Acts 12:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਨਿਹਚਾਵਾਨਾਂ ਨੇ ਰੋਦੋ ਨੂੰ ਕਿਹਾ, “ਤੂੰ ਕਮਲੀ ਹੈ।” ਪਰ ਉਹ ਬਾਰ-ਬਾਰ ਕਹਿੰਦੀ ਰਹੀ ਕਿ ਨਹੀਂ ਇਹ ਸੱਚ ਹੈ ਤਾਂ ਉਨ੍ਹਾਂ ਸੋਚਿਆ, “ਉਹ ਪਤਰਸ ਦਾ ਦੂਤ ਹੋਣਾ ਚਾਹੀਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੋਕਾਂ ਨੇ ਉਸ ਨੂੰ ਕਿਹਾ, “ਤੂੰ ਕਮਲੀ ਹੈਂ ।” ਪਰ ਜਦੋਂ ਉਸ ਨੇ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਇਹ ਸੱਚ ਹੈ ਤਦ ਉਹਨਾਂ ਨੇ ਕਿਹਾ, “ਉਸ ਦਾ ਸਵਰਗਦੂਤ ਹੋਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਨੇ ਉਸ ਨੂੰ ਕਿਹਾ, “ਤੂੰ ਆਪਣੇ ਦਿਮਾਗ ਤੋਂ ਬਾਹਰ ਹੋ ਗਈਏ।” ਫਿਰ ਵੀ ਉਹ ਵਾਰ-ਵਾਰ ਉਸ ਗੱਲ ਤੇ ਜ਼ੋਰ ਦਿੰਦੀ ਰਹੀ ਕਿ ਇਹ ਇਸ ਤਰ੍ਹਾਂ ਹੈ, ਫਿਰ ਉਨ੍ਹਾਂ ਨੇ ਕਿਹਾ, “ਉਹ ਉਸ ਦਾ ਸਵਰਗਦੂਤ ਹੋ ਸਕਦਾ।”
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਉਸ ਨੂੰ ਆਖਿਆ, ਤੂੰ ਤਾਂ ਕਮਲੀ ਹੈਂ, ਪਰ ਉਹ ਵੱਡੇ ਹਠ ਨਾਲ ਬੋਲੀ ਭਈ ਗੱਲ ਏਵੇਂ ਹੀ ਹੈ! ਤਦ ਉਨ੍ਹਾਂ ਆਖਿਆ, ਕਿ ਉਹ ਦਾ ਦੂਤ ਹੋਣਾ ਹੈ
Punjabi ERV
ਨਿਹਚਾਵਾਨਾਂ ਨੇ ਰੋਦੋ ਨੂੰ ਕਿਹਾ, “ਤੂੰ ਕਮਲੀ ਹੈ।” ਪਰ ਉਹ ਬਾਰ-ਬਾਰ ਕਹਿੰਦੀ ਰਹੀ ਕਿ ਨਹੀਂ ਇਹ ਸੱਚ ਹੈ ਤਾਂ ਉਨ੍ਹਾਂ ਸੋਚਿਆ, “ਇਸਨੂੰ ਪਤਰਸ ਦਾ ਦੂਤ ਹੋਣਾ ਚਾਹੀਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਉਸ ਨੂੰ ਆਖਿਆ, ਤੂੰ ਤਾਂ ਕਮਲੀ ਹੈਂ, ਪਰ ਉਹ ਜੋਰ ਦੇ ਕੇ ਬੋਲੀ ਕਿ ਇਸ ਤਰ੍ਹਾਂ ਹੀ ਹੈ! ਤਦ ਉਨ੍ਹਾਂ ਆਖਿਆ, ਕਿ ਉਹ ਦਾ ਦੂਤ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں اوہنوں آکھیا۔ تُوں کملی ہوئی ایں۔ پر اوہ اپنی گلّ اُتّے پَکّی رہی۔ پئی ایسے طرح اے۔ تَد اوہناں آکھیا پئی اوہدا فرِشتہ ہوئے گا۔
Punjabi Standard Bible (Punjabi Standard Bible) 2023
ਉਨ੍ਹਾਂ ਉਸ ਨੂੰ ਕਿਹਾ, “ਤੂੰ ਕਮਲੀ ਹੈਂ!” ਪਰ ਉਹ ਜ਼ੋਰ ਦਿੰਦੀ ਰਹੀ ਕਿ ਇਹ ਸੱਚ ਹੈ। ਤਦ ਉਨ੍ਹਾਂ ਨੇ ਕਿਹਾ ਕਿ ਇਹ ਉਸ ਦਾ ਦੂਤ ਹੋਵੇਗਾ।