Acts 10:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਤਰਸ ਨੇ ਉਨ੍ਹਾਂ ਆਦਮੀਆਂ ਨੂੰ ਅੰਦਰ ਆਉਣ ਅਤੇ ਰਾਤ ਠਹਿਰਣ ਲਈ ਆਖਿਆ। ਅਗਲੀ ਸਵੇਰ ਪਤਰਸ ਉੱਠਿਆ, ਤਿਆਰ ਹੋਇਆ ਅਤੇ ਉਨ੍ਹਾਂ ਤਿੰਨਾਂ ਆਦਮੀਆਂ ਨਾਲ ਚੱਲਾ ਗਿਆ। ਯੱਪਾ ਚੋਂ ਕੁਝ ਭਰਾ ਵੀ ਪਤਰਸ ਨਾਲ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਪਤਰਸ ਉਹਨਾਂ ਆਦਮੀਆਂ ਨੂੰ ਅੰਦਰ ਲੈ ਗਿਆ ਅਤੇ ਉਹਨਾਂ ਦੀ ਸੇਵਾ ਕੀਤੀ । ਅਗਲੇ ਦਿਨ ਉਹ ਉੱਠਿਆ ਅਤੇ ਉਹਨਾਂ ਦੇ ਨਾਲ ਗਿਆ । ਕੁਝ ਭਰਾ ਯਾਪਾ ਤੋਂ ਵੀ ਉਹਨਾਂ ਦੇ ਨਾਲ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਪਤਰਸ ਨੇ ਆਦਮੀਆਂ ਨੂੰ ਉਸ ਦੇ ਮਹਿਮਾਨ ਬਣਨ ਲਈ ਘਰ ਦੇ ਅੰਦਰ ਬੁਲਾਇਆ। ਅਗਲੇ ਦਿਨ ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਆਦਮੀਆਂ ਨਾਲ ਚਲਾ ਗਿਆ। ਯਾਪਾ ਸ਼ਹਿਰ ਦੇ ਕਈ ਭਰਾ ਉਸਦੇ ਨਾਲ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਉਨ੍ਹਾਂ ਨੂੰ ਅੰਦਰ ਸੱਦ ਕੇ ਆਦਰ ਭਾਉ ਕੀਤਾ।। ਦੂਜੇ ਦਿਨ ਉਹ ਉੱਠ ਕੇ ਉਨ੍ਹਾਂ ਦੇ ਨਾਲ ਗਿਆ ਅਤੇ ਕਈ ਭਾਈ ਯਾੱਪਾ ਦੇ ਰਹਿਣ ਵਾਲੇ ਉਹ ਦੇ ਨਾਲ ਹੋ ਤੁਰੇ
Punjabi ERV
ਪਤਰਸ ਨੇ ਉਨ੍ਹਾਂ ਆਦਮੀਆਂ ਨੂੰ ਅੰਦਰ ਆਉਣ ਅਤੇ ਰਾਤ ਠਹਿਰਣ ਲਈ ਆਖਿਆ। ਅਗਲੀ ਸਵੇਰ ਪਤਰਸ ਉਠਿਆ, ਤਿਆਰ ਹੋਇਆ ਅਤੇ ਉਨ੍ਹਾਂ ਤਿੰਨਾਂ ਆਦਮੀਆਂ ਨਾਲ ਚਲਾ ਗਿਆ। ਯੱਪਾ ਚੋਂ ਕੁਝ ਭਰਾ ਪਤਰਸ ਨਾਲ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਨ੍ਹਾਂ ਨੂੰ ਅੰਦਰ ਬੁਲਾ ਕੇ ਉਹਨਾਂ ਦੀ ਸੇਵਾ ਟਹਿਲ ਕੀਤੀ। ਦੂਜੇ ਦਿਨ ਉਹ ਉੱਠ ਕੇ ਉਨ੍ਹਾਂ ਦੇ ਨਾਲ ਗਿਆ ਅਤੇ ਕਈ ਭਰਾ ਯਾਪਾ ਦੇ ਰਹਿਣ ਵਾਲੇ ਉਹ ਦੇ ਨਾਲ ਹੋ ਤੁਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوس اوہناں نُوں اندر لے جا کے سیوا کِیتی۔ تے دُوجے دِن اُٹھ کے اوہناں دے نال ٹُر پیا۔ تے یافا دے بھراواں وِچوں کئی اوہدے نال ٹُر پئے۔
Punjabi Standard Bible (Punjabi Standard Bible) 2023
ਤਦ ਉਸ ਨੇ ਉਨ੍ਹਾਂ ਨੂੰ ਅੰਦਰ ਸੱਦ ਕੇ ਉਨ੍ਹਾਂ ਦੀ ਆਓ-ਭਗਤ ਕੀਤੀ। ਫਿਰ ਅਗਲੇ ਦਿਨ ਉੱਠ ਕੇ ਉਹ ਉਨ੍ਹਾਂ ਦੇ ਨਾਲ ਗਿਆ ਅਤੇ ਯਾੱਪਾ ਦੇ ਭਾਈਆਂ ਵਿੱਚੋਂ ਵੀ ਕੁਝ ਉਸ ਦੇ ਨਾਲ ਗਏ।