Acts 10:45 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦੀ ਚੇਲੇ ਜਿਹੜੇ ਪਤਰਸ ਦੇ ਨਾਲ ਆਏ ਸਨ ਇਹ ਵੇਖਕੇ ਹੈਰਾਨ ਹੋ ਗਏ। ਉਹ ਹੈਰਾਨ ਸਨ ਕਿ ਪਵਿੱਤਰ ਆਤਮਾ ਗੈਰ ਯਹੂਦੀਆਂ ਉੱਪਰ ਵੀ ਵਹਾਇਆ ਗਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਹੂਦੀ ਵਿਸ਼ਵਾਸੀ ਜਿਹੜੇ ਯਾਪਾ ਤੋਂ ਪਤਰਸ ਦੇ ਨਾਲ ਆਏ ਸਨ, ਹੈਰਾਨ ਹੋ ਗਏ ਕਿ ਪਵਿੱਤਰ ਆਤਮਾ ਦਾ ਵਰਦਾਨ ਪਰਾਈਆਂ ਕੌਮਾਂ ਨੂੰ ਵੀ ਦਿੱਤਾ ਗਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੁੰਨਤ ਕੀਤੇ ਹੋਏ ਵਿਸ਼ਵਾਸਯੋਗ ਜੋ ਪਤਰਸ ਦੇ ਨਾਲ ਆਏ ਸਨ, ਹੈਰਾਨ ਸਨ ਕਿ ਪਵਿੱਤਰ ਆਤਮਾ ਦੀ ਦਾਤ ਗ਼ੈਰ-ਯਹੂਦੀਆਂ ਉੱਤੇ ਵੀ ਵਹਾਇਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਸੁੰਨਤ ਕੀਤੇ ਹੋਏ ਨਿਹਚਾਵਾਨ ਜਿੰਨੇ ਪਤਰਸ ਦੇ ਨਾਲ ਆਏ ਸਨ ਸਭ ਦੰਗ ਹੋ ਗਏ ਜੋ ਪਰਾਈਆਂ ਕੌਮਾਂ ਦੇ ਲੋਕਾਂ ਉੱਤੇ ਵੀ ਪਵਿੱਤ੍ਰ ਆਤਮਾ ਦੀ ਦਾਤ ਵਹਾਈ ਗਈ
Punjabi ERV
ਯਹੂਦੀ ਚੇਲੇ ਜਿਹਡ਼ੇ ਪਤਰਸ ਦੇ ਨਾਲ ਆਏ ਸਨ ਇਹ ਵੇਖਕੇ ਹੈਰਾਨ ਹੋ ਗਏ। ਉਹ ਹੈਰਾਨ ਸਨ ਕਿ ਪਵਿੱਤਰ ਆਤਮਾ ਗੈਰ ਯਹੂਦੀਆਂ ਉੱਪਰ ਵੀ ਵਗਾਇਆ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੁੰਨਤ ਕੀਤੇ ਹੋਏ ਵਿਸ਼ਵਾਸੀ, ਜਿੰਨੇ ਪਤਰਸ ਦੇ ਨਾਲ ਆਏ ਸਨ ਸਭ ਹੈਰਾਨ ਹੋ ਗਏ ਜੋ ਪਰਾਈਆਂ ਕੌਮਾਂ ਦੇ ਲੋਕਾਂ ਉੱਤੇ ਵੀ ਪਵਿੱਤਰ ਆਤਮਾ ਨੂੰ ਵਹਾਇਆ ਗਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سُنتی بَیٹھے ہویاں اِیمانداراں وِچوں جِنّے پطرس دے نال آئے سن حَیران ہوگئے۔ پئی غیر قوماں دے وِچ وی پاک رُوح دا اِنعام جاری ہو گیا۔
Punjabi Standard Bible (Punjabi Standard Bible) 2023
ਤਦ ਜਿੰਨੇ ਸੁੰਨਤ ਕੀਤੇ ਹੋਏ ਵਿਸ਼ਵਾਸੀ ਪਤਰਸ ਦੇ ਨਾਲ ਆਏ ਸਨ ਉਹ ਹੈਰਾਨ ਰਹਿ ਗਏ ਕਿ ਪਵਿੱਤਰ ਆਤਮਾ ਦਾ ਦਾਨ ਪਰਾਈਆਂ ਕੌਮਾਂ ਉੱਤੇ ਵੀ ਵਹਾਇਆ ਗਿਆ ਹੈ,