Acts 10:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ ਜਦੋਂ ਇਨ੍ਹਾਂ ਆਦਮੀਆਂ ਨੇ ਮੈਨੂੰ ਇੱਥੇ ਆਉਣ ਲਈ ਕਿਹਾ ਮੈਂ ਆਉਣ ਲਈ ਸਹਿਮਤ ਹੋ ਗਿਆ। ਸੋ ਹੁਣ ਤੁਸੀਂ ਕਿਰਪਾ ਕਰਕੇ ਇਹ ਦੱਸੋ ਕਿ ਤੁਸੀਂ ਮੈਨੂੰ ਇੱਥੇ ਕਾਹਦੇ ਲਈ ਬੁਲਾਇਆ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਲਈ ਜਦੋਂ ਮੈਨੂੰ ਸੱਦਿਆ ਗਿਆ ਤਾਂ ਮੈਂ ਬੇਧੜਕ ਹੋ ਕੇ ਆ ਗਿਆ । ਹੁਣ ਮੈਨੂੰ ਦੱਸੋ ਕਿ ਤੁਸੀਂ ਮੈਨੂੰ ਕਿਉਂ ਸੱਦਿਆ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਜਦੋਂ ਮੈਨੂੰ ਬੁਲਾਇਆ ਗਿਆ, ਤਾਂ ਮੈਂ ਉਸੇ ਵੇਲੇ ਬਿਨਾਂ ਕੋਈ ਇਤਰਾਜ਼ ਦੇ ਉੱਠ ਕੇ ਚਲਾ ਆਇਆ। ਕੀ ਮੈਂ ਤੁਹਾਨੂੰ ਪੁੱਛ ਸਕਦਾ ਹਾਂ ਕਿ ਤੁਸੀਂ ਮੈਨੂੰ ਕਿਉਂ ਬੁਲਾਇਆ?”
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਮੈਂ ਜਾਂ ਸੱਦਿਆ ਗਿਆ ਤਾਂ ਇਹ ਦੇ ਵਿਰੁੱਧ ਕੁਝ ਨਾ ਕਹਿ ਕੇ ਚਲਿਆ ਆਇਆ। ਸੋ ਮੈਂ ਇਹ ਪੁੱਛਣਾ ਹਾਂ ਭਈ ਤੁਸਾਂ ਮੈਨੂੰ ਕਾਹ ਦੇ ਲਈ ਬੁਲਾਇਆ ਹੈ ॽ
Punjabi ERV
ਇਸੇ ਲਈ ਜਦੋਂ ਇਨ੍ਹਾਂ ਆਦਮੀਆਂ ਨੇ ਮੈਨੂੰ ਇਥੇ ਆਉਣ ਲਈ ਕਿਹਾ ਮੈਂ ਆਉਣ ਲਈ ਸਹਿਮਤ ਹੋ ਗਿਆ। ਸੋ ਹੁਣ ਤੁਸੀਂ ਕਿਰਪਾ ਕਰਕੇ ਇਹ ਦੱਸੋ ਕਿ ਤੁਸੀਂ ਮੈਨੂੰ ਇਥੇ ਕਾਹਦੇ ਲਈ ਬੁਲਾਇਆ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਜਦੋਂ ਬੁਲਾਇਆ ਗਿਆ ਤਾਂ ਇਸ ਦੇ ਵਿਰੁੱਧ ਕੁਝ ਨਾ ਆਖਿਆ ਅਤੇ ਚੱਲਿਆ ਆਇਆ। ਮੈਂ ਇਹ ਪੁੱਛਦਾ ਹਾਂ ਕਿ ਤੁਸੀਂ ਮੈਨੂੰ ਕਿਸ ਦੇ ਲਈ ਬੁਲਾਇਆ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی مَیں تُہاڈے سَدّن اُتّے بے عُذر آگیا آں۔ ہُن مَیں پُچھنا آں۔ پئی مَینُوں کیہڑی گلّ لئی سدّیا اے؟
Punjabi Standard Bible (Punjabi Standard Bible) 2023
ਇਸ ਲਈ ਮੈਂ ਵੀ ਜਦੋਂ ਮੈਨੂੰ ਬੁਲਾਇਆ ਗਿਆ ਤਾਂ ਬਿਨਾਂ ਇਤਰਾਜ਼ ਕੀਤੇ ਆ ਗਿਆ। ਸੋ ਮੈਂ ਪੁੱਛਦਾ ਹਾਂ ਕਿ ਤੁਸੀਂ ਮੈਨੂੰ ਕਿਸ ਲਈ ਬੁਲਾਇਆ?”