Acts 10:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਸ ਨੇ ਲੋਕਾਂ ਨੂੰ ਕਿਹਾ, “ਕਿ ਤੁਹਾਨੂੰ ਪਤਾ ਹੈ ਕਿ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਇੱਕ ਯਹੂਦੀ ਨੂੰ ਦੂਜੀ ਜਾਤ ਦੇ ਮਨੁੱਖ ਨਾਲ ਸਹਯੋਗੀ ਹੋਣ ਜਾਂ ਮੇਲ-ਮਿਲਾਪ ਕਰਨ ਦੀ ਆਗਿਆ ਨਹੀਂ ਹੈ। ਪਰ ਪਰਮੇਸ਼ੁਰ ਨੇ ਮੈਨੂੰ ਖੁਦ ਇਹ ਪ੍ਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ‘ਅਪਵਿੱਤਰ’ ਜਾਂ ‘ਅਸ਼ੁੱਧ’ ਨਾ ਕਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਨੇ ਉਹਨਾਂ ਨੂੰ ਕਿਹਾ, “ਤੁਸੀਂ ਆਪ ਜਾਣਦੇ ਹੋ ਕਿ ਇੱਕ ਯਹੂਦੀ ਦਾ ਕਿਸੇ ਪਰਾਈ ਕੌਮ ਦੇ ਆਦਮੀ ਨਾਲ ਮਿਲਣਾ ਜਾਂ ਘਰ ਜਾਣਾ ਮਨ੍ਹਾ ਹੈ । ਪਰ ਪਰਮੇਸ਼ਰ ਨੇ ਮੇਰੇ ਉੱਤੇ ਪ੍ਰਗਟ ਕੀਤਾ ਹੈ ਕਿ ਕਿਸੇ ਆਦਮੀ ਨੂੰ ਅਪਵਿੱਤਰ ਜਾਂ ਅਸ਼ੁੱਧ ਨਾ ਮੰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਜੋ ਕਿ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਅਤੇ ਸਾਡੇ ਕਾਨੂੰਨ ਦੇ ਵਿਰੁੱਧ ਹੈ। ਪਰ ਪਰਮੇਸ਼ਵਰ ਨੇ ਮੈਨੂੰ ਦਿਖਾਇਆ ਹੈ ਕਿ ਮੈਨੂੰ ਕਿਸੇ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ ਮਿਲਾਪ ਰੱਖਣਾ ਯਾ ਉਹ ਦੇ ਘਰ ਜਾਣਾ ਮਨਾ ਹੈ ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਭਈ ਮੈਂ ਕਿਸੇ ਮਨੁੱਖ ਨੂੰ ਅਸ਼ੁੱਧ ਯਾ ਭਰਿਸ਼ਟ ਨਾ ਕਹਾਂ
Punjabi ERV
ਤਾਂ ਉਸਨੇ ਲੋਕਾਂ ਨੂੰ ਕਿਹਾ, “ਕਿ ਤੁਹਾਨੂੰ ਪਤਾ ਹੈ ਕਿ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਇੱਕ ਯਹੂਦੀ ਨੂੰ ਦੂਜੀ ਜਾਤ ਦੇ ਮਨੁੱਖ ਨਾਲ ਸਹਯੋਗੀ ਹੋਣ ਜਾਂ ਮੇਲ-ਮਿਲਾਪ ਕਰਨ ਦੀ ਆਗਿਆ ਨਹੀਂ ਹੈ। ਪਰ ਪਰਮੇਸ਼ੁਰ ਨੇ ਮੈਨੂੰ ਖੁਦ ਇਹ ਪ੍ਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ‘ਅਪਵਿੱਤਰ’ ਜਾਂ ‘ਅਸ਼ੁਧ’ ਨਾ ਸਮਝ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں آکھیا تُسی آپ جان دے اوہ پئی دُوجی قوم والے نال سنگت کرنی یا اوہدے گھر وِچ جانا۔ یہُودی نُوں روا نئیں۔ پر خُدا مَینُوں وکھا لیا اے۔ پئی مَیں کِسے نُوں ناپاک یا پلِیت نا آکھاں۔
Punjabi Standard Bible (Punjabi Standard Bible) 2023
ਤਦ ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਜਾਣਦੇ ਹੋ ਕਿ ਇੱਕ ਯਹੂਦੀ ਵਿਅਕਤੀ ਨੂੰ ਕਿਸੇ ਗੈਰ-ਯਹੂਦੀ ਨਾਲ ਮਿਲਣ ਜਾਂ ਉਸ ਦੇ ਕੋਲ ਜਾਣ ਦੀ ਕਿੰਨੀ ਮਨਾਹੀ ਹੈ, ਪਰ ਪਰਮੇਸ਼ਰ ਨੇ ਮੈਨੂੰ ਵਿਖਾਇਆ ਕਿ ਮੈਂ ਕਿਸੇ ਮਨੁੱਖ ਨੂੰ ਅਪਵਿੱਤਰ ਜਾਂ ਅਸ਼ੁੱਧ ਨਾ ਕਹਾਂ।