Acts 1:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਰਸੂਲ ਸ਼ਹਿਰ ਨੂੰ ਗਏ ਅਤੇ ਉਸ ਜਗ੍ਹਾ ਤੇ ਠਹਿਰੇ ਜਿੱਥੇ ਉਹ ਪਹਿਲਾਂ ਰਹਿੰਦੇ ਸਨ। ਇੱਕ ਕਮਰਾ ਪੌੜੀਆਂ ਚੜ੍ਹ ਕੇ ਸੀ। ਉੱਥੇ ਇਹ ਰਸੂਲ ਸਨ: ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਮਲਈ, ਮੱਤੀ ਅਤੇ ਯਾਕੂਬ ਹਲਫ਼ਾ ਦਾ ਪੁੱਤਰ, ਸ਼ਮਊਨ ਜੋ ਜ਼ੇਲੋਤੇਸ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਅਤੇ ਯਹੂਦਾ, ਯਾਕੂਬ ਦਾ ਪੁੱਤਰ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸ਼ਹਿਰ ਵਿੱਚ ਵਾਪਸ ਆ ਕੇ ਉਹ ਉਸ ਚੁਬਾਰੇ ਵਿੱਚ ਗਏ ਜਿੱਥੇ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿੱਪੁਸ, ਥੋਮਾ, ਬਰਥਲਮਈ, ਮੱਤੀ, ਹਲਫ਼ਾਈ ਦਾ ਪੁੱਤਰ ਯਾਕੂਬ, ਸ਼ਮਊਨ ਦੇਸ਼ ਭਗਤ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦੋਂ ਉਹ ਪਹੁੰਚੇ, ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਰਹਿ ਰਹੇ ਸਨ। ਉਹ ਇਹ ਹਨ ਜੋ ਉੱਥੇ ਮੌਜੂਦ ਸਨ ਅਰਥਾਤ: ਪਤਰਸ, ਯੋਹਨ, ਯਾਕੋਬ ਅਤੇ ਆਂਦਰੇਯਾਸ; ਫਿਲਿੱਪਾਸ ਅਤੇ ਥੋਮਸ; ਬਾਰਥੋਲੋਮੇਯਾਸ ਅਤੇ ਮੱਤੀਯਾਹ; ਹਲਫੇਯਾਸ ਦਾ ਪੁੱਤਰ ਯਾਕੋਬ, ਸ਼ਿਮਓਨ ਰਾਸ਼ਟਰਵਾਦੀ ਅਤੇ ਯਾਕੋਬ ਦਾ ਪੁੱਤਰ ਯਹੂਦਾਹ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਾਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਓਹ ਟਿਕਦੇ ਸਨ ਅਰਥਾਤ ਪਤਰਸ ਅਰ ਯੂਹੰਨਾ ਅਰ ਯਾਕੂਬ ਅਰ ਅੰਦ੍ਰਿਯਾਸ ਅਰ ਫ਼ਿਲਿੱਪੁਸ ਅਰ ਥੋਮਾ ਅਰ ਬਰਥੁਲਮਈ ਅਰ ਮੱਤੀ ਅਰ ਹਲਫ਼ਾ ਦਾ ਪੁੱਤ੍ਰ ਯਾਕੂਬ ਅਰ ਸ਼ਮਊਨ ਜ਼ੇਲੋਤੇਸ ਅਰ ਯਾਕੂਬ ਦਾ ਪੁੱਤ੍ਰ ਯਹੂਦਾ
Punjabi ERV
ਰਸੂਲ ਸ਼ਹਿਰ ਨੂੰ ਗਏ ਅਤੇ ਉਸ ਜਗ੍ਹਾ ਤੇ ਠਹਿਰੇ ਜਿਥੇ ਉਹ ਪਹਿਆਂ ਰਹਿੰਦੇ ਸਨ। ਇਕ ਕਮਰਾ ਪੌਡ਼ੀਆਂ ਚਢ਼ਕੇ ਸੀ। ਉਥੇ ਇਹ ਰਸੂਲ ਸਨ: ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾਸ, ਬਰਥੁਮਲਈ, ਮੱਤੀ ਅਤੇ ਯਾਕੂਬ ਹਲਫ਼ਾ ਦਾ ਪੁੱਤਰ ਸ਼ਮਊਨ ਜੋ ਜ਼ੇਲੋਤੇਸ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਅਤੇ ਯਹੂਦਾ, ਯਾਕੂਬ ਦਾ ਪੁੱਤਰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں اَپڑے تے اِک چوبارے اُتّے جا چڑھے۔ جِتّھے پطرس تے یُوحنّا تے یعقُوب تے اندریاس تے فِلپُّس تے تُوما۔ تے برتُلمائی تے متّی۔ حلفئی دا پُتر یعقُوب۔ تے زیلوتیس والا شمعُون۔ تے یعقُوب دا پُتر یہُوداہ رہندے سن۔
Punjabi Standard Bible (Punjabi Standard Bible) 2023
ਜਦੋਂ ਉਹ ਪਹੁੰਚੇ ਤਾਂ ਉਸ ਚੁਬਾਰੇ ਵਿੱਚ ਗਏ ਜਿੱਥੇ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿੱਪੁਸ, ਥੋਮਾ, ਬਰਥੁਲਮਈ, ਮੱਤੀ, ਹਲਫਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਠਹਿਰਦੇ ਸਨ।