Acts 11:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਸਾਨੂੰ ਕਿਹਾ, ਉਸ ਦੇ ਘਰ ਇੱਕ ਦੂਤ ਪ੍ਰਗਟਿਆ ਅਤੇ ਦੂਤ ਨੇ ਉਸ ਨੂੰ ਆਖਿਆ, ‘ਕੁਝ ਆਦਮੀਆਂ ਨੂੰ ਯੱਪਾ ਵਿੱਚ ਭੇਜ ਤਾਂ ਕਿ ਉਹ ਸ਼ਮਊਨ ਪਤਰਸ ਨੂੰ ਸੱਦਾ ਦੇਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਸਾਨੂੰ ਦੱਸਿਆ ਕਿ ਕਿਸ ਤਰ੍ਹਾਂ ਉਸ ਨੇ ਇੱਕ ਸਵਰਗਦੂਤ ਨੂੰ ਆਪਣੇ ਘਰ ਵਿੱਚ ਖੜ੍ਹਾ ਦੇਖਿਆ ਜਿਸ ਨੇ ਉਸ ਨੂੰ ਕਿਹਾ, ‘ਕਿਸੇ ਨੂੰ ਯਾਪਾ ਭੇਜ ਕੇ ਸ਼ਮਊਨ ਨੂੰ ਜਿਸ ਦਾ ਉਪਨਾਮ ਪਤਰਸ ਹੈ, ਸੱਦ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਰਨੇਲਿਯੁਸ ਨੇ ਸਾਨੂੰ ਦੱਸਿਆ ਕਿ ਕਿਵੇਂ ਉਸਨੇ ਆਪਣੇ ਘਰ ਵਿੱਚ ਇੱਕ ਪਵਿੱਤਰ ਸਵਰਗਦੂਤ ਪ੍ਰਗਟ ਹੁੰਦਾ ਵੇਖਿਆ ਅਤੇ ਜਿਸਨੇ ਕਿਹਾ, ‘ਯਾਪਾ ਵਿੱਚ ਸ਼ਿਮਓਨ ਜਿਹੜਾ ਪਤਰਸ ਕਹਾਉਂਦਾ ਹੈ, ਆਪਣੇ ਘਰ ਲਿਆਉਣ ਲਈ ਸੱਦਾ ਭੇਜ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਸਾਨੂੰ ਦੱਸਿਆ ਭਈ ਕਿੱਕੁਰ ਉਸ ਨੇ ਆਪਣੇ ਘਰ ਵਿੱਚ ਦੂਤ ਨੂੰ ਖੜੇ ਵੇਖਿਆ ਜਿਨ ਆਖਿਆ ਕਿ ਯਾੱਪਾ ਵੱਲ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਕਹਾਉਂਦਾ ਹੈ ਬੁਲਵਾ
Punjabi ERV
ਉਸਨੇ ਸਾਨੂੰ ਕਿਹਾ, ਉਸਦੇ ਘਰ ਇੱਕ ਦੂਤ ਪ੍ਰਗਟਿਆ ਅਤੇ ਦੂਤ ਨੇ ਉਸਨੂੰ ਆਖਿਆ, ‘ਕੁਝ ਆਦਮੀਆਂ ਨੂੰ ਯੱਪਾ ਵਿੱਚ ਭੇਜ ਤਾਂ ਕਿ ਉਹ ਸ਼ਮਊਨ ਪਤਰਸ ਨੂੰ ਸੱਦਾ ਦੇਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਸਾਨੂੰ ਦੱਸਿਆ ਕਿ ਕਿਵੇਂ ਉਸ ਨੇ ਆਪਣੇ ਘਰ ਵਿੱਚ ਦੂਤ ਨੂੰ ਖੜੇ ਵੇਖਿਆ, ਜਿਸ ਨੇ ਆਖਿਆ ਯਾਪਾ ਵੱਲ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ, ਬੁਲਵਾ ਲੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس سانُوں دسیا پئی کِیویں اوس اِک فرِشتے نُوں اپنے گھر وِچ کھلوتا ویکھیا۔ جِس اوہنوں آکھیا۔ پئی یافا وِچ گھل تے شمعُون نُوں جیہڑا پطرس اکھواؤندا اے سَدّ۔
Punjabi Standard Bible (Punjabi Standard Bible) 2023
ਉਸ ਨੇ ਸਾਨੂੰ ਦੱਸਿਆ ਕਿ ਕਿਵੇਂ ਉਸ ਨੇ ਆਪਣੇ ਘਰ ਵਿੱਚ ਇੱਕ ਸਵਰਗਦੂਤ ਨੂੰ ਖੜ੍ਹੇ ਵੇਖਿਆ ਜਿਸ ਨੇ ਉਸ ਨੂੰ ਕਿਹਾ, ‘ਕਿਸੇ ਨੂੰ ਯਾੱਪਾ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਕਹਾਉਂਦਾ ਹੈ, ਸੱਦ;