Acts 10:42 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਿਸੂ ਨੇ ਸਾਨੂੰ ਲੋਕਾਂ ਵਿੱਚ ਪ੍ਰਚਾਰ ਕਰਨ ਨੂੰ ਕਿਹਾ। ਉਸ ਨੇ ਸਾਨੂੰ ਲੋਕਾਂ ਨੂੰ ਇਹ ਦੱਸਣ ਲਈ ਕਿਹਾ ਕਿ ਉਸ ਨੂੰ ਪਰਮੇਸ਼ੁਰ ਦੁਆਰਾ ਉਨ੍ਹਾਂ ਸਾਰਿਆਂ ਲੋਕਾਂ ਉੱਤੇ ਮੁਨਸਫ਼ ਹੋਣ ਲਈ ਚੁਣਿਆ ਗਿਆ ਹੈ, ਭਾਵੇਂ ਉਹ ਲੋਕ ਜਿਉਂਦੇ ਹਨ ਜਾਂ ਮੁਰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੇ ਸਾਨੂੰ ਹੁਕਮ ਦਿੱਤਾ ਕਿ ਲੋਕਾਂ ਵਿੱਚ ਪ੍ਰਚਾਰ ਕਰੋ ਅਤੇ ਗਵਾਹੀ ਦੇਵੋ ਕਿ ਇਹ ਉਹ ਹੀ ਹਨ ਜਿਹਨਾਂ ਨੂੰ ਪਰਮੇਸ਼ਰ ਨੇ ਮੁਰਦਿਆਂ ਅਤੇ ਜਿਊਂਦਿਆਂ ਦਾ ਜੱਜ ਨਿਯੁਕਤ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਨੇ ਸਾਨੂੰ ਲੋਕਾਂ ਨੂੰ ਪ੍ਰਚਾਰ ਕਰਨ ਅਤੇ ਗਵਾਹੀ ਦੇਣ ਦਾ ਹੁਕਮ ਦਿੱਤਾ ਕਿ ਯਿਸ਼ੂ ਉਹੀ ਹੈ ਜਿਸ ਨੂੰ ਪਰਮੇਸ਼ਵਰ ਨੇ ਜੀਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰਨ ਲਈ ਨਿਯੁਕਤ ਕੀਤਾ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਭਈ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਸਾਖੀ ਦਿਓ ਜੋ ਇਹ ਉਹੋ ਹੈ ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜੀਉਂਦਿਆਂ ਅਤੇ ਮੋਇਆਂ ਦਾ ਨਿਆਉਂ ਕਰਨ ਵਾਲਾ ਹੋਵੇ
Punjabi ERV
ਯਿਸੂ ਨੇ ਸਾਨੂੰ ਲੋਕਾਂ ਵਿੱਚ ਪ੍ਰਚਾਰ ਕਰਨ ਨੂੰ ਕਿਹਾ। ਉਸਨੇ ਸਾਨੂੰ ਲੋਕਾਂ ਨੂੰ ਇਹ ਦੱਸਣ ਲਈ ਕਿਹਾ ਕਿ ਉਸਨੂੰ ਪਰਮੇਸ਼ੁਰ ਦੁਆਰਾ ਉਨ੍ਹਾਂ ਸਾਰਿਆਂ ਲੋਕਾਂ ਉੱਤੇ ਮੁਨਸਫ਼ ਹੋਣ ਲਈ ਚੁਣਿਆ ਗਿਆ ਹੈ, ਭਾਵੇਂ ਉਹ ਲੋਕ ਜਿਉਂਦੇ ਹਨ ਜਾਂ ਮੁਰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਕਿ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਗਵਾਹੀ ਦਿਓ ਜੋ ਇਹ ਉਹੋ ਹੈ, ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜਿਉਂਦਿਆਂ ਅਤੇ ਮਰਿਆਂ ਦਾ ਨਿਆਂ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس سانُوں حُکم دِتّا پئی لوکاں نُوں منادی کرو۔ تے گواہی دیو پئی ایہہ اوہو اے جیہڑا خُدا ولّوں مُقرّر ہویا پئی جِیوندیاں تے مُردیاں دا انصاف کرن والا ہوئے۔
Punjabi Standard Bible (Punjabi Standard Bible) 2023
ਉਸ ਨੇ ਸਾਨੂੰ ਇਹ ਆਗਿਆ ਦਿੱਤੀ ਕਿ ਅਸੀਂ ਸਭਨਾਂ ਲੋਕਾਂ ਨੂੰ ਪ੍ਰਚਾਰ ਕਰੀਏ ਅਤੇ ਇਹ ਗਵਾਹੀ ਦੇਈਏ ਕਿ ਇਹ ਉਹੋ ਹੈ ਜਿਸ ਨੂੰ ਪਰਮੇਸ਼ਰ ਨੇ ਜੀਉਂਦਿਆਂ ਅਤੇ ਮੁਰਦਿਆਂ ਦਾ ਨਿਆਂਕਾਰ ਠਹਿਰਾਇਆ।