Acts 11:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਨਿਹਚਾਵਾਨਾਂ ਨੇ ਆਪਣੇ ਉਨ੍ਹਾਂ ਭੈਣਾਂ ਭਰਾਵਾਂ ਦੀ ਮਦਦ ਕਰਨ ਦਾ ਨਿਸ਼ਚਾ ਕੀਤਾ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ। ਸਭ ਨਿਹਚਾਵਾਨਾਂ ਨੇ, ਜਿੰਨੀ ਹਰ ਕਿਸੇ ਤੋਂ ਹੋ ਸੱਕੇ ਉਨੀ ਉਨ੍ਹਾਂ ਦੀ ਮਦਦ ਕਰਨ ਦੀ ਵਿਉਂਤ ਬਣਾਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੇਲਿਆਂ ਨੇ ਫ਼ੈਸਲਾ ਕੀਤਾ ਕਿ ਹਰ ਇੱਕ ਆਪਣੀ ਪਹੁੰਚ ਦੇ ਅਨੁਸਾਰ ਯਹੂਦਿਯਾ ਨਿਵਾਸੀ ਭਰਾਵਾਂ ਦੀ ਮਦਦ ਲਈ ਕੁਝ ਭੇਜਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉੱਥੋਂ ਦੇ ਚੇਲਿਆਂ ਨੇ ਆਗਬੁਸ ਦੀ ਗੱਲ ਸੁਣੀ, ਤਾਂ ਹਰੇਕ ਨੇ ਆਪੋ-ਆਪਣੀ ਪਹੁੰਚ ਦੇ ਅਨੁਸਾਰ ਉਨ੍ਹਾਂ ਭਰਾਵਾਂ ਅਤੇ ਭੈਣਾਂ ਦੀ ਮਦਦ ਕਰਨ ਲਈ ਫੈਸਲਾ ਕੀਤਾ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਚੇਲਿਆਂ ਵਿੱਚੋਂ ਹਰੇਕ ਨੇ ਆਪੋ ਆਪਣੀ ਪਹੁੰਚ ਦੇ ਅਨੁਸਾਰ ਉਨ੍ਹਾਂ ਭਾਈਆਂ ਦੀ ਮੱਦਤ ਲਈ ਜਿਹੜੇ ਯਹੂਦੀਆਂ ਵਿੱਚ ਰਹਿੰਦੇ ਸਨ ਕੁਝ ਘੱਲਣ ਦੀ ਦਲੀਲ ਕੀਤੀ
Punjabi ERV
ਨਿਹਚਾਵਾਨਾਂ ਨੇ ਆਪਣੇ ਉਨ੍ਹਾਂ ਭੈਣਾਂ ਭਰਾਵਾਂ ਦੀ ਮਦਦ ਕਰਨ ਦਾ ਨਿਸ਼ਚਾ ਕੀਤਾ ਜਿਹਡ਼ੇ ਯਹੂਦਿਯਾ ਵਿੱਚ ਰਹਿੰਦੇ ਸਨ। ਸਭ ਨਿਹਚਾਵਾਨਾਂ ਨੇ, ਜਿੰਨੀ ਹਰ ਕਿਸੇ ਤੋਂ ਹੋ ਸਕੇ ਉਨੀ ਉਨ੍ਹਾਂ ਦੀ ਮਦਦ ਕਰਨ ਦੀ ਵਿਉਂਤ ਬਣਾਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਚੇਲਿਆਂ ਵਿੱਚੋਂ ਹਰੇਕ ਨੇ ਆਪੋ-ਆਪਣੀ ਪਹੁੰਚ ਦੇ ਅਨੁਸਾਰ ਉਨ੍ਹਾਂ ਭਰਾਵਾਂ ਦੀ ਮਦਦ ਲਈ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ ਕੁਝ ਭੇਜਣ ਦਾ ਹੌਂਸਲਾ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد شاگِرداں وِچوں ہر اِک نے اپنی اپنی توفِیق دے سببّوں ایہہ ٹھہرایا۔ پئی اوہناں بھراواں کول جیہڑے یہُودیہ وِچ رہندے نیں کُجھ مدد واسطے گھلِئے۔
Punjabi Standard Bible (Punjabi Standard Bible) 2023
ਸੋ ਚੇਲਿਆਂ ਨੇ ਇਹ ਫੈਸਲਾ ਕੀਤਾ ਕਿ ਹਰੇਕ ਜਣਾ ਆਪਣੀ ਯੋਗਤਾ ਅਨੁਸਾਰ ਯਹੂਦਿਯਾ ਵਿੱਚ ਰਹਿਣ ਵਾਲੇ ਭਾਈਆਂ ਲਈ ਮਦਦ ਭੇਜੇ।