Acts 11:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਮੈਂ ਯੱਪਾ ਸ਼ਹਿਰ ਵਿੱਚ ਸੀ, ਮੈਂ ਪ੍ਰਾਰਥਨਾ ਕਰਦੇ ਹੋਇਆਂ ਇੱਕ ਨਜ਼ਾਰੇ ਦਾ ਦਰਸ਼ਨ ਕੀਤਾ। ਉਸ ਦਰਸ਼ਨ ਵਿੱਚ ਮੈਂ ਕੁਝ ਅਕਾਸ਼ ਤੋਂ ਉੱਤਰਦਾ ਹੋਇਆ ਵੇਖਿਆ ਜੋ ਕਿ ਇੱਕ ਵੱਡੀ ਚਾਦਰ ਦੇ ਅਕਾਰ ਜਿਹਾ ਸੀ, ਜਿਸਦੇ ਚਾਰੇ ਪਲ੍ਹੇ ਬੰਨ੍ਹੇ ਹੋਏ ਸਨ, ਉਹ ਥੱਲੇ ਉੱਤਰਿਆ ਤੇ ਮੇਰੇ ਬੜੇ ਨਜ਼ਦੀਕ ਆਕੇ ਰੁਕ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਂ ਯਾਪਾ ਸ਼ਹਿਰ ਵਿੱਚ ਪ੍ਰਾਰਥਨਾ ਕਰ ਰਿਹਾ ਸੀ ਜਦੋਂ ਮੈਂ ਅੰਤਰਲੀਨ ਸੀ ਮੈਨੂੰ ਇੱਕ ਦਰਸ਼ਨ ਹੋਇਆ । ਮੈਂ ਦੇਖਿਆ ਕਿ ਚਾਰਾਂ ਨੁੱਕਰਾਂ ਤੋਂ ਲਟਕਦੀ ਹੋਈ ਲੰਮੀ ਚੌੜੀ ਚਾਦਰ ਵਰਗੀ ਕੋਈ ਚੀਜ਼ ਅਕਾਸ਼ ਤੋਂ ਉਤਰ ਕੇ ਮੇਰੇ ਕੋਲ ਆਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਸਨੇ ਕਿਹਾ, ਮੈਂ ਯਾਪਾ ਸ਼ਹਿਰ ਵਿੱਚ ਇਕੱਲਾ ਪ੍ਰਾਰਥਨਾ ਕਰ ਰਿਹਾ ਸੀ ਅਤੇ ਛੱਤ ਦੇ ਉੱਪਰ ਮੈਂ ਇੱਕ ਦਰਸ਼ਨ ਦੇਖਿਆ, ਕਿ ਕੋਈ ਇੱਕ ਵੱਡੀ ਚਾਦਰ ਵਰਗਾ ਕੁਝ ਅਕਾਸ਼ ਤੋਂ ਧਰਤੀ ਦੀ ਵੱਲ ਮੇਰੇ ਕੋਲ ਹੇਠਾਂ ਉਤਾਰਿਆ ਗਿਆ। ਜਿੱਥੇ ਮੈਂ ਬੈਠਾ ਹੋਇਆ ਸੀ, ਅਤੇ ਜਿਸ ਦੀਆ ਚਾਰ ਨੁੱਕਰਾਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਮੈਂ ਯਾੱਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸਾਂ ਅਤੇ ਬੇਸੁਧੀ ਵਿੱਚ ਦਰਸ਼ਣ ਡਿੱਠਾ ਕਿ ਇੱਕ ਚੀਜ਼ ਵੱਡੀ ਚਾਦਰ ਦੇ ਸਮਾਨ ਚੌਹੁੰ ਪੱਲਿਆਂ ਤੋਂ ਅਕਾਸ਼ੋਂ ਲਮਕਾਈ ਹੋਈ ਉਤਰਦੀ ਮੇਰੇ ਤੀਕੁਰ ਆਈ
Punjabi ERV
“ਜਦੋਂ ਮੈਂ ਯੱਪਾ ਸ਼ਹਿਰ ਵਿੱਚ ਸੀ, ਮੈਂ ਪ੍ਰਾਰਥਨਾ ਕਰਦੇ ਹੋਇਆਂ ਇੱਕ ਨਜ਼ਾਰੇ ਦਾ ਦਰਸ਼ਨ ਕੀਤਾ। ਉਸ ਦਰਸ਼ਨ ਵਿੱਚ ਮੈਂ ਕੁਝ ਅਭਾਸ਼ ਤੋਂ ਉੱਤਰਦਾ ਹੋਇਆ ਵੇਖਿਆ ਜੋ ਕਿ ਇੱਕ ਵੱਡੀ ਚਾਦਰ ਦੇ ਅਕਾਰ ਜਿਹਾ ਸੀ, ਜਿਸਦੇ ਚਾਰੇ ਪਲ੍ਹੇ ਬੰਨ੍ਹੇ ਹੋਏ ਸਨ, ਉਹ ਥੱਲੇ ਉੱਤਰਿਆ ਤੇ ਮੇਰੇ ਬਡ਼ੇ ਨਜ਼ਦੀਕ ਆਕੇ ਰੁਕ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਮੈਂ ਯਾਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸੀ ਅਤੇ ਬੇਹੋਸ਼ੀ ਵਿੱਚ ਦਰਸ਼ਣ ਵੇਖਿਆ, ਕਿ ਇੱਕ ਚੀਜ਼, ਵੱਡੀ ਚਾਦਰ ਦੇ ਸਮਾਨ, ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਮੇਰੇ ਕੋਲ ਆਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی مَیں یافا دے شہر وِچ دُعا پیا منگدا ساں۔ تے بے خود ہو کے اِک رویا ویکھی۔ تے اسمانوں چَوہاں پَلیاں توں لمکائی ہوئی کِسے وڈّی چادر جِہی اِک شے اُتر دی میرے تِیکر آئی۔
Punjabi Standard Bible (Punjabi Standard Bible) 2023
“ਮੈਂ ਯਾੱਪਾ ਨਗਰ ਵਿੱਚ ਪ੍ਰਾਰਥਨਾ ਕਰ ਰਿਹਾ ਸੀ ਅਤੇ ਬੇਸੁਧੀ ਵਿੱਚ ਇੱਕ ਦਰਸ਼ਨ ਵੇਖਿਆ ਕਿ ਇੱਕ ਵੱਡੀ ਚਾਦਰ ਵਰਗੀ ਕੋਈ ਚੀਜ਼ ਚਾਰਾਂ ਕੋਨਿਆਂ ਤੋਂ ਲਟਕਦੀ ਹੋਈ ਅਕਾਸ਼ ਤੋਂ ਹੇਠਾਂ ਉੱਤਰ ਕੇ ਮੇਰੇ ਤੱਕ ਆਈ।