Acts 11:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਤੀਫ਼ਾਨ ਦੇ ਮਾਰੇ ਜਾਣ ਤੋਂ ਬਾਅਦ, ਨਿਹਚਾਵਾਨ ਸਤਾਉ ਤੋਂ ਡਰਕੇ ਖਿੰਡਰ ਕੇ ਇਧਰ-ਉਧਰ ਹੋ ਗਏ ਸਨ। ਕੁਝ ਨਿਹਚਾਵਾਨ ਤਾਂ ਦੂਰ-ਦੁਰਾਡੀਆਂ ਥਾਵਾਂ ਜਿਵੇਂ ਕਿ ਫ਼ੈਨੀਕੋ, ਕੁਪਰੁਸ ਅਤੇ ਅੰਤਾਕਿਯਾ ਆਦਿ ਚ ਚੱਲੇ ਗਏ ਅਤੇ ਇਨ੍ਹਾਂ ਥਾਵਾਂ ਤੇ ਜਾਕੇ ਖੁਸ਼ਖਬਰੀ ਦਿੱਤੀ, ਪਰ ਇਹ ਖੁਸ਼ਖਬਰੀ ਉਨ੍ਹਾਂ ਸਿਰਫ਼ ਯਹੂਦੀਆਂ ਨੂੰ ਹੀ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਤੀਫ਼ਨੁਸ ਦੇ ਉੱਤੇ ਹੋਏ ਅੱਤਿਆਚਾਰ ਦੇ ਕਾਰਨ ਜਿਹੜੇ ਲੋਕ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਪਹੁੰਚ ਗਏ ਪਰ ਉਹ ਯਹੂਦੀਆਂ ਤੋਂ ਇਲਾਵਾ ਹੋਰ ਕਿਸੇ ਨੂੰ ਵੀ ਵਚਨ ਨਹੀਂ ਸੁਣਾਉਂਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜਦ ਸਟੀਫਨ ਮਾਰਿਆ ਗਿਆ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ ਪ੍ਰਾਂਤ, ਸਾਈਪ੍ਰਸ ਟਾਪੂ ਅਤੇ ਅੰਤਾਕਿਆ ਸ਼ਹਿਰ ਤੱਕ ਫਿਰਦਿਆਂ ਹੋਇਆ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਓਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਛਿੰਨ ਭਿੰਨ ਹੋ ਗਏ ਸਨ ਓਹ ਫੈਨੀਕੇ ਅਤੇ ਕੁਪਰੁਸ ਅਤੇ ਅੰਤਾਕਿਯਾ ਤੀਕੁਰ ਫਿਰਦਿਆਂ ਹੋਇਆ ਯਹੂਦੀਆਂ ਤੋਂ ਬਿਨਾ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ
Punjabi ERV
ਇਸਤੀਫ਼ਾਨ ਦੇ ਮਾਰੇ ਜਾਣ ਤੋਂ ਬਾਅਦ, ਨਿਹਚਾਵਾਨ ਦੰਡ ਤੋਂ ਡਰਕਏ ਖਿੰਡਰ ਕੇ ਇਧਰ-ਉਧਰ ਹੋ ਗਏ ਸਨ। ਕੁਝ ਨਿਹਚਾਵਾਨ ਤਾਂ ਦੂਰ-ਦੁਰਾਡੀਆਂ ਥਾਵਾਂ ਜਿਵੇਂ ਕਿ ਫ਼ੈਨੀਕੋ, ਕੁਪਰੁਸ ਅਤੇ ਅੰਤਾਕਿਯਾ ਆਦਿ ‘ਚ ਚਲੇ ਗਏ ਅਤੇ ਇਨ੍ਹਾਂ ਥਾਵਾਂ ਤੇ ਜਾਕੇ ਖੁਸ਼ ਖਬਰੀ ਦਿੱਤੀ, ਪਰ ਇਹ ਖੁਸ਼ ਖਬਰੀ ਉਨ੍ਹਾਂ ਸਿਰਫ਼ ਯਹੂਦੀਆਂ ਨੂੰ ਹੀ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑے بندے اوس دُکھ مُصِیبت دے سببّوں جیہڑی ستِفنُس دے سبّب نال پئی سی کھِلّر گئے سن۔ سو فینِیکے کُپرُس تے انطاکیہ تِیکر اَپڑے۔ تے یہُودِیاں باہجوں کِسے نُوں کلام نئیں سن سُناندے۔
Punjabi Standard Bible (Punjabi Standard Bible) 2023
ਤਦ ਜਿਹੜੇ ਲੋਕ ਇਸਤੀਫ਼ਾਨ ਨਾਲ ਹੋਏ ਅੱਤਿਆਚਾਰ ਦੇ ਕਾਰਨ ਖਿੰਡ ਗਏ ਸਨ, ਉਹ ਫੈਨੀਕੇ ਅਤੇ ਕੁਪਰੁਸ ਅਤੇ ਅੰਤਾਕਿਯਾ ਚਲੇ ਗਏ; ਪਰ ਉਹ ਯਹੂਦੀਆਂ ਤੋਂ ਇਲਾਵਾ ਕਿਸੇ ਹੋਰ ਨੂੰ ਵਚਨ ਨਹੀਂ ਸੁਣਾਉਂਦੇ ਸਨ।