Acts 12:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਪਤਰਸ ਨੂੰ ਸਮਝ ਆਇਆ ਕਿ ਇਹ ਕੀ ਵਾਪਰਿਆ ਸੀ। ਉਸ ਨੇ ਸੋਚਿਆ, “ਹੁਣ ਮੈਨੂੰ ਸਮਝ ਆਇਆ ਹੈ ਕਿ ਵਾਸਤਵ ਵਿੱਚ ਪ੍ਰਭੂ ਨੇ ਇਹ ਦੂਤ ਮੇਰੇ ਲਈ ਭੇਜਿਆ ਸੀ। ਉਸ ਨੇ ਮੈਨੂੰ ਹੇਰੋਦੇਸ ਦੇ ਹੱਥੋਂ ਮੁਕਤ ਕਰਾਇਆ। ਯਹੂਦੀ ਲੋਕਾਂ ਨੇ ਸੋਚਿਆ ਸ਼ਾਇਦ ਮੇਰੇ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ, ਪਰ ਪਰਮੇਸ਼ੁਰ ਨੇ ਮੈਨੂੰ ਇਨ੍ਹਾਂ ਸਭ ਗੱਲਾਂ ਤੋਂ ਬਚਾ ਲਿਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਪਤਰਸ ਨੂੰ ਹੋਸ਼ ਆਈ ਤਾਂ ਉਸ ਨੇ ਆਪਣੇ ਆਪ ਨੂੰ ਕਿਹਾ, “ਹੁਣ ਮੈਂ ਸੱਚਮੁੱਚ ਜਾਣ ਗਿਆ ਹਾਂ ਕਿ ਪ੍ਰਭੂ ਨੇ ਆਪਣੇ ਸਵਰਗਦੂਤ ਨੂੰ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥਾਂ ਤੋਂ ਬਚਾ ਲਿਆ ਹੈ ਅਤੇ ਇਸ ਤਰ੍ਹਾਂ ਯਹੂਦੀਆਂ ਦੀਆਂ ਸਾਰੀਆਂ ਉਮੀਦਾਂ ਤੇ ਪਾਣੀ ਫਿਰ ਗਿਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਪਤਰਸ ਆਪਣੇ ਆਪ ਵਿੱਚ ਆਇਆ ਅਤੇ ਕਹਿਣ ਲੱਗਾ, “ਹੁਣ ਮੈਨੂੰ ਬਿਨਾਂ ਸ਼ੱਕ ਪਤਾ ਹੈ ਕਿ ਪ੍ਰਭੂ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਹੇਰੋਦੇਸ ਦੀ ਪਕੜ ਤੋਂ ਅਤੇ ਸਭ ਕੁਝ ਜੋ ਯਹੂਦੀ ਲੋਕਾਂ ਦੀ ਉਮੀਦ ਸੀ ਜੋ ਵਾਪਰੇਗਾ, ਇਹਨਾਂ ਸਭਨਾਂ ਤੋਂ ਮੈਨੂੰ ਬਚਾਈਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਤਰਸ ਨੇ ਸੋਝੀ ਵਿੱਚ ਆਣ ਕੇ ਕਿਹਾ ਕਿ ਹੁਣ ਮੈਂ ਠੀਕ ਜਾਣਿਆ ਭਈ ਪ੍ਰਭੁ ਨੇ ਆਪਣਾ ਦੂਤ ਘੱਲਿਆ ਅਤੇ ਮੈਨੂੰ ਹੇਰੋਦੇਸ ਦੇ ਹੱਥੋਂ ਅਰ ਯਹੂਦੀ ਕੌਮ ਦੀ ਸਾਰੀ ਆਸਾ ਤੋਂ ਛੁਡਾ ਦਿੱਤਾ ਹੈ!
Punjabi ERV
ਤੱਦ ਪਤਰਸ ਨੂੰ ਸਮਝ ਆਇਆ ਕਿ ਇਹ ਕੀ ਵਾਪਰਿਆ ਸੀ। ਉਸਨੇ ਸੋਚਿਆ, “ਹੁਣ ਮੈਨੂੰ ਸਮਝ ਆਇਆ ਹੈ ਕਿ ਵਾਸਤਵ ਵਿੱਚ ਪ੍ਰਭੂ ਨੇ ਇਹ ਦੂਤ ਮੇਰੇ ਲਈ ਭੇਜਿਆ ਸੀ। ਉਸਨੇ ਮੈਨੂੰ ਹੇਰੋਦੇਸ ਦੇ ਹੱਥੋਂ ਮੁਕਤ ਕਰਾਇਆ। ਯਹੂਦੀ ਲੋਕਾਂ ਨੇ ਸੋਚਿਆ ਸ਼ਾਇਦ ਮੇਰੇ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ, ਪਰ ਪਰਮੇਸ਼ੁਰ ਨੇ ਮੈਨੂੰ ਇਨ੍ਹਾਂ ਸਭ ਗੱਲਾਂ ਤੋਂ ਬਚਾ ਲਿਆ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پطرس نے سُرت وِچ آ کے آکھیا۔ ہُن مَیں ٹھیک جانیا پئی خُداوند نے اپنا فرِشتہ گھلّیا۔ تے ہیرودیس دے ہتھّوں مَینُوں بچایا۔ تے یہُودِیاں دی قوم دی ساری آس توڑ دِتّی۔
Punjabi Standard Bible (Punjabi Standard Bible) 2023
ਤਦ ਪਤਰਸ ਨੇ ਸੁਰਤ ਵਿੱਚ ਆ ਕੇ ਕਿਹਾ, “ਹੁਣ ਮੈਂ ਸੱਚਮੁੱਚ ਜਾਣ ਗਿਆ ਹਾਂ ਕਿ ਪ੍ਰਭੂ ਨੇ ਆਪਣੇ ਦੂਤ ਨੂੰ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਅਤੇ ਯਹੂਦੀ ਲੋਕਾਂ ਦੀਆਂ ਸਭ ਬੁਰੀਆਂ ਆਸਾਂ ਤੋਂ ਛੁਡਾਇਆ ਹੈ।”