੀਆ ਅਤੇ ਸਾਰੇ ਭਾਈ।।
Punjabi ERV
ਵਧ ਤੋਂ ਵਧ ਕੋਸ਼ਿਸ਼ ਕਰਨਾ ਕਿ ਤੁਸੀਂ ਸਰਦੀਆਂ ਤੋਂ ਪਹਿਲਾਂ ਮੇਰੇ ਕੋਲ ਆ ਸਕੋਂ। ਯਬੂਲੁਸ, ਪੂਦੇਸ, ਲੀਨੁਸ, ਕਲੋਦੀਆ ਅਤੇ ਮਸੀਹ ਵਿੱਚ ਸਾਰੇ ਭਰਾ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਸਿਆਲ ਤੋਂ ਪਹਿਲਾਂ ਆਉਣ ਦਾ ਯਤਨ ਕਰ। ਯਬੂਲੁਸ ਤੇਰੀ ਸੁੱਖ-ਸਾਂਦ ਪੁੱਛਦਾ ਹੈ ਨਾਲੇ ਪੂਦੇਸ, ਲੀਨੁਸ, ਕਲੋਦੀਆ ਅਤੇ ਸਾਰੇ ਭਾਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سِیال توں پہلاں میرے کول آؤن دی کوشش کر۔ یُوبُولُس تے پُودینس تے لِینُس تے کلودِیہ تے سارے بھرا تینُوں سلام آکھدے نیں۔
Punjabi Standard Bible (Punjabi Standard Bible) 2023
ਸਰਦੀਆਂ ਤੋਂ ਪਹਿਲਾਂ ਆਉਣ ਦਾ ਯਤਨ ਕਰੀਂ। ਯਬੂਲੁਸ ਤੈਨੂੰ ਸਲਾਮ ਕਹਿੰਦਾ ਹੈ ਅਤੇ ਪੂਦੇਸ, ਲੀਨੁਸ, ਕਲੋਦੀਆ ਅਤੇ ਸਾਰੇ ਭਾਈ ਵੀ।