Acts 10:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਰਨੇਲਿਯੁਸ ਨੇ ਕਿਹਾ, “ਚਾਰ ਦਿਨ ਪਹਿਲਾਂ ਮੈਂ ਆਪਣੇ ਘਰ ਵਿੱਚ ਪ੍ਰਾਰਥਨਾ ਕਰ ਰਿਹਾ ਸਾਂ, ਇਹ ਦੁਪਹਿਰੇ ਤਿੰਨ ਕੁ ਵਜੇ ਦੇ ਆਸ-ਪਾਸ ਦਾ ਵਕਤ ਸੀ। ਅਚਾਨਕ ਇੱਕ ਦੂਤ ਮੇਰੇ ਅੱਗੇ ਆਕੇ ਖੜੋ ਗਿਆ, ਉਸ ਨੇ ਬੜੇ ਚਮਕੀਲੇ ਕੱਪੜੇ ਪਾਏ ਹੋਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਰਨੇਲਿਯੁਸ ਨੇ ਉੱਤਰ ਦਿੱਤਾ, “ਚਾਰ ਦਿਨ ਹੋਏ ਜਦੋਂ ਮੈਂ ਇਸੇ ਸਮੇਂ ਆਪਣੇ ਘਰ ਦੀ ਛੱਤ ਉੱਤੇ ਦਿਨ ਦੇ ਕੋਈ ਤਿੰਨ ਵਜੇ ਪ੍ਰਾਰਥਨਾ ਕਰ ਰਿਹਾ ਸੀ ਤਦ ਚਮਕੀਲੇ ਕੱਪੜੇ ਪਾਏ ਹੋਏ ਇੱਕ ਆਦਮੀ ਆ ਕੇ ਮੇਰੇ ਕੋਲ ਖੜ੍ਹਾ ਹੋ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਰਨੇਲਿਯੁਸ ਨੇ ਜਵਾਬ ਦਿੱਤਾ, “ਤਿੰਨ ਦਿਨ ਪਹਿਲਾਂ ਮੈਂ ਆਪਣੇ ਘਰ ਵਿੱਚ ਦੁਪਹਿਰ ਦੇ ਤਿੰਨ ਵਜੇ ਪ੍ਰਾਰਥਨਾ ਕਰ ਰਿਹਾ ਸੀ। ਅਚਾਨਕ ਚਮਕਦੇ ਕੱਪੜਿਆਂ ਵਿੱਚ ਇੱਕ ਆਦਮੀ ਮੇਰੇ ਸਾਮ੍ਹਣੇ ਆਣ ਖੜੋਤਾ।
Punjabi Bible 2016 - ਪਵਿੱਤਰ ਬਾਈਬਲ O.V.
ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਹੋਏ ਮੈਂ ਇਸੇ ਵੇਲੇ ਤੀਕੁਰ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸਾਂ ਅਤੇ ਵੇਖੋ, ਇੱਕ ਪੁਰਖ ਭੜਕੀਲੇ ਬਸਤਰ ਪਹਿਨੀ ਮੇਰੇ ਸਾਹਮਣੇ ਖੜਾ ਸੀ
Punjabi ERV
ਕੁਰਨੇਲਿਯੁਸ ਨੇ ਕਿਹਾ, “ਚਾਰ ਦਿਨ ਪਹਿਲਾਂ ਮੈਂ ਆਪਣੇ ਘਰ ਵਿੱਚ ਪ੍ਰਾਰਥਨਾ ਕਰ ਰਿਹਾ ਸਾਂ, ਇਹ ਦੁਪਹਿਰੇ ਤਿੰਨ ਕੁ ਵਜੇ ਦੇ ਆਸ-ਪਾਸ ਦਾ ਵਕਤ ਸੀ। ਅਚਾਨਕ ਇੱਕ ਦੂਤ ਮੇਰੇ ਅੱਗੇ ਆਕੇ ਖਡ਼ੋ ਗਿਆ, ਉਸਨੇ ਬਡ਼ੇ ਚਮਕੀਲੇ ਕੱਪਡ਼ੇ ਪਾਏ ਹੋਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਮੈਂ ਇਸੇ ਵੇਲੇ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸੀ ਅਤੇ ਵੇਖੋ, ਇੱਕ ਪੁਰਖ ਚਮਕੀਲੇ ਬਸਤਰ ਪਹਿਨੇ ਮੇਰੇ ਸਾਹਮਣੇ ਖੜ੍ਹਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد کُرنِیلِیُس نے آکھیا چار دِن ہوئے نیں پئی مَیں ایس ویلے تِیکر ترِیجے پَہر دی اپنے گھر وِچ دُعا پیا منگدا ساں۔ تے کِیہ ویکھنا آں پئی میرے سامھنے اِک بندہ چمکن والے کپڑے پائے ہوئے کھلوتا ہویا۔
Punjabi Standard Bible (Punjabi Standard Bible) 2023
ਕੁਰਨੇਲਿਯੁਸ ਨੇ ਕਿਹਾ, “ਚਾਰ ਦਿਨ ਪਹਿਲਾਂ ਇਸੇ ਸਮੇਂ ਦੁਪਹਿਰ ਦੇ ਤਿੰਨ ਵਜੇ ਮੈਂ ਆਪਣੇ ਘਰ ਵਿੱਚ ਪ੍ਰਾਰਥਨਾ ਕਰ ਰਿਹਾ ਸੀ ਅਤੇ ਵੇਖੋ, ਚਮਕੀਲਾ ਵਸਤਰ ਪਹਿਨੀ ਇੱਕ ਵਿਅਕਤੀ ਮੇਰੇ ਸਾਹਮਣੇ ਆ ਖੜ੍ਹਾ ਹੋਇਆ