Acts 12:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਪਤਰਸ ਦੀ ਅਵਾਜ਼ ਨੂੰ ਪਛਾਣ ਲਿਆ ਅਤੇ ਉਹ ਬੜੀ ਖੁਸ਼ ਹੋਈ। ਉਹ ਇੰਨੀ ਖੁਸ਼ ਹੋਈ ਕਿ ਮਾਰੇ ਖੁਸ਼ੀ ਦੇ ਉਹ ਉਸ ਨੂੰ ਦਰਵਾਜ਼ਾ ਖੋਲ੍ਹਣਾ ਵੀ ਭੁੱਲ ਗਈ ਅਤੇ ਨੱਸਦੀ ਹੋਈ ਉਸ ਸਮੂਹ ਨੂੰ ਪਤਰਸ ਦੇ ਆਮਦ ਦੀ ਖਬਰ ਕਹਿਣ ਚਲੀ ਗਈ ਕਿ, “ਬਾਹਰ ਬੂਹੇ ਤੇ ਪਤਰਸ ਖੜ੍ਹਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਪਤਰਸ ਦੀ ਆਵਾਜ਼ ਪਛਾਣ ਲਈ ਅਤੇ ਉਹ ਖ਼ੁਸ਼ੀ ਦੇ ਨਾਲ ਦਰਵਾਜ਼ਾ ਖੋਲ੍ਹੇ ਬਿਨਾਂ ਹੀ ਅੰਦਰ ਦੌੜ ਗਈ ਅਤੇ ਕਹਿਣ ਲੱਗੀ, “ਪਤਰਸ ਦਰਵਾਜ਼ੇ ਤੇ ਹੈ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਪਤਰਸ ਦੀ ਆਵਾਜ਼ ਪਛਾਣ ਕੇ ਖੁਸ਼ੀ ਦੇ ਕਾਰਨ ਬੂਹਾ ਨਾ ਖੋਲ੍ਹਿਆ ਪਰ ਦੌੜ ਕੇ ਅੰਦਰ ਜਾ ਕੇ ਦੱਸਿਆ, “ਕਿ ਪਤਰਸ ਬਾਹਰਲੇ ਦਰਵਾਜ਼ੇ ਦੇ ਅੱਗੇ ਖੜ੍ਹਾ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਤਰਸ ਦਾ ਬੋਲ ਪਛਾਣ ਕੇ ਖੁਸ਼ੀ ਦੇ ਮਾਰੇ ਬੂਹਾ ਨਾ ਖੋਲ੍ਹਿਆ ਪਰ ਅੰਦਰ ਨੂੰ ਦੌੜ ਕੇ ਖਬਰ ਦਿੱਤੀ ਜੋ ਡੇਉੜ੍ਹੀ ਦੇ ਅੱਗੇ ਪਤਰਸ ਖੜਾ ਹੈ!
Punjabi ERV
ਉਸਨੇ ਪਤਰਸ ਦੀ ਅਵਾਜ਼ ਨੂੰ ਪਛਾਣ ਲਿਆ ਅਤੇ ਉਹ ਬਡ਼ੀ ਖੁਸ਼ ਹੋਈ। ਉਹ ਇੰਨੀ ਖੁਸ਼ ਹੋਈ ਕਿ ਮਾਰੇ ਖੁਸ਼ੀ ਦੇ ਉਹ ਉਸਨੂੰ ਦਰਵਾਜ਼ਾ ਖੋਲ੍ਹਣਾ ਵੀ ਭੁੱਲ ਗਈ ਅਤੇ ਨਸ੍ਸਦੀ ਹੋਈ ਉਸ ਸਮੂਹ ਨੂੰ ਪਤਰਸ ਦੇ ਆਮਦ ਦੀ ਖਬਰ ਕਹਿਣ ਚਲੀ ਗਈ ਕਿ, “ਬਾਹਰ ਬੂਹੇ ਤੇ ਪਤਰਸ ਖਢ਼ਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਤਰਸ ਦੀ ਅਵਾਜ਼ ਪਛਾਣ ਕੇ ਖੁਸ਼ੀ ਦੇ ਕਾਰਨ ਬੂਹਾ ਨਾ ਖੋਲ੍ਹਿਆ ਪਰ ਦੌੜ ਕੇ ਅੰਦਰ ਜਾ ਕੇ ਦੱਸਿਆ ਕਿ ਪਤਰਸ ਡਿਉੜੀ ਦੇ ਅੱਗੇ ਖੜ੍ਹਾ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پطرس دی بولی پچھان کے خُوشی نال بُوہا نا کھولیا پر اندر دَوڑ کے خبر دِتّی پئی بُوہے اگّے پطرس کھلوتا اے۔
Punjabi Standard Bible (Punjabi Standard Bible) 2023
ਅਤੇ ਪਤਰਸ ਦੀ ਅਵਾਜ਼ ਪਛਾਣ ਕੇ ਖੁਸ਼ੀ ਦੇ ਮਾਰੇ ਦਰਵਾਜ਼ਾ ਨਾ ਖੋਲ੍ਹਿਆ, ਸਗੋਂ ਦੌੜ ਕੇ ਅੰਦਰ ਗਈ ਅਤੇ ਦੱਸਿਆ ਕਿ ਪਤਰਸ ਦਰਵਾਜ਼ੇ 'ਤੇ ਖੜ੍ਹਾ ਹੈ।