Acts 10:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯੱਪਾ ਵਿੱਚ ਕੁਝ ਆਦਮੀਆਂ ਨੂੰ ਭੇਜ ਅਤੇ ਪਤਰਸ ਸ਼ਮਊਨ ਨੂੰ ਇੱਥੇ ਆਉਣ ਲਈ ਆਖ। ਪਤਰਸ ਉਸ ਘਰ ਵਿੱਚ ਰਹਿ ਰਿਹਾ ਹੈ ਜਿਸ ਘਰ ਦੇ ਆਦਮੀ ਦਾ ਨਾਂ ਵੀ ਸ਼ਮਊਨ ਹੈ ਜੋ ਚਮੜੇ ਦਾ ਕੰਮ ਕਰਦਾ ਹੈ। ਅਤੇ ਉਸਦਾ ਘਰ ਸਮੁੰਦਰ ਕੰਢੇ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਕਿਸੇ ਨੂੰ ਯਾਪਾ ਭੇਜ ਕੇ ਸ਼ਮਊਨ ਜਿਸ ਦਾ ਉਪਨਾਮ ਪਤਰਸ ਹੈ, ਸੱਦ ਲਿਆ । ਉਹ ਸਮੁੰਦਰ ਦੇ ਕੰਢੇ ਸ਼ਮਊਨ ਚਮੜੇ ਦਾ ਕੰਮ ਕਰਨ ਵਾਲੇ ਦੇ ਘਰ ਠਹਿਰਿਆ ਹੋਇਆ ਹੈ ਅਤੇ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਾਪਾ ਵਿੱਚ ਸ਼ਿਮਓਨ ਕੋਲ ਭੇਜ ਜਿਹੜਾ ਪਤਰਸ ਕਹਾਉਂਦਾ ਹੈ। ਉਹ ਸ਼ਿਮਓਨ ਦੇ ਘਰ ਮਹਿਮਾਨ ਹੈ, ਜੋ ਚਮੜਾ ਬਣਾਉਂਦਾ ਹੈ ਅਤੇ ਜਿਹੜਾ ਸਮੁੰਦਰ ਦੇ ਕਿਨਾਰੇ ਰਹਿੰਦਾ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਯਾੱਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਕਹਾਉਂਦਾ ਹੈ ਬੁਲਵਾ ਲੈ । ਉਹ ਸਮੁੰਦਰ ਦੇ ਕੰਢੇ ਸ਼ਮਊਨ ਖਟੀਕ ਦੇ ਘਰ ਉਤਰਿਆ ਹੋਇਆ ਹੈ
Punjabi ERV
ਇਸ ਲਈ ਯੱਪਾ ਵਿੱਚ ਕੁਝ ਆਦਮੀਆਂ ਨੂੰ ਭੇਜ ਅਤੇ ਪਤਰਸ ਸ਼ਮਊਨ ਨੂੰ ਇਥੇ ਆਉਣ ਲਈ ਆਖ। ਪਤਰਸ ਉਸ ਘਰ ਵਿੱਚ ਰਹਿ ਰਿਹਾ ਹੈ ਜਿਸ ਘਰ ਦੇ ਆਦਮੀ ਦਾ ਨਾਂ ਵੀ ਸ਼ਮਊਨ ਹੈ ਜੋ ਚਮਡ਼ੇ ਦਾ ਕੰਮ ਕਰਦਾ ਹੈ। ਅਤੇ ਉਸਦਾ ਘਰ ਸਮੁੰਦਰ ਕੰਢੇ ਹੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਾਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਬੁਲਾ ਲੈ। ਉਹ ਸਮੁੰਦਰ ਦੇ ਕੰਢੇ ਸ਼ਮਊਨ ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਉਸ ਦੇ ਘਰ ਮਹਿਮਾਨ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی یافا وِچ کِسے نُوں گھل کے شمعُون نُوں جیہڑا پطرس اکھواؤندا اے۔ اپنے کول سَدّ۔ اوہ شمعُون چمرنگ دے گھر وِچ سمُندر دے کنڈھے اُتّے پَروہنا اے۔
Punjabi Standard Bible (Punjabi Standard Bible) 2023
ਇਸ ਲਈ ਕਿਸੇ ਨੂੰ ਯਾੱਪਾ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਕਹਾਉਂਦਾ ਹੈ, ਬੁਲਾ; ਉਹ ਸਮੁੰਦਰ ਦੇ ਕਿਨਾਰੇ ਸ਼ਮਊਨ ਖਟੀਕ ਦੇ ਘਰ ਠਹਿਰਿਆ ਹੋਇਆ ਹੈ’।