Acts 10:48 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪਤਰਸ ਨੇ ਕੁਰਨੇਲਿਯੁਸ ਨੂੰ ਉਸ ਦੇ ਸਾਕ-ਸੰਬੰਧੀਆਂ ਨੂੰ ਉਸ ਦੇ ਦੋਸਤਾਂ ਨੂੰ ਯਿਸੂ ਮਸੀਹ ਦੇ ਨਾਂ ਤੇ ਬਪਤਿਸਮਾ ਲੈਣ ਦਾ ਹੁਕਮ ਦਿੱਤਾ। ਉਸਤੋਂ ਬਾਅਦ ਉੱਥੋਂ ਦੇ ਲੋਕਾਂ ਨੇ ਪਤਰਸ ਨੂੰ ਉੱਥੇ ਕੁਝ ਦਿਨ ਹੋਰ ਰਹਿਣ ਲਈ ਮਿੰਨਤ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਪਤਰਸ ਨੇ ਉਹਨਾਂ ਨੂੰ ਹੁਕਮ ਦਿੱਤਾ ਕਿ ਉਹ ਯਿਸੂ ਮਸੀਹ ਦੇ ਨਾਮ ਵਿੱਚ ਬਪਤਿਸਮਾ ਲੈਣ । ਫਿਰ ਉਹਨਾਂ ਨੇ ਪਤਰਸ ਦੇ ਅੱਗੇ ਬੇਨਤੀ ਕੀਤੀ ਕਿ ਉਹ ਕੁਝ ਦਿਨ ਹੋਰ ਉਹਨਾਂ ਦੇ ਨਾਲ ਰਹਿਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਉਸਨੇ ਹੁਕਮ ਦਿੱਤਾ ਕਿ ਉਹ ਯਿਸ਼ੂ ਮਸੀਹ ਦੇ ਨਾਮ ਤੇ ਬਪਤਿਸਮਾ ਲੈਣ। ਤਦ ਉਨ੍ਹਾਂ ਨੇ ਪਤਰਸ ਨੂੰ ਕੁਝ ਦਿਨ ਹੋਰ ਉਨ੍ਹਾਂ ਨਾਲ ਰਹਿਣ ਲਈ ਬੇਨਤੀ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਹੁਕਮ ਕੀਤਾ ਕਿ ਓਹਨਾਂ ਨੂੰ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਜਾਵੇ । ਫੇਰ ਓਹਨਾਂ ਉਸ ਦੀ ਮਿਨੰਤ ਕੀਤੀ ਭਈ ਉਹ ਕੁਝ ਦਿਨ ਉੱਥੇ ਰਹੇ।।
Punjabi ERV
ਇਸ ਲਈ ਪਤਰਸ ਨੇ ਕੁਰਨੇਲਿਯੁਸ ਨੂੰ ਉਸਦੇ ਸਾਕ-ਸੰਬੰਧੀਆਂ ਨੂੰ ਉਸਦੇ ਦੋਸਤਾਂ ਨੂੰ ਯਿਸੂ ਮਸੀਹ ਦੇ ਨਾਂ ਤੇ ਬਪਤਿਸਮਾ ਲੈਣ ਦਾ ਹੁਕਮ ਦਿੱਤਾ। ਉਸਤੋਂ ਬਾਅਦ ਉਥੋਂ ਦੇ ਲੋਕਾਂ ਨੇ ਪਤਰਸ ਨੂੰ ਉਥੇ ਕੁਝ ਦਿਨ ਹੋਰ ਰਹਿਣ ਲਈ ਮਿੰਨਤ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਹੁਕਮ ਦਿੱਤਾ ਕਿ ਉਹਨਾਂ ਨੂੰ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਜਾਵੇ। ਫਿਰ ਉਹਨਾਂ ਉਸ ਦੀ ਮਿੰਨਤ ਕੀਤੀ ਕਿ ਉਹ ਕੁਝ ਦਿਨ ਉੱਥੇ ਹੋਰ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس حُکم دِتّا پئی یِسُوع مسِیح دے ناں اُتّے اوہناں نُوں بپتِسمہ دِتّا جاوے۔ فیر اوہناں اوہدی مِنّت کِیتی پئی کُجھ دِن ساڈے کول رہو۔
Punjabi Standard Bible (Punjabi Standard Bible) 2023
ਤਦ ਉਸ ਨੇ ਆਗਿਆ ਦਿੱਤੀ ਕਿ ਉਨ੍ਹਾਂ ਨੂੰ ਯਿਸੂ ਮਸੀਹ ਦੇ ਨਾਮ ਵਿੱਚ ਬਪਤਿਸਮਾ ਦਿੱਤਾ ਜਾਵੇ। ਫਿਰ ਉਨ੍ਹਾਂ ਨੇ ਉਸ ਨੂੰ ਕੁਝ ਦਿਨ ਹੋਰ ਉੱਥੇ ਰੁਕਣ ਲਈ ਬੇਨਤੀ ਕੀਤੀ।