3 John 1:6 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਭਰਾਵਾਂ ਨੇ ਕਲੀਸਿਯਾ ਨੂੰ ਤੁਹਾਡੇ ਪਿਆਰ ਬਾਰੇ ਦੱਸਿਆ। ਕ੍ਰਿਪਾ ਕਰਕੇ ਉਨ੍ਹਾਂ ਦੀ ਯਾਤਰਾ ਲਈ ਉਨ੍ਹਾਂ ਦੀ ਸਹਾਇਤਾ ਕਰਨੀ ਜਾਰੀ ਰੱਖੋ। ਉਨ੍ਹਾ ਦੀ ਇਸ ਢੰਗ ਨਾਲ ਸਹਾਇਤਾ ਕਰੋ ਜਿਸ ਨਾਲ ਪਰਮੇਸ਼ੁਰ ਪ੍ਰਸੰਨ ਹੋਵੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਕਲੀਸਿਆ ਨੂੰ ਤੁਹਾਡੇ ਪਿਆਰ ਬਾਰੇ ਗਵਾਹੀ ਦਿੱਤੀ ਹੈ। ਕਿਰਪਾ ਕਰਕੇ ਉਹਨਾਂ ਨੂੰ ਉਹਨਾਂ ਦੇ ਰਸਤੇ ਤੇ ਇਸ ਤਰੀਕੇ ਨਾਲ ਭੇਜੋ ਜੋ ਪਰਮੇਸ਼ਵਰ ਦਾ ਆਦਰ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਨੇ ਕਲੀਸਿਯਾ ਦੇ ਅੱਗੇ ਤੇਰੇ ਪ੍ਰੇਮ ਦੀ ਸਾਖੀ ਦਿੱਤੀ । ਜੇ ਤੂੰ ਓਹਨਾਂ ਨੂੰ ਅਗਾਹਾਂ ਪੁਚਾ ਦੇਵੇਂ ਜਿਸ ਤਰਾਂ ਪਰਮੇਸ਼ੁਰ ਦੇ ਸੇਵਕਾਂ ਨੂੰ ਕਰਨਾ ਜੋਗ ਹੈ ਤਾਂ ਚੰਗਾ ਕਰੇ
Punjabi ERV
ਇਨ੍ਹਾਂ ਭਰਾਵਾਂ ਨੇ ਕਲੀਸਿਯਾ ਨੂੰ ਤੁਹਾਡੇ ਪਿਆਰ ਬਾਰੇ ਦਸਿਆ। ਕਿਰ੍ਰਪਾ ਕਰਕੇ ਉਨ੍ਹਾਂ ਦੀ ਯਾਤਰਾ ਲਈ ਉਨ੍ਹਾਂ ਦੀ ਸਹਾਇਤਾ ਕਰਨੀ ਜਾਰੀ ਰਖੋ। ਉਨ੍ਹਾ ਦੀ ਇਸ ਢੰਗ ਨਾਲ ਸਹਾਇਤਾ ਕਰੋ ਜਿਸ ਨਾਲ ਪਰਮੇਸ਼ੁਰ ਪ੍ਰਸੰਨ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਨੇ ਕਲੀਸਿਯਾ ਦੇ ਅੱਗੇ ਤੇਰੇ ਪਿਆਰ ਦੀ ਗਵਾਹੀ ਦਿੱਤੀ। ਜੇ ਤੂੰ ਉਹਨਾਂ ਨੂੰ ਅਗਾਹਾਂ ਪਹੁੰਚਾ ਦੇਵੇਂ, ਜਿਸ ਤਰ੍ਹਾਂ ਪਰਮੇਸ਼ੁਰ ਦੇ ਸੇਵਕਾਂ ਨੂੰ ਕਰਨਾ ਯੋਗ ਹੈ, ਤਾਂ ਚੰਗਾ ਕਰੇਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں کلِیسیا دے اگّے تیری مُحبّت دی گواہی دِتّی سی۔ جے تُوں اوہناں نُوں ایس طرح وِداع کریں گا۔ جیویں خُدا دے لوکاں نُوں چاہیدا اے تے چَنگا کریں گا۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਕਲੀਸਿਯਾ ਦੇ ਸਾਹਮਣੇ ਤੇਰੇ ਪ੍ਰੇਮ ਦੀ ਗਵਾਹੀ ਦਿੱਤੀ ਹੈ ਅਤੇ ਚੰਗਾ ਹੋਵੇਗਾ ਜੇ ਤੂੰ ਉਨ੍ਹਾਂ ਨੂੰ ਇਸ ਤਰ੍ਹਾਂ ਵਿਦਾ ਕਰੇਂ ਜਿਵੇਂ ਪਰਮੇਸ਼ਰ ਦੇ ਲੋਕਾਂ ਨੂੰ ਯੋਗ ਹੈ;