Acts 1:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਇਹ ਗੱਲਾਂ ਰਸੂਲਾਂ ਨੂੰ ਕਹਿ ਹਟਿਆ, ਉਹ ਸੁਰਗਾਂ ਵੱਲ ਲਿਜਾਇਆ ਗਿਆ। ਜਦੋਂ ਰਸੂਲ ਉਸ ਨੂੰ ਵੇਖ ਰਹੇ ਸਨ, ਵੇਖਦਿਆਂ ਹੀ ਵੇਖਦਿਆਂ ਯਿਸੂ ਇੱਕ ਬੱਦਲ ਵਿੱਚ ਉਨ੍ਹਾਂ ਦੀਆਂ ਅੱਖਾਂ ਤੋਂ ਓਹਲੇ ਹੋ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਕਹਿਣ ਦੇ ਬਾਅਦ ਚੇਲਿਆਂ ਦੇ ਦੇਖਦੇ ਹੀ ਦੇਖਦੇ ਉਹ ਉੱਪਰ ਉਠਾ ਲਏ ਗਏ ਅਤੇ ਬੱਦਲ ਨੇ ਯਿਸੂ ਨੂੰ ਉਹਨਾਂ ਦੀਆਂ ਅੱਖਾਂ ਤੋਂ ਲੁਕਾ ਲਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਕਹਿਣ ਤੋਂ ਬਾਅਦ, ਉਹ ਉਨ੍ਹਾਂ ਦੇ ਅੱਖਾਂ ਦੇ ਸਾਹਮਣੇ ਉਠਾਇਆ ਗਿਆ, ਅਤੇ ਇੱਕ ਬੱਦਲ ਨੇ ਉਸਨੂੰ ਉਨ੍ਹਾਂ ਦੀ ਨਜ਼ਰ ਤੋਂ ਓਹਲੇ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਾਂ ਉਹ ਏਹ ਗੱਲਾਂ ਕਹਿ ਹਟਿਆ ਤਾਂ ਉਨ੍ਹਾਂ ਦੇ ਵੇਖਦਿਆਂ ਵੇਖਦਿਆਂ ਉਹ ਉਤਾਹਾਂ ਉਠਾਇਆ ਗਿਆ ਅਤੇ ਬੱਦਲੀ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ
Punjabi ERV
ਜਦੋਂ ਯਿਸੂ ਇਹ ਗੱਲਾਂ ਰਸੂਲਾਂ ਨੂੰ ਕਹਿ ਹਟਿਆ, ਉਹ ਸੁਰਗਾਂ ਵੱਲ ਲਿਜਾਇਆ ਗਿਆ। ਜਦੋਂ ਰਸੂਲ ਉਸਨੂੰ ਵੇਖ ਰਹੇ ਸਨ, ਵੇਖਦਿਆਂ ਹੀ ਵੇਖਦਿਆਂ ਯਿਸੂ ਇੱਕ ਬੱਦਲ ਵਿੱਚ ਉਨ੍ਹਾਂ ਦੀਆਂ ਅਖਾਂ ਤੋਂ ਓਹਲੇ ਹੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ آکھ کے اوہناں دیاں ویکھدیاں اوہ اُتانہہ چُکیا گیا۔ تے بدّل اوہنوں اوہناں دِیاں نظراں توں لُکا لیا۔
Punjabi Standard Bible (Punjabi Standard Bible) 2023
ਇਹ ਗੱਲਾਂ ਕਹਿ ਕੇ ਉਹ ਉਨ੍ਹਾਂ ਦੇ ਵੇਖਦੇ-ਵੇਖਦੇ ਉਤਾਂਹ ਉਠਾ ਲਿਆ ਗਿਆ ਅਤੇ ਇੱਕ ਬੱਦਲ ਨੇ ਉਸ ਨੂੰ ਉਨ੍ਹਾਂ ਦੀਆਂ ਅੱਖਾਂ ਤੋਂ ਓਹਲੇ ਕਰ ਦਿੱਤਾ।