Acts 10:41 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਸਭ ਲੋਕਾਂ ਨੂੰ ਪਰਗਟ ਨਾ ਹੋਇਆ, ਸਿਰਫ਼ ਜਿਹੜੇ ਗਵਾਹ ਸਨ ਜਿਨ੍ਹਾਂ ਨੂੰ ਕਿ ਪਰਮੇਸ਼ੁਰ ਨੇ ਪਹਿਲਾਂ ਤੋਂ ਹੀ ਚੁਣਿਆ ਹੋਇਆ ਸੀ, ਸਿਰਫ਼ ਉਹੀ ਉਸ ਨੂੰ ਵੇਖਣ ਦੇ ਸਮਰੱਥ ਹੋਏ। ਅਸੀਂ ਹੀ ਉਹ ਗਵਾਹ ਹਾਂ। ਜਦੋਂ ਉਹ ਮੁਰਦੇ ਤੋਂ ਜਿਵਾਲਿਆ ਗਿਆ ਸੀ ਤਾਂ ਅਸੀਂ ਉਸ ਨਾਲ ਮਿਲ ਬੈਠਕੇ ਖਾਧਾ ਅਤੇ ਪੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਰੇ ਲੋਕਾਂ ਉੱਤੇ ਨਹੀਂ ਸਗੋਂ ਗਵਾਹਾਂ ਉੱਤੇ ਹੀ ਜਿਹਨਾਂ ਨੂੰ ਉਹਨਾਂ ਨੇ ਪਹਿਲਾਂ ਹੀ ਨਿਯੁਕਤ ਕੀਤਾ ਸੀ ਭਾਵ ਸਾਨੂੰ, ਜਿਹਨਾਂ ਨੇ ਮੁਰਦਿਆਂ ਵਿੱਚੋਂ ਜੀਅ ਉੱਠਣ ਦੇ ਬਾਅਦ ਉਹਨਾਂ ਨਾਲ ਖਾਧਾ ਪੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰਿਆਂ ਲੋਕਾਂ ਉੱਤੇ ਨਹੀਂ, ਪਰ ਉਨ੍ਹਾਂ ਗਵਾਹਾਂ ਉੱਤੇ ਜਿਹੜੇ ਪਹਿਲਾਂ ਤੋਂ ਹੀ ਪਰਮੇਸ਼ਵਰ ਦੇ ਚੁਣੇ ਹੋਏ ਸਨ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਪਿੱਛੋਂ, ਉਸ ਦੇ ਨਾਲ ਖਾਧਾ ਪੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸਭਨਾਂ ਲੋਕਾਂ ਉੱਤੇ ਨਹੀਂ ਪਰ ਉਨ੍ਹਾਂ ਗਵਾਹਾਂ ਉੱਤੇ ਜਿਹੜੇ ਅੱਗਿਓਂ ਹੀ ਪਰਮੇਸ਼ੁਰ ਦੇ ਚੁਣੇ ਹੋਏ ਸਨ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਪਿੱਛੋਂ ਉਹ ਦੇ ਨਾਲ ਖਾਧਾ ਪੀਤਾ
Punjabi ERV
ਪਰ ਯਿਸੂ ਸਭ ਲੋਕਾਂ ਨੂੰ ਪਰਗਟ ਨਾ ਹੋਇਆ, ਸਿਰਫ਼ ਜਿਹਡ਼ੇ ਗਵਾਹ ਸਨ ਜਿਨ੍ਹਾਂ ਨੂੰ ਕਿ ਪ੍ਰਭੂ ਨੇ ਪਹਿਲਾਂ ਤੋਂ ਹੀ ਚੁਣਿਆ ਹੋਇਆ ਸੀ, ਸਿਰਫ਼ ਉਹੀ ਉਸਨੂੰ ਵੇਖਣ ਦੇ ਸਮਰਥ ਹੋਏ। ਅਸੀਂ ਹੀ ਉਹ ਗਵਾਹ ਹਾਂ। ਜਦੋਂ ਉਹ ਮੁਰਦੇ ਤੋਂ ਜੀਵਾਲਿਆ ਗਿਆ ਸੀ ਤਾਂ ਅਸੀਂ ਉਸ ਨਾਲ ਮਿਲ ਬੈਠਕੇ ਖਾਧਾ ਅਤੇ ਪੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਭਨਾਂ ਲੋਕਾਂ ਉੱਤੇ ਨਹੀਂ, ਪਰ ਉਨ੍ਹਾਂ ਗਵਾਹਾਂ ਉੱਤੇ ਜਿਹੜੇ ਪਹਿਲਾਂ ਤੋਂ ਹੀ ਪਰਮੇਸ਼ੁਰ ਦੇ ਚੁਣੇ ਹੋਏ ਸਨ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਪਿੱਛੋਂ, ਉਸ ਦੇ ਨਾਲ ਖਾਧਾ ਪੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ساری قوم اُتّے نئیں پر اوہناں گواہاں اُتّے جیہڑے اگیترے خُدا دے چُنے ہوئے سن یعنی ساڈے اُتّے جِنہاں اوہدے مُردیاں وِچوں جی اُٹھن دے مگروں اوہدے نال کھادا پِیتا۔
Punjabi Standard Bible (Punjabi Standard Bible) 2023
ਪਰ ਸਭਨਾਂ ਲੋਕਾਂ ਉੱਤੇ ਨਹੀਂ, ਸਗੋਂ ਉਨ੍ਹਾਂ ਗਵਾਹਾਂ ਉੱਤੇ ਜਿਨ੍ਹਾਂ ਨੂੰ ਪਰਮੇਸ਼ਰ ਨੇ ਅਗੇਤਾ ਚੁਣਿਆ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਸ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਬਾਅਦ ਉਸ ਨਾਲ ਖਾਧਾ-ਪੀਤਾ।