Acts 10:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ, ਜਿੱਥੇ ਕੁਰਨੇਲਿਯੁਸ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ। ਉਸ ਨੇ ਪਹਿਲਾਂ ਤੋਂ ਹੀ ਆਪਣੇ ਘਰ ਵਿੱਚ ਰਿਸ਼ਤੇਦਾਰਾਂ ਅਤੇ ਨੇੜੇ ਦੇ ਮਿੱਤਰਾਂ ਨੂੰ ਸੱਦਾ ਦੇਕੇ ਇਕੱਠਾ ਕੀਤਾ ਹੋਇਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦੂਜੇ ਦਿਨ ਉਹ ਕੈਸਰੀਆ ਪਹੁੰਚ ਗਿਆ । ਕੁਰਨੇਲਿਯੁਸ ਉਹਨਾਂ ਦੀ ਉਡੀਕ ਕਰ ਰਿਹਾ ਸੀ । ਉਸ ਨੇ ਆਪਣੇ ਰਿਸ਼ਤੇਦਾਰਾਂ ਅਤੇ ਨੇੜੇ ਦੇ ਮਿੱਤਰਾਂ ਨੂੰ ਸੱਦਿਆ ਹੋਇਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਲੇ ਦਿਨ ਉਹ ਕੈਸਰਿਆ ਪਹੁੰਚੇ। ਕੁਰਨੇਲਿਯੁਸ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ। ਉਸਨੇ ਆਪਣੇ ਰਿਸ਼ਤੇਦਾਰਾਂ ਅਤੇ ਨੇੜਲੇ ਦੋਸਤਾਂ ਨੂੰ ਵੀ ਆਪਣੇ ਘਰ ਆਉਣ ਲਈ ਬੁਲਾਇਆ ਸੀ, ਇਸ ਲਈ ਉਹ ਵੀ ਉੱਥੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਗਲੇ ਭਲਕ ਓਹ ਕੈਸਰਿਯਾ ਵਿੱਚ ਪਹੁੰਚੇ ਅਤੇ ਕੁਰਨੇਲਿਯੁਸ ਆਪਣੇ ਸਾਕਾਂ ਅਰ ਪਿਆਰੇ ਮਿੱਤ੍ਰਾਂ ਨੂੰ ਇਕੱਠੇ ਕਰ ਕੇ ਓਹਨਾਂ ਦਾ ਰਾਹ ਵੇਖ ਰਿਹਾ ਸੀ
Punjabi ERV
ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ, ਜਿਥੇ ਕੁਰਨੇਲਿਯੁਸ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ। ਉਸਨੇ ਪਹਿਲਾਂ ਤੋਂ ਹੀ ਆਪਣੇ ਘਰ ਵਿੱਚ ਰਿਸ਼ਤੇਦਾਰਾਂ ਅਤੇ ਨੇਡ਼ੇ ਦੇ ਮਿੱਤਰਾਂ ਨੂੰ ਸੱਦਾ ਦੇਕੇ ਇਕੱਠਾ ਕੀਤਾ ਹੋਇਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ ਅਤੇ ਕੁਰਨੇਲਿਯੁਸ ਆਪਣੇ ਘਰ ਵਾਲਿਆਂ ਅਤੇ ਪਿਆਰੇ ਮਿੱਤਰਾਂ ਨੂੰ ਇਕੱਠੇ ਕਰ ਕੇ ਉਹਨਾਂ ਦਾ ਰਾਹ ਵੇਖ ਰਿਹਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اگلے دیہاڑے اوہ قَیصریہ وِچ اَپڑے۔ تے کُرنِیلِیُس اپنے ساکاں انگاں تے گُوڑھیاں دوستاں نُوں اکٹّھے کر کے اوہناں دا راہ پیا ویکھدا سی۔
Punjabi Standard Bible (Punjabi Standard Bible) 2023
ਫਿਰ ਅਗਲੇ ਦਿਨ ਉਹ ਕੈਸਰਿਯਾ ਪਹੁੰਚੇ ਅਤੇ ਕੁਰਨੇਲਿਯੁਸ ਆਪਣੇ ਰਿਸ਼ਤੇਦਾਰਾਂ ਅਤੇ ਕਰੀਬੀ ਮਿੱਤਰਾਂ ਨੂੰ ਇਕੱਠੇ ਕਰਕੇ ਉਨ੍ਹਾਂ ਦੀ ਉਡੀਕ ਕਰ ਰਿਹਾ ਸੀ।