3 John 1:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਆਵਾਂਗਾ, ਮੈਂ ਦਿਖਾ ਦੇਵਾਂਗਾ ਕਿ ਦਿਯੁਤ੍ਰਿਫ਼ੇਸ ਕੀ ਕਰ ਰਿਹਾ ਹੈ। ਉਹ ਝੂਠ ਬੋਲਦਾ ਹੈ ਅਤੇ ਸਾਡੇ ਬਾਰੇ ਮੰਦਾ ਬੋਲਦਾ ਹੈ। ਸਿਰਫ਼ ਇਹੀ ਹੀ ਨਹੀਂ, ਉਹ ਉਨ੍ਹਾਂ ਭਰਾਵਾਂ ਦਾ ਸਵਾਗਤ ਕਰਨ ਤੋਂ ਵੀ ਇਨਕਾਰ ਕਰਦਾ ਹੈ ਜਿਹੜੇ ਮਸੀਹ ਦੀ ਸੇਵਾ ਲਈ ਯਾਤਰਾ ਕਰਦੇ ਹਨ। ਉਹ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕਰਦਾ ਹੈ, ਜਿਹੜੇ ਉਨ੍ਹਾਂ ਭਰਾਵਾਂ ਦੀ ਸਹਾਇਤਾ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਕਲੀਸਿਯਾ ਛੱਡਣ ਲਈ ਮਜਬੂਰ ਕਰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਜਦੋਂ ਮੈਂ ਆਵਾਂਗਾ, ਮੈਂ ਧਿਆਨ ਦੇਵਾਂਗਾ ਕਿ ਉਹ ਕੀ ਕਰ ਰਿਹਾ ਹੈ, ਸਾਡੇ ਬਾਰੇ ਭੈੜੀ ਬਕਵਾਸ ਫੈਲਾ ਰਿਹਾ ਹੈ। ਇਸ ਤੋਂ ਸੰਤੁਸ਼ਟ ਨਹੀਂ, ਉਹ ਹੋਰ ਵਿਸ਼ਵਾਸੀਆਂ ਦਾ ਸਵਾਗਤ ਕਰਨ ਤੋਂ ਵੀ ਇਨਕਾਰ ਕਰ ਦਿੰਦਾ ਹੈ। ਉਹ ਉਹਨਾਂ ਨੂੰ ਵੀ ਰੋਕਦਾ ਹੈ ਜੋ ਅਜਿਹਾ ਕਰਨਾ ਚਾਹੁੰਦੇ ਹਨ ਅਤੇ ਉਹਨਾਂ ਨੂੰ ਕਲੀਸਿਆ ਤੋਂ ਬਾਹਰ ਕੱਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਜੇ ਮੈਂ ਆਇਆ ਤਾਂ ਉਹ ਦੇ ਕੰਮ ਜਿਹੜੇ ਉਹ ਕਰਦਾ ਹੈ ਚਿਤਾਰਾਂਗਾ ਕਿ ਉਹ ਬੁਰੀਆਂ ਗੱਲਾਂ ਆਖ ਕੇ ਸਾਡੇ ਵਿਰੁੱਧ ਬਕਦਾ ਹੈ, ਅਤੇ ਐਨੇ ਨਾਲ ਹੀ ਰਾਜੀ ਨਹੀਂ ਹੁੰਦਾ ਪਰ ਨਾ ਤਾਂ ਆਪ ਭਰਾਵਾਂ ਦਾ ਆਦਰ ਭਾਉ ਕਰਦਾ ਅਤੇ ਜਿਹੜੇ ਕਰਨਾ ਚਾਹੁੰਦੇ ਹਨ ਓਹਨਾਂ ਨੂੰ ਵਰਜਦਾ ਹੈ ਅਤੇ ਓਹਨਾਂ ਨੂੰ ਕਲੀਸਿਯਾ ਵਿੱਚੋਂ ਛੇਕ ਦਿੰਦਾ ਹੈ!
Punjabi ERV
ਜਦੋਂ ਮੈਂ ਆਵਾਂਗਾ, ਮੈਂ ਦਿਖਾ ਦੇਵਾਂਗਾ ਕਿ ਦਿਯੁਤ੍ਰਿਫ਼ੇਸ ਕੀ ਕਰ ਰਿਹਾ ਹੈ। ਉਹ ਝੂਠ ਬੋਲਦਾ ਹੈ ਅਤੇ ਸਾਡੇ ਬਾਰੇ ਮੰਦਾ ਬੋਲਦਾ ਹੈ। ਸਿਰਫ਼ ਇਹੀ ਹੀ ਨਹੀਂ, ਉਹ ਉਨ੍ਹਾਂ ਭਰਾਵਾਂ ਦਾ ਸਵਾਗਤ ਕਰਨ ਤੋਂ ਵੀ ਇਨਕਾਰ ਕਰਦਾ ਹੈ ਜਿਹਡ਼ੇ ਮਸੀਹ ਦੀ ਸੇਵਾ ਲਈ ਯਾਤਰਾ ਕਰਦੇ ਹਨ। ਉਹ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕਰਦਾ ਹੈ, ਜਿਹਡ਼ੇ ਉਨ੍ਹਾਂ ਭਰਾਵਾਂ ਦੀ ਸਹਾਇਤਾ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਕਲੀਸਿਯਾ ਛੱਡਣ ਲਈ ਮਜਬੂਰ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਜੇ ਮੈਂ ਆਇਆ ਤਾਂ ਉਹ ਦੇ ਕੰਮ ਜਿਹੜੇ ਉਹ ਕਰਦਾ ਹੈ ਉਹਨਾਂ ਕੰਮਾਂ ਨੂੰ ਚੇਤੇ ਕਰਾਵਾਂਗਾ, ਕਿ ਉਹ ਬੁਰੀਆਂ ਗੱਲਾਂ ਆਖ ਕੇ ਸਾਡੇ ਵਿਰੁੱਧ ਦੁਰਬਚਨ ਬੋਲਦਾ ਹੈ, ਅਤੇ ਐਨੇ ਨਾਲ ਹੀ ਰਾਜ਼ੀ ਨਹੀਂ ਹੁੰਦਾ ਪਰ ਨਾ ਤਾਂ ਆਪ ਭਰਾਵਾਂ ਦਾ ਆਦਰ ਕਰਦਾ ਅਤੇ ਜਿਹੜੇ ਕਰਨਾ ਚਾਹੁੰਦੇ ਹਨ ਉਹਨਾਂ ਨੂੰ ਰੋਕਦਾ ਹੈ ਅਤੇ ਉਹਨਾਂ ਨੂੰ ਕਲੀਸਿਯਾ ਵਿੱਚੋਂ ਕੱਢ ਦਿੰਦਾ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جدوں مَیں آواں گا تے اوہدیاں کمّاں نُوں جیہڑے اوہ کر دا اے یاد دواواں گا پئی ساڈی بابت بُریاں گلّاں بَکدا اے تے فیر وی بس نئیں کر دا سگوں آپ وی بھراواں نُوں قبول نئیں کر دا تے جیہڑے قبول کرنا چاہندے نیں اوہناں نُوں وی ڈکدا اے۔ تے کلِیسیا وِچوں کڈھ دیندا اے۔
Punjabi Standard Bible (Punjabi Standard Bible) 2023
ਇਸ ਲਈ ਜਦੋਂ ਮੈਂ ਆਵਾਂਗਾ ਤਾਂ ਉਸ ਦੇ ਕੰਮਾਂ ਨੂੰ ਜੋ ਉਹ ਕਰ ਰਿਹਾ ਹੈ, ਚੇਤੇ ਕਰਾਂਗਾ; ਉਹ ਸਾਡੇ ਬਾਰੇ ਗਲਤ ਬੋਲਦਾ ਹੈ ਅਤੇ ਐਨੇ ਤੋਂ ਹੀ ਸੰਤੁਸ਼ਟ ਨਹੀਂ ਹੈ, ਸਗੋਂ ਉਹ ਆਪ ਵੀ ਭਾਈਆਂ ਨੂੰ ਗ੍ਰਹਿਣ ਨਹੀਂ ਕਰਦਾ ਅਤੇ ਜਿਹੜੇ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਵੀ ਮਨ੍ਹਾ ਕਰਦਾ ਹੈ ਤੇ ਕਲੀਸਿਯਾ ਵਿੱਚੋਂ ਕੱਢ ਦਿੰਦਾ ਹੈ।