Acts 11:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਰਨਬਾਸ ਇੱਕ ਚੰਗਾ ਆਦਮੀ ਸੀ। ਉਹ ਪਵਿੱਤਰ ਆਤਮਾ ਅਤੇ ਨਿਹਚਾ ਨਾਲ ਭਰਪੂਰ ਸੀ। ਜਦੋਂ ਉਹ ਅੰਤਾਕਿਯਾ ਨੂੰ ਗਿਆ, ਉਹ ਪਰਮੇਸ਼ੁਰ ਦੀ ਕਿਰਪਾ ਨੂੰ ਕੰਮ ਤੇ ਵੇਖਕੇ ਬਹੁਤ ਖੁਸ਼ ਸੀ। ਉਸ ਨੇ ਸਾਰੇ ਨਿਹਚਾਵਾਨਾਂ ਨੂੰ ਉਨ੍ਹਾਂ ਦੇ ਸੱਚੇ ਦਿਲਾਂ ਨਾਲ ਪ੍ਰਭੂ ਦੇ ਵਫ਼ਾਦਾਰ ਹੋਣਾ ਜਾਰੀ ਰੱਖਣ ਲਈ ਉਤਸਾਹਤ ਕੀਤਾ। ਇਸ ਕਰਕੇ, ਬਹੁਤ ਸਾਰੇ ਲੋਕ ਪ੍ਰਭੂ ਦੇ ਚੇਲੇ ਬਣ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਪਹੁੰਚ ਕੇ ਉਸ ਨੇ ਪਰਮੇਸ਼ਰ ਦੀ ਕਿਰਪਾ ਦਾ ਸਬੂਤ ਦੇਖਿਆ ਅਤੇ ਅਨੰਦ ਮਨਾਇਆ । ਉਸ ਨੇ ਸਾਰਿਆਂ ਨੂੰ ਉਤਸ਼ਾਹ ਦਿੱਤਾ ਕਿ ਤਨ-ਮਨ ਨਾਲ ਪ੍ਰਭੂ ਨਾਲ ਜੁੜੇ ਰਹਿਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਉੱਥੇ ਪਹੁੰਚਿਆ, ਤਾਂ ਉਸਨੂੰ ਅਹਿਸਾਸ ਹੋਇਆ ਕਿ ਪਰਮੇਸ਼ਵਰ ਨੇ ਵਿਸ਼ਵਾਸ ਕਰਨ ਵਾਲਿਆਂ ਉੱਤੇ ਬੜੀ ਵੱਡੀ ਕਿਰਪਾ ਕੀਤੀ। ਇਸ ਲਈ ਉਹ ਬਹੁਤ ਖੁਸ਼ ਸੀ, ਅਤੇ ਉਸਨੇ ਲਗਾਤਾਰ ਸਾਰੇ ਵਿਸ਼ਵਾਸੀਆਂ ਨੂੰ ਪ੍ਰਭੂ ਯਿਸ਼ੂ ਉੱਤੇ ਦਿਲ ਤੋਂ ਵਿਸ਼ਵਾਸ ਰੱਖਣ ਲਈ ਉਤਸ਼ਾਹਿਤ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਾਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ ਅਰ ਉਨ੍ਹਾਂ ਸਭਨਾਂ ਨੂੰ ਉਪਦੇਸ਼ ਦਿੱਤਾ ਭਈ ਦਿਲ ਦੀ ਤਕੜਾਈ ਨਾਲ ਪ੍ਰਭੁ ਵੱਲ ਲੱਗੇ ਰਹੋ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوہ اَپڑیا تے خُدا دا فضل ویکھیا۔ تَد خُوش ہویا۔ تے اوس اوہناں سبھناں نُوں نصِیحت کِیتی پئی دِل لا کے خُداوند نال مِلے رہن۔
Punjabi Standard Bible (Punjabi Standard Bible) 2023
ਜਦੋਂ ਉਹ ਉੱਥੇ ਪਹੁੰਚਿਆ ਤਾਂ ਪਰਮੇਸ਼ਰ ਦੀ ਕਿਰਪਾ ਨੂੰ ਵੇਖ ਕੇ ਪ੍ਰਸੰਨ ਹੋਇਆ ਅਤੇ ਸਭਨਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਦਿਲ ਤੋਂ ਪ੍ਰਭੂ ਨਾਲ ਜੁੜੇ ਰਹਿਣ,