Acts 10:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਇੱਕ ਧਰਮੀ ਮਨੁੱਖ ਸੀ। ਉਹ ਅਤੇ ਜਿੰਨੇ ਵੀ ਲੋਕ ਉਸ ਦੇ ਘਰ ਵਿੱਚ ਰਹਿੰਦੇ ਸਨ, ਸਭ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਸਨ। ਉਹ ਲੋਕਾਂ ਨੂੰ ਦਾਨ-ਪੁੰਨ ਬਹੁਤ ਕਰਦਾ ਸੀ ਕੁਰਨੇਲਿਯੁਸ ਹਮੇਸ਼ਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਅਤੇ ਉਸ ਦਾ ਸਾਰਾ ਪਰਿਵਾਰ ਨੇਕ ਅਤੇ ਪਰਮੇਸ਼ਰ ਤੋਂ ਡਰਨ ਵਾਲੇ ਸਨ । ਉਹ ਲੋਕਾਂ ਨੂੰ ਬਹੁਤ ਦਾਨ ਪੁੰਨ ਕਰਦਾ ਅਤੇ ਨਿੱਤ ਪਰਮੇਸ਼ਰ ਅੱਗੇ ਪ੍ਰਾਰਥਨਾ ਕਰਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਅਤੇ ਉਸ ਦਾ ਸਾਰਾ ਪਰਿਵਾਰ ਧਰਮੀ ਅਤੇ ਪਰਮੇਸ਼ਵਰ ਦਾ ਡਰ ਰੱਖਣ ਵਾਲਾ ਸੀ; ਅਤੇ ਉਸਨੇ ਲੋੜਵੰਦਾਂ ਲੋਕਾਂ ਨੂੰ ਖੁੱਲ੍ਹੇ ਦਿਲ ਨਾਲ ਦਾਨ ਦਿੱਤਾ ਅਤੇ ਨਿਯਮਿਤ ਤੌਰ ਤੇ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਧਰਮੀ ਲੋਕ ਅਤੇ ਆਪਣੇ ਸਾਰੇ ਟੱਬਰ ਸਣੇ ਪਰਮੇਸ਼ੁਰ ਦਾ ਭੌ ਕਰਨ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਅਤੇ ਨਿੱਤ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ
Punjabi ERV
ਉਹ ਇੱਕ ਧਰਮੀ ਮਨੁੱਖ ਸੀ। ਉਹ ਅਤੇ ਜਿੰਨੇ ਵੀ ਲੋਕ ਉਸਦੇ ਘਰ ਵਿੱਚ ਰਹਿੰਦੇ ਸਨ, ਸਭ ਸੱਚੇ ਪ੍ਰਭੂ ਦੀ ਉਪਾਸਨਾ ਕਰਦੇ ਸਨ। ਉਹ ਲੋਕਾਂ ਨੂੰ ਦਾਨ-ਪੁੰਨ ਬਹੁਤ ਕਰਦਾ ਸੀ ਕੁਰਨੇਲਿਯੁਸ ਹਮੇਸ਼ਾ ਪ੍ਰਭੂ ਅੱਗੇ ਪ੍ਰਾਰਥਨਾ ਕਰਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਧਰਮੀ ਸੀ ਅਤੇ ਆਪਣੇ ਸਾਰੇ ਪਰਿਵਾਰ ਦੇ ਸਮੇਤ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਸੀ, ਅਤੇ ਹਰ ਰੋਜ਼ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اپنے سارے گھرانے سَنے دِیندار تے خُدا کولوں ڈردا سی۔ تے لوکاں نُوں بُہت خَیرات دیندا تے نِت خُدا کولوں دُعا منگدا سی۔
Punjabi Standard Bible (Punjabi Standard Bible) 2023
ਉਹ ਇੱਕ ਭਗਤ ਜਨ ਸੀ ਅਤੇ ਆਪਣੇ ਸਾਰੇ ਘਰਾਣੇ ਸਮੇਤ ਪਰਮੇਸ਼ਰ ਦਾ ਭੈ ਮੰਨਦਾ ਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਅਤੇ ਲਗਾਤਾਰ ਪਰਮੇਸ਼ਰ ਅੱਗੇ ਪ੍ਰਾਰਥਨਾ ਕਰਦਾ ਸੀ।