Acts 12:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਤਰਸ ਨੇ ਹੱਥ ਦੇ ਇਸ਼ਾਰੇ ਨਾਲ ਉਨ੍ਹਾਂ ਨੂੰ ਸਮਝਾਇਆ ਕਿ ਉਹ ਖਾਮੋਸ਼ ਰਹਿਣ। ਤਾਂ ਉਸ ਨੇ ਉਨ੍ਹਾਂ ਨੂੰ ਸਾਰੀ ਗੱਲ ਸਮਝਾਈ ਕਿ ਕਿਵੇਂ ਪ੍ਰਭੂ ਨੇ ਉਸ ਨੂੰ ਜੇਲ੍ਹ ਵਿੱਚੋਂ ਬਾਹਰ ਕੱਢਣ ਦੀ ਮਦਦ ਕੀਤੀ। ਉਸ ਨੇ ਕਿਹਾ, “ਯਾਕੂਬ ਅਤੇ ਹੋਰ ਭਾਈਆਂ ਨੂੰ ਵੀ ਇਨ੍ਹਾਂ ਗੱਲਾਂ ਦੀ ਖਬਰ ਦੇਵੋ।” ਉਸਤੋਂ ਬਾਅਦ ਪਤਰਸ ਹੋਰ ਥਾਂ ਚੱਲਿਆ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਨੇ ਉਹਨਾਂ ਨੂੰ ਇਸ਼ਾਰੇ ਨਾਲ ਚੁੱਪ ਰਹਿਣ ਲਈ ਕਿਹਾ ਅਤੇ ਉਹਨਾਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਪ੍ਰਭੂ ਉਸ ਨੂੰ ਹਵਾਲਾਤ ਵਿੱਚੋਂ ਬਾਹਰ ਲੈ ਆਏ । ਫਿਰ ਉਸ ਨੇ ਕਿਹਾ, “ਯਾਕੂਬ ਅਤੇ ਦੂਜੇ ਭਰਾਵਾਂ ਨੂੰ ਇਹ ਗੱਲ ਦੱਸ ਦੇਣਾ ।” ਫਿਰ ਪਤਰਸ ਬਾਹਰ ਆਇਆ ਅਤੇ ਕਿਸੇ ਦੂਜੀ ਥਾਂ ਤੇ ਚਲਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਤਰਸ ਨੇ ਉਨ੍ਹਾਂ ਨੂੰ ਸ਼ਾਂਤ ਰਹਿਣ ਲਈ ਆਪਣੇ ਹੱਥ ਨਾਲ ਇਸ਼ਾਰਾ ਕੀਤਾ ਅਤੇ ਦੱਸਿਆ ਕਿ ਕਿਸ ਤਰੀਕੇ ਨਾਲ ਪ੍ਰਭੂ ਨੇ ਮੈਨੂੰ ਉਸ ਜੇਲ੍ਹ ਵਿੱਚੋਂ ਬਾਹਰ ਕੱਢ ਲਿਆਂਦਾ ਹੈ। ਉਸ ਨੇ ਕਿਹਾ, “ਕਿ ਯਾਕੋਬ ਅਤੇ ਹੋਰ ਭਾਈਬੰਦ ਵਿਸ਼ਵਾਸੀਆ ਨੂੰ ਵੀ ਇਸ ਬਾਰੇ ਦੱਸੋ,” ਅਤੇ ਫਿਰ ਉਹ ਕਿਸੇ ਹੋਰ ਜਗ੍ਹਾ ਚਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਉਹ ਨੇ ਉਨ੍ਹਾਂ ਦੇ ਹੱਥ ਨਾਲ ਸੈਨਤ ਕੀਤੀ ਭਈ ਚੁੱਪ ਰਹਿਣ ਅਤੇ ਦੱਸਿਆ ਜੋ ਪ੍ਰਭੁ ਨੇ ਕਿਸ ਤਰਾਂ ਮੈਨੂੰ ਕੈਦਖ਼ਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਾਈਆਂ ਨੂੰ ਇਨ੍ਹਾਂ ਗੱਲਾਂ ਦੀ ਖਬਰ ਦਿਓ, ਅਤੇ ਉਹ ਬਾਹਰ ਜਾ ਕੇ ਹੋਰ ਥਾਂ ਚੱਲਿਆ ਗਿਆ
Punjabi ERV
ਪਤਰਸ ਨੇ ਹੱਥ ਦੇ ਇਸ਼ਾਰੇ ਨਾਲ ਉਨ੍ਹਾਂ ਨੂੰ ਸਮਝਾਇਆ ਕਿ ਉਹ ਖਾਮੋਸ਼ ਰਹਿਣ। ਤਾਂ ਉਸਨੇ ਉਨ੍ਹਾਂ ਨੂੰ ਸਾਰੀ ਗੱਲ ਸਮਝਾਈ ਕਿ ਕਿਵੇਂ ਪ੍ਰਭੂ ਨੇ ਉਸਨੂੰ ਜੇਲ੍ਹ ਵਿੱਚੋਂ ਬਾਹਰ ਕਢਣ ਦੀ ਮਦਦ ਕੀਤੀ। ਉਸਨੇ ਕਿਹਾ, “ਯਾਕੂਬ ਅਤੇ ਹੋਰ ਭਾਈਆਂ ਨੂੰ ਵੀ ਇਨ੍ਹਾਂ ਗੱਲਾਂ ਦੀ ਖਬਰ ਦੇਵੋ।” ਉਸਤੋਂ ਬਾਅਦ ਪਤਰਸ ਹੋਰ ਥਾਂ ਚਲਿਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰੰਤੂ ਉਹ ਨੇ ਉਨ੍ਹਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਕਿ ਚੁੱਪ ਰਹਿਣ ਅਤੇ ਦੱਸਿਆ ਜੋ ਪ੍ਰਭੂ ਨੇ ਕਿਵੇਂ ਮੈਨੂੰ ਕੈਦਖ਼ਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਰਾਵਾਂ ਨੂੰ ਵੀ ਇਨ੍ਹਾਂ ਗੱਲਾਂ ਦੀ ਖ਼ਬਰ ਦੇਵੋ, ਅਤੇ ਉਹ ਹੋਰ ਥਾਂ ਚੱਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس ہتّھ نال سینت کِیتی پئی چُپ کر رہن تے اوہناں نُوں دسیا پئی خُداوند مَینُوں کِس طرح قیدخانے توں باہر لیایا۔ تے اوس آکھیا یعقُوب نُوں تے بھراواں نُوں ایہناں گلّاں دی خبر کر دین تے اوہ باہر جا کے دُوجے تھاں ٹُر گیا۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਕਿ ਚੁੱਪ ਰਹਿਣ ਅਤੇ ਦੱਸਿਆ ਕਿ ਕਿਵੇਂ ਪ੍ਰਭੂ ਨੇ ਉਸ ਨੂੰ ਕੈਦਖ਼ਾਨੇ ਵਿੱਚੋਂ ਬਾਹਰ ਕੱਢਿਆ। ਫਿਰ ਉਸ ਨੇ ਕਿਹਾ, “ਯਾਕੂਬ ਅਤੇ ਭਾਈਆਂ ਨੂੰ ਇਨ੍ਹਾਂ ਗੱਲਾਂ ਦੀ ਖ਼ਬਰ ਦਿਓ।” ਤਦ ਉਹ ਨਿੱਕਲ ਕੇ ਕਿਸੇ ਹੋਰ ਥਾਂ ਚਲਾ ਗਿਆ।