2 Timothy 4:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਧਾਰਮਿਕਤਾ ਦਾ ਇੱਕ ਤਾਜ ਮੇਰੀ ਉਡੀਕ ਕਰ ਰਿਹਾ ਹੈ ਪਰਮੇਸ਼ੁਰ ਹੀ ਹੈ ਜਿਹੜਾ ਨਿਰਪੱਖ ਨਿਆਂ ਕਰਦਾ ਹੈ ਉਸ ਦਿਨ ਉਹ ਮੈਨੂੰ ਇੱਕ ਤਾਜ ਦੇਵੇਗਾ। ਉਹ ਇਹ ਤਾਜ ਸਿਰਫ਼ ਮੈਨੂੰ ਹੀ ਨਹੀਂ ਦੇਵੇਗਾ, ਸਗੋਂ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੀ ਦੇਵੇਗਾ ਜਿਹੜੇ ਤਾਂਘ ਨਾਲ ਉਸ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਮੇਰੇ ਲਈ ਭਵਿੱਖ ਵਿੱਚ ਮਿਲਣ ਵਾਲਾ ਨੇਕੀ ਦਾ ਮੁਕਟ ਰੱਖਿਆ ਹੋਇਆ ਹੈ ਜੋ ਮੈਨੂੰ ਨੇਕ ਨਿਆਂਕਾਰ ਪ੍ਰਭੂ, ਉਸ ਦਿਨ ਦੇਣਗੇ ਅਤੇ ਇਹ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਾਰਿਆਂ ਨੂੰ ਮਿਲੇਗਾ ਜਿਹੜੇ ਪੂਰੀ ਸ਼ਰਧਾ ਦੇ ਨਾਲ ਉਹਨਾਂ ਦੇ ਦੁਬਾਰਾ ਆਉਣ ਦੀ ਉਡੀਕ ਵਿੱਚ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੇ ਲਈ ਧਾਰਮਿਕਤਾ ਦਾ ਤਾਜ ਰੱਖਿਆ ਹੋਇਆ ਹੈ, ਜਿਹੜਾ ਕਿ ਧਰਮੀ ਨਿਆਂਕਾਰ, ਪ੍ਰਭੂ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ, ਬਲਕਿ ਉਹਨਾਂ ਸਾਰਿਆਂ ਨੂੰ ਵੀ, ਜੋ ਉਸਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੋਂ ਧਰਮ ਦਾ ਮੁਕਟ ਮੇਰੇ ਲਈ ਰੱਖਿਆ ਹੋਇਆ ਹੈ ਜਿਹੜਾ ਪ੍ਰਭੁ ਜੋ ਧਰਮੀ ਨਿਆਈ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਓਹਨਾਂ ਸਭਨਾਂ ਨੂੰ ਵੀ ਜਿਨ੍ਹਾਂ ਉਹ ਦੇ ਪਰਕਾਸ਼ ਹੋਣ ਨੂੰ ਪਿਆਰਾ ਜਾਣਿਆ।।
Punjabi ERV
ਹੁਣ ਧਾਰਮਿਕਤਾ ਦਾ ਇੱਕ ਤਾਜ ਦੇਵੇਗਾ। ਉਹ ਇਹ ਤਾਜ ਸਿਰਫ਼ ਮੈਨੂੰ ਹੀ ਨਹੀਂ ਦੇਵੇਗਾ, ਸਗੋਂ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੇ ਦੇਵੇਗਾ ਜਿਹਡ਼ੇ ਤਾਂਗ ਨਾਲ ਉਸਦੇ ਨਾਲ ਉਸਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਖਿਰਕਾਰ, ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ ਜਿਹੜਾ ਪ੍ਰਭੂ ਜੋ ਧਰਮੀ ਨਿਆਈਂ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਭਨਾਂ ਨੂੰ ਵੀ ਜਿਹਨਾਂ ਉਹ ਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اگّے لئی میرے واسطے راستبازی دا اوہ تاج رکھیا ہویا اے۔ جیہڑا راستباز نیائِیں یعنی خُداوند مَینُوں اوس دِن دے گا۔ تے نِرا مَینُوں ای نئیں سگوں اوہناں ساریاں نُوں وی جیہڑے اوہدے ظاہر ہون دی اُڈِیک وِچ نیں۔
Punjabi Standard Bible (Punjabi Standard Bible) 2023
ਹੁਣ ਮੇਰੇ ਲਈ ਧਾਰਮਿਕਤਾ ਦਾ ਉਹ ਤਾਜ ਰੱਖਿਆ ਹੋਇਆ ਹੈ ਜੋ ਪ੍ਰਭੂ ਜਿਹੜਾ ਧਰਮੀ ਨਿਆਂਕਾਰ ਹੈ ਉਸ ਦਿਨ ਮੈਨੂੰ ਦੇਵੇਗਾ, ਬਲਕਿ ਮੈਨੂੰ ਹੀ ਨਹੀਂ ਸਗੋਂ ਉਨ੍ਹਾਂ ਸਭਨਾਂ ਨੂੰ ਵੀ ਜਿਨ੍ਹਾਂ ਉਸ ਦੇ ਪਰਗਟ ਹੋਣ ਨੂੰ ਪਿਆਰਾ ਜਾਣਿਆ।