Acts 11:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਹੂਦੀ ਨਿਹਚਾਵਾਨਾ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਬਹਿਸ ਕਰਨੀ ਬੰਦ ਕੀਤੀ ਅਤੇ ਪਰਮੇਸ਼ੁਰ ਦੀ ਉਸਤਤਿ ਕਰਦੇ ਹੋਏ ਆਖਿਆ, “ਇਸਦਾ ਮਤਲਬ ਹੈ ਕਿ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਮੌਕਾ ਦਿੱਤਾ ਹੈ ਕਿ ਉਹ ਵੀ ਆਪਣੇ ਆਪ ਨੂੰ ਬਦਲ ਕੇ ਸਾਡੇ ਵਰਗਾ ਜੀਵਨ ਬਤੀਤ ਕਰ ਸੱਕਣ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੁਣ ਕੇ ਉਹ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ਰ ਦੀ ਵਡਿਆਈ ਕਰਨ ਲੱਗੇ, “ਪਰਮੇਸ਼ਰ ਨੇ ਪਰਾਈਆਂ ਕੌਮਾਂ ਨੂੰ ਵੀ ਤੋਬਾ ਕਰਨ ਦਾ ਮੌਕਾ ਅਤੇ ਜੀਵਨ ਦਾ ਵਰਦਾਨ ਦਿੱਤਾ ਹੈ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਾ ਹੋਇਆ ਅਤੇ ਉਨ੍ਹਾਂ ਨੇ ਪਰਮੇਸ਼ਵਰ ਦੀ ਉਸਤਤ ਕਰਦਿਆਂ ਕਿਹਾ, “ਤਾਂ ਫਿਰ, ਪਰਾਈਆਂ ਕੌਮਾਂ ਨੂੰ ਵੀ ਪਰਮੇਸ਼ਵਰ ਨੇ ਤੋਬਾ ਕਰਨ ਦੀ ਦਾਤ ਬਖਸ਼ੀ ਜਿਹੜੀ ਜ਼ਿੰਦਗੀ ਵੱਲ ਨੂੰ ਲੈ ਜਾਂਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਨ੍ਹਾਂ ਏਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਤਦ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਭੀ ਜੀਉਣ ਲਈ ਤੋਬਾ ਬਖ਼ਸ਼ੀ ਹੈ!।।
Punjabi ERV
ਜਦੋਂ ਯਹੂਦੀ ਨਿਹਚੀਆਂ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਬਹਿਸ ਕਰਨੀ ਬੰਦ ਕੀਤੀ ਅਤੇ ਪ੍ਰਭੂ ਦੀ ਉਸਤਤਿ ਕਰਦੇ ਹੋਏ ਆਖਿਆ, “ਇਸਦਾ ਮਤਲਬ ਹੈ ਕਿ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਮੌਕਾ ਦਿੱਤਾ ਹੈ ਕਿ ਉਹ ਵੀ ਆਪਣੇ ਆਪ ਨੂੰ ਬਦਲ ਕੇ ਸਾਡੇ ਵਰਗਾ ਜੀਵਨ ਬਤੀਤ ਕਰ ਸਕਣ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ!।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ ایہہ سُن کے چُپ کر گئے۔ تے خُدا دی وڈیائی کر کے آکھن لگّے۔ تَد تے غیر قوماں نُوں وی خُدا زِندگی لئی تَوبہ بخشی اے۔
Punjabi Standard Bible (Punjabi Standard Bible) 2023
ਇਹ ਗੱਲਾਂ ਸੁਣ ਕੇ ਉਹ ਚੁੱਪ ਰਹੇ ਅਤੇ ਪਰਮੇਸ਼ਰ ਦੀ ਵਡਿਆਈ ਕਰਦੇ ਹੋਏ ਕਹਿਣ ਲੱਗੇ, “ਫਿਰ ਤਾਂ ਪਰਮੇਸ਼ਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਦੇ ਲਈ ਤੋਬਾ ਦਾ ਦਾਨ ਬਖਸ਼ਿਆ ਹੈ।”