Acts 10:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਯਿਸੂ ਨਾਸਰੀ ਬਾਰੇ ਜਾਣਦੇ ਹੋ। ਪ੍ਰਭੂ ਪਰਮੇਸ਼ੁਰ ਨੇ ਉਸ ਨੂੰ ਪਵਿੱਤਰ ਆਤਮਾ ਤੇ ਸ਼ਕਤੀ ਦੇਕੇ ਮਸੀਹ ਕੀਤਾ ਸੀ ਅਤੇ ਉਹ ਸਭ ਜਗ਼੍ਹਾ ਜਾਕੇ ਲੋਕਾਂ ਦਾ ਭਲਾ ਕਰਦਾ ਰਿਹਾ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਚੰਗਿਆਂ ਕੀਤਾ ਜੋ ਸ਼ੈਤਾਨ ਦੁਆਰਾ ਸਤਾਏ ਹੋਏ ਸਨ। ਇੱਥੋਂ ਪਤਾ ਚੱਲਦਾ ਹੈ ਕਿ ਪਰਮੇਸ਼ੁਰ ਉਸ ਦੇ ਵੱਲ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਸ ਪ੍ਰਕਾਰ ਨਾਸਰਤ ਦੇ ਰਹਿਣ ਵਾਲੇ ਯਿਸੂ ਨੂੰ ਪਰਮੇਸ਼ਰ ਨੇ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਭਰਪੂਰ ਕੀਤਾ ਅਤੇ ਉਹ ਹਰ ਥਾਂ ਭਲੇ ਕੰਮ ਕਰਦੇ ਅਤੇ ਉਹ ਸ਼ੈਤਾਨ ਦੇ ਬੰਦੀ ਲੋਕਾਂ ਨੂੰ ਚੰਗਾ ਕਰਦੇ ਰਹੇ ਕਿਉਂਕਿ ਪਰਮੇਸ਼ਰ ਉਹਨਾਂ ਦੇ ਨਾਲ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਨਾਜ਼ਰੇਥ ਦੇ ਯਿਸ਼ੂ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ਵਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਦੁਸ਼ਟ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ਵਰ ਉਹ ਦੇ ਨਾਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਯਿਸੂ ਨਾਸਰੀ ਭਈ ਪਰਮੇਸ਼ੁਰ ਨੇ ਕਿਸ ਬਿਧ ਨਾਲ ਉਹ ਨੂੰ ਪਵਿੱਤ੍ਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ਤਾਨ ਦੇ ਕਾਬੂ ਕੀਤੇ ਹੋਏ ਸਨ ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ
Punjabi ERV
ਤੁਸੀਂ ਯਿਸੂ ਨਾਸਰੀ ਬਾਰੇ ਜਾਣਦੇ ਹੋ। ਪ੍ਰਭੂ ਪਰਮੇਸ਼ੁਰ ਨੇ ਉਸਨੂੰ ਪਵਿੱਤਰ ਆਤਮਾ ਤੇ ਸ਼ਕਤੀ ਦੇਕੇ ਮਸੀਹ ਕੀਤਾ ਸੀ ਅਤੇ ਉਹ ਸਭ ਜਗ਼੍ਹਾ ਜਾਕੇ ਲੋਕਾਂ ਦਾ ਭਲਾ ਕਰਦਾ ਰਿਹਾ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਚੰਗਿਆਂ ਕੀਤਾ ਜੋ ਸ਼ੈਤਾਨ ਦੁਆਰਾ ਸਤਾਏ ਹੋਏ ਸਨ। ਇਥੋਂ ਪਤਾ ਚੱਲਦਾ ਹੈ ਕਿ ਪਰਮੇਸ਼ੁਰ ਉਸ ਦੇ ਵੱਲ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یعنی یِسُوع ناصری دی بابت پئی خُدا نے پاک رُوح تے قُدرت نال اوہنوں کِیویں مسَح کِیتا۔ اوہ تاں بھلیائی کر دا تے ابلیس دے سارے قابُو کِیتیاں ہویاں نُوں چَنگا کر دا پِھریا۔ کیوں جو خُدا اوہدے نال سی۔
Punjabi Standard Bible (Punjabi Standard Bible) 2023
ਕਿ ਕਿਵੇਂ ਪਰਮੇਸ਼ਰ ਨੇ ਯਿਸੂ ਨਾਸਰੀ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ ਅਤੇ ਉਹ ਭਲਾਈ ਕਰਦਾ ਅਤੇ ਸ਼ੈਤਾਨ ਦੇ ਸਭ ਸਤਾਏ ਹੋਇਆਂ ਨੂੰ ਚੰਗਾ ਕਰਦਾ ਫਿਰਿਆ, ਕਿਉਂਕਿ ਪਰਮੇਸ਼ਰ ਉਸ ਦੇ ਨਾਲ ਸੀ।