Acts 11:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜੇਕਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹੀ ਦਾਤ ਪ੍ਰਦਾਨ ਕੀਤੀ ਹੈ ਜੋ ਉਸ ਨੇ ਸਾਨੂੰ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਕੀਤਾ, ਤਾਂ ਫ਼ਿਰ ਪਰਮੇਸ਼ੁਰ ਦੇ ਕਾਰਜ ਦਾ ਵਿਰੋਧ ਕਰਨ ਵਾਲਾ ਮੈਂ ਕੌਣ ਸੀ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੇਕਰ ਪਰਮੇਸ਼ਰ ਨੇ ਉਹਨਾਂ ਨੂੰ ਵੀ ਉਹ ਹੀ ਵਰਦਾਨ ਦਿੱਤਾ ਜਿਹੜਾ ਸਾਨੂੰ ਦਿੱਤਾ ਸੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਕੀਤਾ ਸੀ ਤਾਂ ਮੈਂ ਕੌਣ ਸੀ ਕਿ ਪਰਮੇਸ਼ਰ ਨੂੰ ਰੋਕਦਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਉਨ੍ਹਾਂ ਗ਼ੈਰ-ਯਹੂਦੀਆਂ ਨੂੰ ਉਹੀ ਪਵਿੱਤਰ ਆਤਮਾ ਦਿੱਤਾ ਜੋ ਉਸਨੇ ਸਾਨੂੰ ਪ੍ਰਭੂ ਯਿਸ਼ੂ ਮਸੀਹ ਵਿੱਚ ਵਿਸ਼ਵਾਸ ਕਰਨ ਤੋਂ ਬਾਅਦ ਦਿੱਤਾ, ਮੈਂ ਪਰਮੇਸ਼ਵਰ ਨੂੰ ਕਿਵੇਂ ਕਹਿ ਸਕਦਾ ਹਾਂ ਕਿ ਉਸਨੇ ਗਲਤ ਕੀਤਾ ਹੈ ਜਦੋਂ ਉਸਨੇ ਉਨ੍ਹਾਂ ਨੂੰ ਪਵਿੱਤਰ ਆਤਮਾ ਦਿੱਤੀ?”
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜਦ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹੋ ਜਹੀ ਦਾਤ ਦਿੱਤੀ ਜਹੀ ਸਾਨੂੰ ਭੀ ਜਦ ਅਸੀਂ ਪ੍ਰਭੁ ਯਿਸੂ ਮਸੀਹ ਉੱਤੇ ਨਿਹਚਾ ਕੀਤੀ ਤਾਂ ਫੇਰ ਮੈਂ ਕੌਣ ਸਾਂ ਜੋ ਪਰਮੇਸ਼ੁਰ ਨੂੰ ਰੋਕ ਸੱਕਦਾॽ
Punjabi ERV
ਇਸ ਲਈ ਜੇਕਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹੀ ਦਾਤ ਪ੍ਰਦਾਨ ਕੀਤੀ ਹੈ ਜੋ ਉਸਨੇ ਸਾਨੂੰ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਕੀਤਾ, ਤਾਂ ਫ਼ਿਰ ਪਰਮੇਸ਼ੁਰ ਦੇ ਕਾਰਜ ਦਾ ਵਿਰੋਧ ਕਰਨ ਵਾਲਾ ਮੈਂ ਕੌਣ ਸੀ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸੇ ਤਰ੍ਹਾਂ ਦੀ ਦਾਤ ਦਿੱਤੀ ਜਿਸ ਤਰ੍ਹਾਂ ਦੀ ਸਾਨੂੰ ਵੀ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ ਤਾਂ ਫੇਰ ਮੈਂ ਕੌਣ ਸੀ ਜੋ ਪਰਮੇਸ਼ੁਰ ਨੂੰ ਰੋਕ ਸਕਦਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جدوں خُدا اوہناں نُوں اوہی نِعمت دِتّی جیہڑی سانُوں دِتّی گئی۔ جِس ویلے اسی خُداوند یِسُوع مسِیح اُتّے اِیمان لیائے تاں مَیں کون ساں جیہڑا خُدا نُوں روک سکدا؟
Punjabi Standard Bible (Punjabi Standard Bible) 2023
ਇਸ ਲਈ ਜੇ ਪਰਮੇਸ਼ਰ ਨੇ ਉਨ੍ਹਾਂ ਨੂੰ ਵੀ ਉਹੋ ਵਰਦਾਨ ਦਿੱਤਾ ਜੋ ਸਾਨੂੰ ਮਿਲਿਆ ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ, ਤਾਂ ਮੈਂ ਕੌਣ ਸੀ ਜੋ ਪਰਮੇਸ਼ਰ ਨੂੰ ਰੋਕ ਸਕਦਾ?”