3 John 1:12 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਕੋਈ ਦੇਮੇਤ੍ਰਿਯੁਸ ਦੀ ਉਸਤਤਿ ਕਰਦਾ ਹੈ। ਸੱਚ ਖੁਦ ਉਸ ਨਾਲ ਸਹਿਮਤ ਹੁੰਦਾ ਹੈ ਜੋ ਉਹ ਆਖਦੇ ਹਨ। ਸਾਡੇ ਕੋਲ ਵੀ ਉਸ ਲਈ ਆਖਣ ਲਈ ਚੰਗੀਆਂ ਗੱਲਾਂ ਹਨ। ਤੁਸੀਂ ਜਾਣਦੇ ਹੋ ਕਿ ਜੋ ਕੁਝ ਵੀ ਅਸੀਂ ਆਖਦੇ ਹਾਂ, ਸੱਚ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਡੇਮੇਟ੍ਰਿਅਸ ਹਰ ਕਿਸੇ ਦੁਆਰਾ ਚੰਗੀ ਤਰ੍ਹਾਂ ਬੋਲਿਆ ਜਾਂਦਾ ਹੈ ਅਤੇ ਇੱਥੋ ਤੱਕ ਕਿ ਸੱਚਾਈ ਦੁਆਰਾ ਵੀ। ਅਸੀਂ ਉਸਦੇ ਬਾਰੇ ਵੀ ਵਧੀਆ ਬੋਲਦੇ ਹਾਂ, ਅਤੇ ਤੁਸੀਂ ਜਾਣਦੇ ਹੋ ਕਿ ਸਾਡੀ ਗਵਾਹੀ ਸੱਚ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੇਮੇਤ੍ਰਿਯੁਸ ਦੀ ਸਭਨਾਂ ਨੇ ਅਤੇ ਸਚਿਆਈ ਨੇ ਆਪ ਵੀ ਸਾਖੀ ਦਿੱਤੀ ਹੈ ਸਗੋਂ ਅਸੀਂ ਵੀ ਸਾਖੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈ ਭਈ ਸਾਡੀ ਸਾਖੀ ਸਤ ਹੈ।।
Punjabi ERV
ਹਰ ਕੋਈ ਦੇਮੇਤ੍ਰਿਯੁਸ ਦੀ ਉਸਤਤਿ ਕਰਦਾ ਹੈ। ਸੱਚ ਖੁਦ ਉਸ ਨਾਲ ਸਹਿਮਤ ਹੁੰਦਾ ਹੈ ਜੋ ਉਹ ਆਖਦੇ ਹਨ। ਸਾਡੇ ਕੋਲ ਵੀ ਉਸ ਲਈ ਆਖਣ ਲਈ ਚੰਗੀਆਂ ਗੱਲਾਂ ਹਨ। ਤੁਸੀਂ ਜਾਣਦੇ ਹੋ ਕਿ ਜੋ ਕੁਝ ਵੀ ਅਸੀਂ ਆਖਦੇ ਹਾਂ, ਸੱਚ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਿਮੇਤ੍ਰਿਯੁਸ ਦੀ ਸਭਨਾਂ ਨੇ ਅਤੇ ਸਚਿਆਈ ਨੇ ਆਪ ਵੀ ਗਵਾਹੀ ਦਿੱਤੀ ਹੈ, ਸਗੋਂ ਅਸੀਂ ਵੀ ਗਵਾਹੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈਂ ਕਿ ਸਾਡੀ ਗਵਾਹੀ ਸੱਚ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دیمتیِریُس دی بابت ساریاں بندیاں نیں تے سچیائی نے آپ وی گواہی دِتّی اے۔ تے اسی وی گواہی دینے آں تے تُوں جان دا ایں پئی ساڈی گواہی سَچّی اے۔
Punjabi Standard Bible (Punjabi Standard Bible) 2023
ਦੇਮੇਤ੍ਰਿਯੁਸ ਦੇ ਵਿਖੇ ਸਭ ਨੇ, ਸਗੋਂ ਸੱਚ ਨੇ ਆਪ ਗਵਾਹੀ ਦਿੱਤੀ ਹੈ; ਅਸੀਂ ਵੀ ਗਵਾਹੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈਂ ਕਿ ਸਾਡੀ ਗਵਾਹੀ ਸੱਚੀ ਹੈ।