Acts 1:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇੱਥੇ ਖੜ੍ਹੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉੱਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸ ਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਕਿਹਾ, “ਹੇ ਗਲੀਲੀ ਆਦਮੀਓ, ਤੁਸੀਂ ਖੜ੍ਹੇ ਅਕਾਸ਼ ਵੱਲ ਕਿਉਂ ਦੇਖ ਰਹੇ ਹੋ? ਇਹ ਹੀ ਯਿਸੂ ਜਿਹੜੇ ਤੁਹਾਡੇ ਕੋਲੋਂ ਸਵਰਗ ਵਿੱਚ ਉੱਪਰ ਉਠਾ ਲਏ ਗਏ ਹਨ, ਇਸੇ ਤਰ੍ਹਾਂ ਫਿਰ ਆਉਣਗੇ ਜਿਸ ਤਰ੍ਹਾਂ ਤੁਸੀਂ ਉਹਨਾਂ ਨੂੰ ਸਵਰਗ ਵਿੱਚ ਉੱਪਰ ਜਾਂਦੇ ਦੇਖਿਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਦੋ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ, “ਹੇ ਗਲੀਲੀ ਮਨੁੱਖੋ, ਤੁਸੀਂ ਉੱਪਰ ਅਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਹੀ ਯਿਸ਼ੂ, ਜੋ ਤੁਹਾਡੇ ਕੋਲੋਂ ਸਵਰਗ ਵਿੱਚ ਉਠਾਇਆ ਜਾ ਰਿਹਾ ਹੈ, ਉਸੇ ਤਰ੍ਹਾਂ ਉਹ ਵਾਪਸ ਵੀ ਆਵੇਗਾ ਜਿਸ ਤਰ੍ਹਾਂ ਤੁਸੀਂ ਉਸਨੂੰ ਸਵਰਗ ਵਿੱਚ ਜਾਂਦੇ ਵੇਖ ਰਹੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਆਖਣ ਲੱਗੇ, ਹੇ ਗਲੀਲੀ ਪੁਰਖੋ, ਤੁਸੀਂ ਕਿਉਂ ਖੜੇ ਅਕਾਸ਼ ਦੀ ਵੱਲ ਵੇਖਦੇ ਹੋॽ ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉਠਾ ਲਿਆ ਗਿਆ ਉਸੇ ਤਰਾਂ ਆਵੇਗਾ ਜਿਸ ਤਰਾਂ ਤੁਸਾਂ ਉਸ ਨੂੰ ਅਕਾਸ਼ ਉੱਤੇ ਜਾਂਦੇ ਵੇਖਿਆ ।।
Punjabi ERV
ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇਥੇ ਖਢ਼ੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹਡ਼ਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੋ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ آکھن لگّے۔ اَے گلِیلیو تُسی کاہِنُوں اسمان ولّ ویکھدے ہو؟ ایہو یِسُوع جیہڑا تُہاڈے کولوں اسمان نُوں چُکیا گیا۔ اوسے طرح فیر آوے گا۔ جیویں تُساں اوہنوں اسمان نُوں جاندِیاں ویکھیا۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਕਿਹਾ, “ਹੇ ਗਲੀਲੀ ਮਨੁੱਖੋ, ‘ਤੁਸੀਂ ਖੜ੍ਹੇ ਅਕਾਸ਼ ਵੱਲ ਕਿਉਂ ਵੇਖ ਰਹੇ ਹੋ’? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ 'ਤੇ ਉਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਅਕਾਸ਼ ਵੱਲ ਜਾਂਦੇ ਵੇਖਿਆ।”