Acts 10:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਰਨੇਲਿਯੁਸ ਨੇ ਦੂਤ ਵੱਲ ਵੇਖਿਆ, ਉਹ ਡਰ ਕੇ ਆਖਣ ਲੱਗਾ, “ਮੇਰੇ ਮਾਲਿਕ, ਤੁਸੀਂ ਕੀ ਚਾਹੁੰਦੇ ਹੋ?” ਦੂਤ ਨੇ ਉਸ ਨੂੰ ਕਿਹਾ, “ਪਰਮੇਸ਼ੁਰ ਨੇ ਤੇਰੀਆਂ ਪ੍ਰਾਰਥਨਾ ਸੁਣ ਲਈਆਂ ਹਨ। ਉਸ ਨੇ ਉਹ ਸਭ ਗੱਲਾਂ ਵੇਖੀਆਂ ਹਨ ਜੋ ਤੂੰ ਗਰੀਬ ਲੋਕਾਂ ਲਈ ਕਰਦਾ ਹੈਂ। ਇਸ ਲਈ ਉਹ ਤੈਨੂੰ ਨਹੀਂ ਭੁਲਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਸਵਰਗਦੂਤ ਵੱਲ ਨੀਝ ਲਾ ਕੇ ਦੇਖਿਆ ਅਤੇ ਡਰਦੇ ਹੋਏ ਕਿਹਾ, “ਪ੍ਰਭੂ ਜੀ, ਇਹ ਕੀ ਹੈ?” ਸਵਰਗਦੂਤ ਨੇ ਉਸ ਨੂੰ ਕਿਹਾ, “ਤੇਰੀਆਂ ਪ੍ਰਾਰਥਨਾਵਾਂ ਅਤੇ ਦਾਨ ਪੁੰਨ ਯਾਦਗਾਰੀ ਦੇ ਲਈ ਪਰਮੇਸ਼ਰ ਤੱਕ ਪਹੁੰਚੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਰਨੇਲਿਯੁਸ ਨੇ ਸਵਰਗਦੂਤ ਵੱਲ ਵੇਖਿਆ ਅਤੇ ਘਬਰਾ ਗਿਆ ਫਿਰ ਉਸਨੇ ਡਰ ਦੇ ਹੋਏ ਪੁੱਛਿਆ, “ਪ੍ਰਭੂ ਜੀ, ਤੁਸੀਂ ਕੀ ਚਾਹੁੰਦੇ ਹੋ?” ਸਵਰਗਦੂਤ ਨੇ ਉੱਤਰ ਦਿੱਤਾ, “ਤੁਹਾਡੀਆਂ ਪ੍ਰਾਰਥਨਾਵਾਂ ਅਤੇ ਗਰੀਬਾਂ ਨੂੰ ਦਿੱਤੀਆਂ ਦਾਤਾਂ ਪਰਮੇਸ਼ਵਰ ਦੇ ਅੱਗੇ ਯਾਦਗਾਰੀ ਭੇਟ ਵਜੋਂ ਪਹੁੰਚੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੁ ਜੀ, ਕੀ ਹੈॽ ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ
Punjabi ERV
ਕੁਰਨੇਲਿਯੁਸ ਨੇ ਦੂਤ ਵੱਲ ਵੇਖਿਆ, ਉਹ ਡਰ ਕੇ ਆਖਣ ਲੱਗਾ, “ਮੇਰੇ ਮਾਲਿਕ। ਤੁਸੀਂ ਕੀ ਚਾਹੁੰਦੇ ਹੋ?” ਦੂਤ ਨੇ ਉਸਨੂੰ ਕਿਹਾ, “ਪ੍ਰਭੂ ਨੇ ਤੇਰੀਆਂ ਪ੍ਰਾਰਥਨਾਵਾਂ ਸੁਣ ਲਈਆਂ ਹਨ। ਉਸਨੇ ਉਹ ਸਭ ਗੱਲਾਂ ਵੇਖੀਆਂ ਹਨ ਜੋ ਤੂੰ ਗਰੀਬ ਲੋਕਾਂ ਲਈ ਕਰਦਾ ਹੈਂ। ਇਸ ਲਈ ਉਹ ਤੈਨੂੰ ਨਹੀਂ ਭੁਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੂ ਜੀ, ਕੀ ਹੈ? ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਵਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ ਹਨ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہدے ولّ دھیان کر کے ویکھیا۔ تے ڈر کے آکھیا۔ اَے خُداوند کِیہ اے؟ اوس اوہنوں آکھیا۔ تیریاں عرضاں تے تیریاں خَیراتاں یادگیری لئی خُدا دی درگاہ وِچ اَپڑ گِئیاں نیں۔
Punjabi Standard Bible (Punjabi Standard Bible) 2023
ਉਸ ਨੇ ਗੌਹ ਨਾਲ ਉਸ ਵੱਲ ਵੇਖਿਆ ਅਤੇ ਡਰਦੇ ਹੋਏ ਕਿਹਾ, “ਪ੍ਰਭੂ ਜੀ, ਕੀ ਹੈ?” ਦੂਤ ਨੇ ਕਿਹਾ, “ਤੇਰੀਆਂ ਪ੍ਰਾਰਥਨਾਵਾਂ ਅਤੇ ਤੇਰੇ ਦਾਨ ਯਾਦਗਾਰੀ ਲਈ ਪਰਮੇਸ਼ਰ ਦੇ ਸਨਮੁੱਖ ਪਹੁੰਚੇ ਹਨ।