Acts 10:33 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਮੈਂ ਉਸੇ ਵਕਤ ਤੈਨੂੰ ਬੁਲਾਉਣ ਲਈ ਇਨ੍ਹਾਂ ਆਦਮੀਆਂ ਨੂੰ ਭੇਜ ਦਿੱਤਾ। ਆਪਣੀ ਮਿਹਰਬਾਨੀ ਸਦਕਾ ਤੂੰ ਇੱਥੇ ਆਇਆ ਹੈਂ। ਹੁਣ ਅਸੀਂ ਸਭ ਇੱਥੇ ਉਹ ਸਭ ਕੁਝ ਸੁਣਨ ਲਈ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਹਾਂ, ਜੋ ਪ੍ਰਭੂ ਨੇ ਤੈਨੂੰ ਆਖਣ ਦਾ ਹੁਕਮ ਦਿੱਤਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਇਕਦਮ ਤੁਹਾਡੇ ਕੋਲ ਆਦਮੀ ਭੇਜੇ । ਤੁਸੀਂ ਬੜੀ ਕਿਰਪਾ ਕੀਤੀ ਹੈ ਕਿ ਤੁਸੀਂ ਆ ਗਏ ਹੋ । ਹੁਣ ਅਸੀਂ ਸਾਰੇ ਪਰਮੇਸ਼ਰ ਦੇ ਸਾਹਮਣੇ ਹਾਜ਼ਰ ਹਾਂ ਕਿ ਜੋ ਕੁਝ ਪਰਮੇਸ਼ਰ ਨੇ ਤੁਹਾਨੂੰ ਕਿਹਾ ਹੈ, ਉਸ ਨੂੰ ਸੁਣੀਏ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਮੈਂ ਉਸੇ ਵੇਲੇ ਕੁਝ ਆਦਮੀਆਂ ਨੂੰ ਤੁਹਾਡੇ ਕੋਲ ਭੇਜਿਆ ਅਤੇ ਤੁਸੀਂ ਚੰਗਾ ਕੀਤਾ ਜੋ ਤੁਸੀਂ ਇੱਥੇ ਆਏ। ਹੁਣ ਅਸੀਂ ਸਾਰੇ ਇੱਥੇ ਪਰਮੇਸ਼ਵਰ ਦੀ ਹਜ਼ੂਰੀ ਵਿੱਚ ਇਕੱਠੇ ਹੋਏ ਹਾਂ ਉਹ ਸਾਰਿਆਂ ਗੱਲਾਂ ਸੁਣਨ ਲਈ ਜਿਹੜੀਆਂ ਪ੍ਰਭੂ ਨੇ ਤੈਨੂੰ ਆਦੇਸ਼ ਕੀਤੀਆਂ ਸਾਨੂੰ ਸੁਣਾਉਣ ਲਈ।”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਮੈਂ ਓਸੇ ਵੇਲੇ ਮਨੁੱਖ ਤੇਰੇ ਕੋਲ ਘੱਲੇ ਅਤੇ ਤੈਂ ਚੰਗਾ ਕੀਤਾ ਜੋ ਏਥੇ ਆਇਆ। ਸੋ ਹੁਣ ਅਸੀਂ ਸੱਭੇ ਪਰਮੇਸ਼ੁਰ ਦੇ ਅੱਗੇ ਹਾਜ਼ਰ ਹਾਂ ਭਈ ਜੋ ਕੁਝ ਪ੍ਰਭੁ ਨੇ ਤੈਨੂੰ ਹੁਕਮ ਕਿਤਾ ਹੈ ਸੋ ਸੁਣੀਏ।।
Punjabi ERV
ਤਾਂ ਮੈਂ ਉਸੇ ਵਕਤ ਤੈਨੂੰ ਬੁਲਾਉਣ ਲਈ ਇਨ੍ਹਾਂ ਆਦਮੀਆਂ ਨੂੰ ਭੇਜ ਦਿੱਤਾ। ਆਪਣੀ ਮਿਹਰਬਾਨੀ ਸਦਕਾ ਤੂੰ ਇਥੇ ਆਇਆ ਹੈਂ। ਹੁਣ ਅਸੀਂ ਸਭ ਇਥੇ ਉਹ ਸਭ ਕੁਝ ਸੁਣਨ ਲਈ ਪਰਮੇਸ਼ੁਰ ਦੀ ਹਾਜਰੀ ਵਿੱਚ ਹਾਂ, ਜੋ ਪ੍ਰਭੂ ਨੇ ਤੈਨੂੰ ਆਖਣ ਦਾ ਹੁਕਮ ਦਿੱਤਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਮੈਂ ਉਸੇ ਵੇਲੇ ਮਨੁੱਖ ਤੇਰੇ ਕੋਲ ਭੇਜੇ ਅਤੇ ਤੁਸੀਂ ਚੰਗਾ ਕੀਤਾ ਜੋ ਤੁਸੀਂ ਇੱਥੇ ਆਏ। ਹੁਣ ਅਸੀਂ ਸਭ ਪਰਮੇਸ਼ੁਰ ਦੇ ਅੱਗੇ ਹਾਜ਼ਰ ਹਾਂ ਕਿ ਜੋ ਕੁਝ ਪ੍ਰਭੂ ਨੇ ਤੈਨੂੰ ਹੁਕਮ ਦਿੱਤਾ ਹੈ ਉਸ ਨੂੰ ਸੁਣੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خَیر مَیں اوسے ویلے تیرے کول گھلّیا تے تُوں چَنگا کِیتا پئی آ گیا ایں۔ سو ہُن اسی سبھو خُدا دے اگّے حاضر ہاں۔ پئی جو کُجھ خُداوند ولّوں تینُوں حُکم مِلیا ہوئے سو سُنیے۔
Punjabi Standard Bible (Punjabi Standard Bible) 2023
ਸੋ ਮੈਂ ਤੁਰੰਤ ਤੇਰੇ ਕੋਲ ਆਦਮੀ ਭੇਜੇ ਅਤੇ ਤੂੰ ਇਹ ਚੰਗਾ ਕੀਤਾ ਜੋ ਆ ਗਿਆ। ਇਸ ਲਈ ਹੁਣ ਅਸੀਂ ਸਾਰੇ ਉਹ ਸਭ ਗੱਲਾਂ ਸੁਣਨ ਲਈ ਪਰਮੇਸ਼ਰ ਦੇ ਸਨਮੁੱਖ ਹਾਜ਼ਰ ਹਾਂ ਜਿਨ੍ਹਾਂ ਦੀ ਆਗਿਆ ਤੈਨੂੰ ਪ੍ਰਭੂ ਤੋਂ ਮਿਲੀ ਹੈ।”