Acts 10:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਖੁਲ੍ਹੇ ਆਕਾਸ਼ ਨੂੰ ਵੇਖਿਆ ਅਤੇ ਉਸ ਵਿੱਚੋਂ ਚਾਦਰ ਵਾਂਗ ਕੋਈ ਚੀਜ਼ ਥੱਲੇ ਆਉਂਦੀ ਵੇਖੀ ਜੋ ਕਿ ਚਹੁੰ ਪਾਸਿਆਂ ਤੋਂ ਧਰਤੀ ਦੇ ਵੱਲ ਲਮਕਾਈ ਹੋਈ ਹੇਠਾਂ ਉਤਰ ਰਹੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਦੇਖਿਆ ਕਿ ਅਕਾਸ਼ ਖੁੱਲ੍ਹ ਗਿਆ ਹੈ ਅਤੇ ਚਾਰਾਂ ਨੁੱਕਰਾਂ ਤੋਂ ਲਟਕ ਰਹੀ ਲੰਮੀ ਚੌੜੀ ਚਾਦਰ ਵਰਗੀ ਕੋਈ ਚੀਜ਼ ਜ਼ਮੀਨ ਵੱਲ ਉਤਰ ਰਹੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਅਕਾਸ਼ ਖੁੱਲ੍ਹਾ ਵੇਖਿਆ ਅਤੇ ਇੱਕ ਵੱਡੀ ਚਾਦਰ ਵਰਗਾ ਕੁਝ ਅਕਾਸ਼ ਤੋਂ ਧਰਤੀ ਦੀ ਵੱਲ ਮੇਰੇ ਕੋਲ ਹੇਠਾਂ ਉਤਾਰਿਆ ਗਿਆ। ਜਿਸ ਦੀਆ ਚਾਰ ਨੁੱਕਰਾਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕੀ ਵੇਖਦਾ ਹੈ ਕਿ ਅਕਾਸ਼ ਖੁਲ਼੍ਹਾ ਹੈ ਅਤੇ ਇੱਕ ਚੀਜ਼ ਵੱਡੀ ਚਾਦਰ ਦੇ ਸਮਾਨ ਚੌਹੁੰ ਪੱਲਿਆਂ ਤੋਂ ਧਰਤੀ ਦੀ ਵੱਲ ਲਮਕਾਈ ਹੋਈ ਹੇਠਾਂ ਉਤੱਰਦੀ ਹੈ
Punjabi ERV
ਉਸਨੇ ਖੁਲ੍ਹੇ ਆਕਾਸ਼ ਨੂੰ ਵੇਖਿਆ ਅਤੇ ਉਸ ਵਿੱਚੋਂ ਚਾਦਰ ਵਾਂਗ ਕੋਈ ਚੀਜ਼ ਥੱਲੇ ਆਉਂਦੀ ਵੇਖੀ ਜੋ ਕਿ ਚਹੁੰ ਪਾਸਿਆਂ ਤੋਂ ਧਰਤੀ ਦੇ ਵੱਲ ਲਮਕਾਈ ਹੋਈ ਹੇਠਾਂ ਉਤਰ ਰਹੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਵੇਖਿਆ, ਕਿ ਅਕਾਸ਼ ਖੁੱਲ੍ਹਾ ਹੈ ਅਤੇ ਇੱਕ ਵੱਡੀ ਚਾਦਰ ਦੇ ਸਮਾਨ ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اسمان نُوں کھلا تے وڈّی چادر وانگُوں اِک شے نُوں چَوہاں پَلیاں توں زمین ولّ لمکدِی ویکھیا۔
Punjabi Standard Bible (Punjabi Standard Bible) 2023
ਫਿਰ ਉਸ ਨੇ ਵੇਖਿਆ ਕਿ ਅਕਾਸ਼ ਖੁੱਲ੍ਹ ਗਿਆ ਹੈ ਅਤੇ ਵੱਡੀ ਚਾਦਰ ਵਰਗੀ ਇੱਕ ਚੀਜ਼ ਚਾਰਾਂ ਕੋਨਿਆਂ ਤੋਂ ਲਟਕਦੀ ਹੋਈ ਹੇਠਾਂ ਧਰਤੀ 'ਤੇ ਉੱਤਰ ਰਹੀ ਹੈ।